ਦਿਲਬਾਗ ਸੰਧੂ ਬਲਾਕ ਸੰਮਤੀ ਦੇ ਚੇਅਰਮੈਨ ਨਿਯੁਕਤ
ਦਿਲਬਾਗ ਸਿੰਘ ਸੰਧੂ ਬਣੇ ਬਲਾਕ ਸੰਮਤੀ ਪੱਟੀ ਦੇ ਚੇਅਰਮੈਂਨ
Publish Date: Thu, 05 Mar 2026 05:44 PM (IST)
Updated Date: Fri, 06 Mar 2026 04:06 AM (IST)

ਲੱਛਮੀ ਨੂੰ ਮਿਲੀ ਵਾਈਸ ਚੇਅਰਮੈਨ ਦੀ ਜ਼ਿੰਮੇਵਾਰੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤੀ ਤਾਜਪੋਸ਼ੀ, ਨਵੇਂ ਚੁਣੇ ਮੈਂਬਰਾਂ ਨੂੰ ਕੀਤਾ ਸਨਮਾਨਿਤ ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਬਲਾਕ ਸੰਮਤੀ ਪੱਟੀ ਦੇ ਚੇਅਰਮੈਂਨ ਅਤੇ ਵਾਈਸ ਚੇਅਰਮੈਂਨ ਦੀ ਚੋਣ ਦੌਰਾਨ ਦਿਲਬਾਗ ਸਿੰਘ ਸੰਧੂ ਨੂੰ ਚੇਅਰਮੈਂਨ ਅਤੇ ਲੱਛਮੀ ਪਤਨੀ ਗੁਰਜੀਤ ਸਿੰਘ ਉੱਬੋਕੇ ਨੂੰ ਸਰਬਸੰਮਤੀ ਨਾਲ ਵਾਈਸ ਚੇਅਰਮੈਂਨ ਚੁਣਿਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਐੱਸਡੀਐੱਮ ਅਮਨਦੀਪ ਸਿੰਘ ਵੱਲੋਂ ਦੋਹਾਂ ਦੀ ਤਾਜਪੋਸ਼ੀ ਕਰਦਿਆਂ, ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਬਲਾਕ ਸੰਮਤੀ ਦੇ ਨਵੇਂ ਚੁਣੇ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬਲਾਕ ਸੰਮਤੀ ਪਿੰਡਾਂ ਦੇ ਵਿਕਾਸ ਲਈ ਮਹੱਤਵਪੂਰਨ ਸੰਸਥਾਂ ਹੈ ਅਤੇ ਲੋਕਾਂ ਵੱਲੋਂ ਚੁਣੇ ਨੁਮਾਇੰਦਿਆਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਰੇ ਮੈਂਬਰ ਮਿਲਜੁਲ ਕੇ ਲੋਕਾਂ ਦੇ ਕੰਮ ਕਰਨ। ਮੰਤਰੀ ਭੁੱਲਰ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸੀ ਕੰਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਵਿਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਗਲੀਆਂ-ਨਾਲੀਆਂ, ਸੜਕਾਂ, ਪੀਣ ਵਾਲੇ ਪਾਣੀ ਅਤੇ ਸੀਵਰੇਜ਼ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਸੁਧਾਰਨ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਵੀ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਮੰਤਰੀ ਭੁੱਲਰ ਨੇ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਪਾਰਦਰਸ਼ੀ ਅਤੇ ਇਮਾਨਦਾਰ ਪ੍ਰਸ਼ਾਸਨ ਦੇਣਾ ਹੈ ਅਤੇ ਹਰ ਸਮੱਸਿਆ ਦਾ ਹੱਲ ਤਰਜੀਹ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੱਟੀ ਹਲਕੇ ਦੇ ਵਿਕਾਸ ਲਈ ਵੀ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਨਵੇਂ ਚੁਣੇ ਚੇਅਰਮੈਂਨ ਦਿਲਬਾਗ ਸਿੰਘ ਸੰਧੂ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਲਾਕ ਸੰਮਤੀ ਦੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਪਿੰਡਾਂ ਦੇ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ। ਵਾਈਸ ਚੇਅਰਮੈਂਨ ਬਣੀ ਲੱਛਮੀ ਨੇ ਵੀ ਇਸ ਮੌਕੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣਗੇ। ਇਸ ਮੌਕੇ ਨਵੇਂ ਚੁਣੇ ਚੇਅਰਮੈਂਨ ਅਤੇ ਵਾਈਸ ਚੇਅਰਮੈਂਨ ਨੂੰ ਫੁੱਲਾਂ ਦੇ ਗੁਲਦਸਤਿਆਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਵਰਕਰਾਂ ਵੱਲੋਂ ਮਿਠਾਈ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਦੌਰਾਨ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬਚਿੱਤਰ ਸਿੰਘ, ਰੇਸ਼ਮ ਸਿੰਘ, ਦਿਲਬਾਗ ਸਿੰਘ, ਸਲਵਿੰਦਰ ਸਿੰਘ, ਅੰਗਰੇਜ ਸਿੰਘ, ਰਣਬੀਰ ਸਿੰਘ, ਕੁਲਦੀਪ ਕੌਰ, ਕੰਵਪ੍ਰੀਤ ਕੌਰ, ਸੁਖਬੀਰ ਕੌਰ, ਸਰਬਜੀਤ ਕੌਰ, ਗੁਰਜੀਤ ਕੌਰ, ਜਸਬੀਰ ਕੌਰ, ਮਨਜੀਤ ਕੌਰ ਸਾਰੇ ਬਲਾਕ ਸੰਮਤੀ ਮੈਂਬਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਿਕੰਦਰ ਸਿੰਘ ਚੀਮਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਪ੍ਰੀਤ ਸਿੰਘ ਪਨਗੋਟਾ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਸਰਪੰਚ ਕਾਲੇਕੇ, ਅਮਨਦੀਪ ਸਿੰਘ ਸਰਪੰਚ ਕੈਰੋਂ, ਗੁਰਪ੍ਰਤਾਪ ਸਿੰਘ ਲਾਡੀ ਸਰਪੰਚ, ਅਸ਼ਵਨੀ ਕੁਮਾਰ ਦੇਵਗਨ ਸਰਪੰਚ ਤੂਤ, ਅਵਤਾਰ ਸਿੰਘ ਸਰਪੰਚ ਸਭਰਾ, ਮਨਦੀਪ ਸਿੰਘ ਸ਼ਹੀਦ, ਹਰਪ੍ਰੀਤ ਸਿੰਘ ਸਰਪੰਚ ਨਹੋਦਰ, ਮੋਹਿਤ ਅਰੋੜਾ ਇੰਚਾਰਜ਼ ਸ਼ੋਸ਼ਲ ਮੀਡੀਆਂ, ਮਨਦੀਪ ਸਿੰਘ ਭੁੱਲਰ ਪ੍ਰਧਾਨ ਲੀਗਲ ਸੈੱਲ, ਗੁਰਚੇਤ ਬਰਾੜ, ਕੁਲਬੀਰ ਸਿੰਘ ਸੰਧੂ ਪ੍ਰਧਾਨ ਡੀਪੂ ਯੂਨੀਅਨ, ਕੰਵਲਜੀਤ ਰਾਏ ਥਾਣਾ ਮੁਖੀ ਪੱਟੀ, ਵਿਪਨ ਕੁਮਾਰ ਥਾਣਾ ਮੁਖੀ ਸਦਰ, ਡਾ ਗਿਆਨ ਸਿੰਘ ਕੋਟਬੁੱਢਾ, ਸਾਹਿਲ ਸ਼ਰਮਾ ਪੰਚਾਇਤ ਸੈਕਟਰੀ, ਦਵਿੰਦਰ ਸਿੰਘ ਪੰਚਾਇਤ ਸੈਕਟਰੀ ਸਮੇਤ ਇਲਾਕੇ ਦੇ ਕਈ ਆਗੂ, ਵਰਕਰ ਤੇ ਬਲਾਕ ਦਫ਼ਤਰ ਦਾ ਸਟਾਫ ਹਾਜ਼ਰ ਸੀ।