ਸਤਲੁਜ ਫਿਲਮ ’ਤੇ ਲਗਾਈ ਪਾਬੰਦੀ ਤੇ ਅਕਾਲੀ ਦਲ ਵਾਰਿਸ ਪੰਜਾਬ ਨੇ ਜਿਤਾਇਆ ਰੋਸ ਸਤਲੁਜ ਫਿਲਮ ’ਤੇ ਲਗਾਈ ਪਾਬੰਦੀ ਤੇ ਅਕਾਲੀ ਦਲ ਵਾਰਿਸ ਪੰਜਾਬ ਨੇ ਜਿਤਾਇਆ ਰੋਸ
Publish Date: Tue, 07 Jul 2026 04:55 PM (IST)
Updated Date: Wed, 08 Jul 2026 04:00 AM (IST)
ਆਗੂਆਂ ਨੇ ਖਾਲੜਾ ਤੋਂ ਤਰਨਤਾਰਨ ਤਕ ਕੀਤਾ ਮਾਰਚ, ਡੀਸੀ ਨੂੰ ਦਿੱਤਾ ਮੰਗ ਪੱਤਰ ਸਰਬਜੀਤ ਸਿੰਘ ਛੀਨਾ, •ਪੰਜਾਬੀ ਜਾਗਰਣ, ਖਾਲੜਾ : ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ਸਤਲੁਜ ਨੂੰ ਓਟੀਟੀ ਪਲੇਟ ਫਾਰਮ ਤੋਂ ਹਟਾਉਣ ਦੇ ਰੋਸ ਵਜੋਂ ਮੰਗਲਵਾਰ ਨੂੰ ਕਸਬਾ ਖਾਲੜਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ’ਚ ਅਰਦਾਸ ਕਰਨ ਉਪਰੰਤ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵੱਲੋਂ ਬਾਪੂ ਤਰਸੇਮ ਸਿੰਘ, ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਹਲਕਾ ਖੇਮਕਰਨ ਤੋਂ ਸੀਨੀਅਰ ਆਗੂ ਭਾਈ ਅਮਨਦੀਪ ਸਿੰਘ ਨਾਰਲੀ, ਭਾਈ ਸੁਖਬੀਰ ਸਿੰਘ ਵਲਟੋਹਾ ਅਤੇ ਹੋਰ ਪਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਪ੍ਰਦਰਸ਼ਨ ਕੀਤਾ। ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਲਈ ਕਾਫਲਾ ਰਵਾਨਾ ਹੋਇਆ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਹਜਾਰਾਂ ਲਾਵਾਰਿਸ ਲਾਸ਼ਾਂ ਦਾ ਅਸਲ ਸੱਚ ਆਮ ਲੋਕਾਂ ਸਾਹਮਣੇ ਲਿਆਉਣ ਵਾਲੇ ਸਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗ ਨਾ ਮੰਨੀ ਤਾਂ ਆੳਣ ਵਾਲੇ ਸਮੇਂ ਵਿਚ ਹੋਰ ਵੱਡਾ ਸੰਘਰਸ਼ ਕੀਤਾ ਜਾਵੇਗਾ। ਵਿਧਾਇਕ ਇਆਲੀ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ’ਤੇ ਬਣੀ ਫਿਲਮ ’ਤੇ ਲਗਾਈ ਗਈ ਰੋਕ ਦੇ ਕਾਰਨ ਪੂਰੇ ਸਿੱਖ ਜਗਤ ਵਿਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਕਿਉਂਕ ਭਾਈ ਖਾਲੜਾ ਨੇ ਉਨ੍ਹਾਂ ਲਾਵਾਰਿਸ ਲਾਸ਼ਾਂ ਨੂੰ ਪਛਾਣ ਦਿੱਤੀ, ਜਿਨ੍ਹੇਂ ਦੇ ਪਰਿਵਾਰਾਂ ਨੂੰ ਕੋਈ ਉੱਗ ਸੁੱਗ ਤਕ ਨਹੀਂ ਸੀ। ਉਨ੍ਹਾਂ ਅਪੀਲ ਕੀਤੀ ਕਿ ਮਨੁੱਖੀ ਅਧਿਕਾਰ ਸੰਸਥਾਵਾਂ ਵੀ ਸਰਕਾਰ ’ਤੇ ਦਬਾਅ ਬਣਾ ਕੇ ਫਿਲਮ ਨੂੰ ਦੁਬਾਰਾ ਰਿਲੀਜ ਕਰਵਾਉਣ। ਇਸ ਮੌਕੇ ਭਾਈ ਅਮਨਦੀਪ ਸਿੰਘ ਨਾਰਲੀ ਨੇ ਕਿਹਾ ਕਿ ਸਚਾਈ ਦੀ ਆਵਾਜ ਕਦੇ ਵੀ ਦਬਾਈ ਨਹੀਂ ਜਾ ਸਕਦੀ। ਨਾਰਲੀ ਨੇ ਪਾਰਟੀ ਦੇ ਛੋਟੇ ਜਿਹੇ ਸੱਦੇ ’ਤੇ ਵੱਡੀ ਗਿਣਤੀ ਵਿਚ ਪੁੱਜੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸਤਨਾਮ ਸਿੰਘ ਜੰਡ, ਭਾਈ ਅਮਰਜੀਤ ਸਿੰਘ, ਭਾਈ ਜਗਨੰਦਨ ਸਿੰਘ ਨਾਰਲੀ, ਭਾਈ ਲਖਵਿੰਦਰ ਸਿੰਘ ਛੀਨਾ, ਹਲਕਾ ਮਜੀਠਾ ਨਾਥਵਿੰਦਰ ਸਿੰਘ, ਜਨਰਲ ਸਕੱਤਰ ਅੰਮ੍ਰਿਤਸਰ ਦਿਹਾਤੀ ਬਲਜਿੰਦਰ ਸਿੰਘ, ਹਲਕਾ ਅਜਨਾਲਾ ਹਿਕਮਤ ਸਿੰਘ, ਦਿਆਲ ਸਿੰਘ ਪ੍ਰਧਾਨ, ਸਤਪਾਲ ਸਿੰਘ ਮਨਾਵਾਂ, ਬਾਜ ਸਿੰਘ, ਬਗੀਚਾ ਸਿੰਘ ਹਰੜ, ਜਗਜੀਤ ਸਿੰਘ ਲਹੌਰੀਆ, ਜਸਕਰਨ ਸਿੰਘ ਰਿਆੜ, ਦਰਸ਼ਨ ਸਿੰਘ, ਜਗਵਿੰਦਰ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ, ਕਾਰਜ ਸਿੰਘ, ਅਜੈਪਾਲ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ ਅਤੇ ਹੋਰ ਬਹੁਤ ਸਾਰੇ ਵਰਕਰ ਹਾਜਰ ਸਨ।