ਗੋਲੀਆਂ ਦੀ ਤੜ-ਤੜਾਹਟ ਨਾਲ ਗੂੰਜਿਆ ਪਿੰਡ ਸਾਂਡਪੁਰਾ, ਥਾਰ ਸਵਾਰ ਹਮਲਾਵਰਾਂ ਨੇ ਮੰਡੀ ਬੋਰਡ ਦੇ ਮੁਲਾਜ਼ਮ ਨੂੰ ਗੋਲ਼ੀਆਂ ਨਾਲ ਭੁੰਨਿਆ
ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਭਿੱਖੀਵਿੰਡ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚ ਗਏ ਅਤੇ ਸੀਨੀਅਰ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ। ਇਹ ਘਟਨਾ ਸ਼ੁਕਰਵਾਰ ਕਰੀਬ ਸਾਢੇ 4 ਵਜੇ ਦੀ ਦੱਸੀ ਜਾ ਰਹੀ ਹੈ।
Publish Date: Fri, 01 May 2026 05:01 PM (IST)
Updated Date: Fri, 01 May 2026 05:37 PM (IST)
ਰਾਜਨ ਚੋਪੜਾ, ਪੰਜਾਬੀ ਜਾਗਰਣ ਭਿੱਖੀਵਿੰਡ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਾਂਡਪੁਰਾ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਸਵਿਫਟ ਡਿਜ਼ਾਇਰ ਕਾਰ 'ਚ ਸਵਾਰ ਇਕ ਨੌਜਵਾਨ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਚਲਾਉਣ ਵਾਲੇ ਥਾਰ ਗੱਡੀ ’ਤੇ ਸਵਾਰ ਸਨ। ਮ੍ਰਿਤਕ ਨੌਜਵਾਨ ਦੀ ਪਛਾਣ ਰਸ਼ਪਾਲ ਸਿੰਘ ਸ਼ਾਲੀ ਵਾਸੀ ਚੇਲਾ ਕਲੌਨੀ ਭਿੱਖੀਵਿੰਡ ਵਜੋਂ ਹੋਈ ਹੈ, ਜੋ ਮੰਡੀਬੋਰਡ ਵਿਖੇ ਕੰਟਰੈਕਟ ’ਤੇ ਨੌਕਰੀ ਕਰਦਾ ਸੀ ਤੇ ਇਸ ਵੇਲੇ ਐੱਸਡੀਓ ਨਾਲ ਤਾਇਨਾਤ ਸੀ।
ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਭਿੱਖੀਵਿੰਡ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚ ਗਏ ਤੇ ਸੀਨੀਅਰ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ। ਇਹ ਘਟਨਾ ਸ਼ੁਕਰਵਾਰ ਕਰੀਬ ਸਾਢੇ 4 ਵਜੇ ਦੀ ਦੱਸੀ ਜਾ ਰਹੀ ਹੈ। ਦੋ ਗੋਲੀਆਂ ਲੱਗਣ ਤੋਂ ਬਾਅਦ ਨੌਜਵਾਨ ਕਾਰ 'ਚੋਂ ਬਾਹਰ ਨਿਕਲਿਆ ਤੇ ਫਿਰ ਉੱਥੇ ਹੀ ਦਮ ਤੋੜ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਲਾਸ਼ ਕਬਜ਼ੇ 'ਚ ਲਈ ਜਾ ਰਹੀ ਹੈ ਤੇ ਸੀਸੀਟੀਵੀ ਕੈਮਰਿਆਂ ਦੀ ਫੁੱਟੇਜ ਜਾਂਚੀ ਜਾ ਰਹੀ ਹੈ। ਸਵਿਫਟ ਡਿਜ਼ਾਇਰ ਕਾਰ 'ਚ ਮ੍ਰਿਤਕ ਨੌਜਵਾਨ ਦੇ ਨਾਲ ਕੋਈ ਹੋਰ ਸਵਾਰ ਸੀ ਜਾਂ ਨਹੀਂ, ਇਸ ਬਾਰੇ ਅਜੇ ਜਾਂਚ ਜਾਰੀ ਹੈ।