- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਨੂੰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਮਲੀਆ ਕਲਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦਾ ਲੜਕਾ ਮਹਿਕਦੀਪ ਸਿੰਘ ਆਪਣੇ ਦੋਸਤ ਸਾਜਨ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਮਲੀਆ ਨਾਲ ਉਸਦੇ ਮੋਟਰਸਾਈਕਲ ਨੰਬਰ ਪੀਬੀ46 ਏਪੀ 2431 ’ਤੇ ਸਵਾਰ ਹੋ ਕੇ ਝਬਾਲ ਗਿਆ ਸੀ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ: ਤਰਨਤਾਰਨ-ਝਬਾਲ ਮਾਰਗ ’ਤੇ ਪੈਂਦੇ ਪਿੰਡ ਨੂਰਦੀ ਕੋਲ ਮੋਟਰਸਾਈਕਲ ਸਵਾਰ ਦੋ ਦੋਸਤਾਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸਿਟੀ ਦੀ ਪੁਲਿਸ ਨੇ ਲਾਸ਼ਾਂ ਕਬਜੇ ਵਿਚ ਲੈ ਕੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਸੋਨੂੰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਮਲੀਆ ਕਲਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦਾ ਲੜਕਾ ਮਹਿਕਦੀਪ ਸਿੰਘ ਆਪਣੇ ਦੋਸਤ ਸਾਜਨ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਮਲੀਆ ਨਾਲ ਉਸਦੇ ਮੋਟਰਸਾਈਕਲ ਨੰਬਰ ਪੀਬੀ46 ਏਪੀ 2431 ’ਤੇ ਸਵਾਰ ਹੋ ਕੇ ਝਬਾਲ ਗਿਆ ਸੀ। ਨੂਰਦੀ ਪਿੰਡ ਦੇ ਪੈਟਰੋਲ ਪੰਪ ਦੇ ਕੋਲ ਕਿਸੇ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਮਹਿਕਦੀਪ ਸਿੰਘ ਤੇ ਸਾਜਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਂਚ ਅਧਿਕਾਰੀ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਕਾਰਨ ਬਣੇ ਵਾਹਨ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਜਦੋਂਕਿ ਦੋਵਾਂ ਲਾਸ਼ਾਂ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।