- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਕੇ ’ਤੇ ਪੁੱਜੇ ਚੌਕੀ ਨੌਸ਼ਹਿਰਾ ਪਨੂੰਆਂ ਦੇ ਇੰਚਾਰਜ ਏਐੱਸਆਈ ਸਲਵਿੰਦਰ ਸਿੰਘ ਨੇ ਦੱਸਿਆ ਕਿ ਲਾਡੀ ਸਿੰਘ ਦੇ ਬਿਆਨਾਂ ’ਤੇ ਬੱਸ ਚਾਲਕ ਸੁੱਖਾ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਜੰਡਵਾਲ ਜ਼ਿਲ੍ਹਾ ਫਾਜਲਿਕਾ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਜਦੋਂਕਿ ਲਾਸ਼ਾਂ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।

ਜਸਪਾਲ ਸਿੰਘ ਜੱਸੀ, ਪੰਜਾਬੀ ਜਾਗਰਣ ਤਰਨਤਾਰਨ : ਮੋਟਰਸਾਈਕਲ ’ਤੇ ਸਵਾਰ ਹੋ ਕੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਪਤੀ, ਪਤਨੀ ਨੂੰ ਨਿੱਜੀ ਕੰਪਨੀ ਦੀ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕੀ ਦੋਵਾਂ ਦੀ ਮੌਕੇ ਉੱਪਰ ਹੀ ਮੌਤ ਹੋ ਗਈ। ਘਟਨਾ ਸਥਾਨ ’ਤੇ ਪੁੱਜੀ ਚੌਕੀ ਨੌਸ਼ਹਿਰਾ ਪਨੂੰਆਂ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਬੱਸ ਚਾਲਕ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਲਾਡੀ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੇ ਮਾਤਾ ਪਿਤਾ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ46 ਜੈੱਡ 9889 ’ਤੇ ਸਵਾਰ ਹੋ ਕੇ ਭੱਠਲ ਫਾਰਮ ਨੌਸ਼ਹਿਰਾ ਪਨੂੰਆਂ ਵਿਖੇ ਵਿਆਹ ਸਮਾਗਮ ’ਚ ਸ਼ਾਮਲ ਹੋਣ ਲਈ ਜਾ ਰਹੇ ਸੀ। ਜਦੋਂ ਉਹ ਢੋਟੀਆਂ ਦੇ ਟੀ ਪਵਾਇੰਟ ਕੋਲ ਪੁੱਜੇ ਅਤੇ ਵਿਆਹ ਪੈਲੇਸ ਵੱਲ ਮੁੜਨ ਲੱਗੇ ਤਾਂ ਨਿਊ ਦੀਪ ਕੰਪਨੀ ਦੀ ਬੱਸ ਨੰਬਰ ਪੀਬੀ04 ਏਸੀ 7178 ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸੇਦ ਪਿਤਾ ਤੇ ਮਾਤਾ ਦੇ ਗੰਭੀਰ ਸੱਟਾਂ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਉੱਧਰ ਮੌਕੇ ’ਤੇ ਪੁੱਜੇ ਚੌਕੀ ਨੌਸ਼ਹਿਰਾ ਪਨੂੰਆਂ ਦੇ ਇੰਚਾਰਜ ਏਐੱਸਆਈ ਸਲਵਿੰਦਰ ਸਿੰਘ ਨੇ ਦੱਸਿਆ ਕਿ ਲਾਡੀ ਸਿੰਘ ਦੇ ਬਿਆਨਾਂ ’ਤੇ ਬੱਸ ਚਾਲਕ ਸੁੱਖਾ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਜੰਡਵਾਲ ਜ਼ਿਲ੍ਹਾ ਫਾਜਲਿਕਾ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਜਦੋਂਕਿ ਲਾਸ਼ਾਂ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।