ਬ੍ਰਹਮਪੁਰਾ ਨੇ ਦੁਲਚੀਪੁਰ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ
ਦੁਲਚੀਪੁਰ ਦੇ ਅਕਾਲੀ ਵਰਕਰਾਂ ਦਾ ਹੋਇਆ ਇਕੱਠ, ਬ੍ਰਹਮਪੁਰਾ, ਸ਼ੇਖ ਤੇ ਜਹਾਂਗੀਰ ਨੇ ਕੀਤਾ ਸੰਬੋਧਨ
Publish Date: Thu, 12 Mar 2026 05:58 PM (IST)
Updated Date: Fri, 13 Mar 2026 04:07 AM (IST)

ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ਼ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਪਿੰਡ ਦੁਲਚੀਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੌਕੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਲਬੀਰ ਸਿੰਘ ਜਹਾਂਗੀਰ ਅਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਵਰਕਰ ਮਿਲਣੀ ਦੌਰਾਨ ਪਾਰਟੀ ਦੇ ਸਮੂਹ ਵਰਕਰਾਂ ਨਾਲ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਪਾਰਟੀ ਦੀਆਂ ਸਰਗਰਮੀਆਂ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਬ੍ਰਹਮਪੁਰਾ, ਜਹਾਂਗੀਰ ਅਤੇ ਸ਼ੇਖ ਨੇ ਅਕਾਲੀ ਵਰਕਰਾਂ ਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਮੁੱਦੇ ਉਭਾਰਨ ਲਈ ਤੇ ਸਖ਼ਤ ਮਿਹਨਤ ਕਰਨ ਲਈ ਕਿਹਾ। ਇਸ ਮੌਕੇ ਪਿੰਡ ਦੁਲਚੀਪੁਰ ਦੇ ਕਈ ਵਸਨੀਕਾਂ ਨੇ ਆਪਣੀਆਂ ਮੁਸ਼ਕਿਲਾਂ ਵੀ ਆਗੂਆਂ ਦੇ ਸਾਹਮਣੇ ਰੱਖੀਆਂ। ਜ਼ਿਆਦਾਤਰ ਲੋਕਾਂ ਨੇ ਆਪਣੇ ਨੀਲੇ ਰਾਸ਼ਨ ਕਾਰਡਾਂ ਵਿੱਚੋਂ ਨਾਮ ਕੱਟੇ ਜਾਣ ਅਤੇ ਸਰਕਾਰੀ ਰਾਸ਼ਨ ਵਜੋਂ ਮਿਲਣ ਵਾਲੀ ਕਣਕ ਦੀ ਸਹੂਲਤ ਨਾ ਮਿਲਣ ਦੀ ਸਮੱਸਿਆ ਬਾਰੇ ਦੱਸਿਆ। ਇਸ ਸਬੰਧੀ ਗੱਲਬਾਤ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਇਹ ਇਕ ਮਹੱਤਵਪੂਰਨ ਪਹਿਲ ਕਦਮੀ ਕੀਤੀ ਗਈ ਸੀ ਕਿ ਕੋਈ ਵੀ ਪਰਿਵਾਰ ਰਾਸ਼ਨ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਪਰਿਵਾਰ ਭੁੱਖਾ ਨਾ ਸੋਵੇ। ਇਸ ਯੋਜਨਾ ਨਾਲ ਹਜਾਰਾਂ ਲੋੜ੍ਹਵੰਦ ਪਰਿਵਾਰਾਂ ਨੂੰ ਵੱਡਾ ਲਾਭ ਮਿਲਦਾ ਸੀ ਪਰ ਅੱਜ ਹਲਕਾ ਖਡੂਰ ਸਾਹਿਬ ਦੇ ਕਈ ਪਿੰਡਾਂ ਵਿਚ ਬਹੁਤ ਸਾਰੇ ਲੋੜ੍ਹਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟੇ ਜਾ ਚੁੱਕੇ ਹਨ, ਜਿਸ ਕਾਰਨ ਉਨ੍ਹਾਂ ਨੂੰ ਸਰਕਾਰੀ ਰਾਸ਼ਨ ਦੀ ਸਹੂਲਤ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਜਦ ਆਮ ਪਰਿਵਾਰ ਆਪਣੇ ਰਾਸ਼ਨ ਕਾਰਡ ਵਿਚ ਨਾਮ ਦਰਜ ਕਰਵਾਉਣ ਲਈ ਸੰਬੰਧਿਤ ਦਫ਼ਤਰਾਂ ਵਿਚ ਜਾਂਦੇ ਹਨ ਤਾਂ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਸਮੱਸਿਆ ਦਾ ਢੰਗ ਨਾਲ ਹੱਲ ਨਹੀਂ ਕੀਤਾ ਜਾਂਦਾ, ਜਿਸ ਨਾਲ ਲੋੜ੍ਹਵੰਦ ਪਰਿਵਾਰਾਂ ਨੂੰ ਨਾਮੋਸ਼ੀ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਸੇਵਕ ਸਿੰਘ ਸ਼ੇਖ ਅਤੇ ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਹ ਸਹੂਲਤਾਂ ਅਸਲ ਵਿਚ ਲੋੜ੍ਹਵੰਦ ਲੋਕਾਂ ਲਈ ਹਨ ਪਰ ਦੁੱਖ ਦੀ ਗੱਲ ਹੈ ਕਿ ਕਈ ਸਹੀ ਹੱਕਦਾਰ ਪਰਿਵਾਰਾਂ ਤੱਕ ਇਹ ਲਾਭ ਢੰਗ ਨਾਲ ਨਹੀਂ ਪਹੁੰਚ ਰਿਹਾ। ਉਨ੍ਹਾਂ ਮੰਗ ਕੀਤੀ ਕਿ ਸੰਬੰਧਿਤ ਵਿਭਾਗ ਇਸ ਮਾਮਲੇ ਦੀ ਜਾਂਚ ਕਰਕੇ ਲੋੜ੍ਹਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਤੁਰੰਤ ਬਹਾਲ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਗਰੀਬ ਪਰਿਵਾਰ ਨੂੰ ਸਰਕਾਰੀ ਰਾਸ਼ਨ ਤੋਂ ਵਾਂਝਾ ਨਾ ਰਹਿਣਾ ਪਵੇ। ਇਸ ਮੌਕੇ ਸਵਰਗਵਾਸੀ ਤਰਸੇਮ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਸੁਖਵਿੰਦਰ ਸਿੰਘ, ਨਿਸ਼ਾਨ ਸਿੰਘ ਮੈਂਬਰ, ਬਲਵਿੰਦਰ ਸਿੰਘ ਮੈਂਬਰ, ਸਤਨਾਮ ਸਿੰਘ ਮੈਂਬਰ, ਰਣਜੋਤ ਸਿੰਘ, ਇਕਬਾਲ ਸਿੰਘ, ਸਿਮਰਨਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਲਖਵਿੰਦਰ ਸਿੰਘ, ਬਲਰਾਜ ਸਿੰਘ, ਗੁਰਪਾਲ ਸਿੰਘ, ਮੰਗਜੀਤ ਸਿੰਘ, ਬਲਜੀਤ ਸਿੰਘ, ਕੁਲਵੰਤ ਸਿੰਘ, ਸਰਵਨ ਸਿੰਘ, ਰਤਨ ਸਿੰਘ, ਲਖਵਿੰਦਰ ਸਿੰਘ, ਰਣਜੀਤ ਸਿੰਘ ਪਹਿਲਵਾਨ, ਪਰਮਜੀਤ ਸਿੰਘ ਪੰਮਾ ਅਤੇ ਹੋਰ ਅਕਾਲੀ ਵਰਕਰ ਹਾਜਰ ਸਨ।