ਹਰੀਕੇ-ਪੱਤਣ ਨੇੜੇ ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ, ਇੱਕ ਵਿਅਕਤੀ ਦੀ ਮੌਤ
ਹਰੀਕੇ ਦੇ ਕਰੀਬ ਨੈਸ਼ਨਲ ਹਾਈਵੇ 54 ’ਤੇ ਪੈਂਦੇ ਬੂਹ ਪੁਲ ਦੇ ਕੋਲ ਲੰਘੀ ਰਾਤ ਕਰੀਬ 12 ਵਜੇ ਇਕ ਵਿਅਕਤੀ ਦੀ ਹਾਦਸੇ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਹਰੀਕੇ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਸਿਵਲ ਹਸਪਤਾਲ ਪੱਟੀ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਹੈ।
Publish Date: Wed, 10 Jun 2026 11:08 AM (IST)
Updated Date: Wed, 10 Jun 2026 11:14 AM (IST)
ਕਿਰਪਾਲ ਸਿੰਘ ਰੰਧਾਵਾ,ਪੰਜਾਬੀ ਜਾਗਰਣ, ਹਰੀਕੇ ਪੱਤਣ : ਹਰੀਕੇ ਦੇ ਕਰੀਬ ਨੈਸ਼ਨਲ ਹਾਈਵੇ 54 ’ਤੇ ਪੈਂਦੇ ਬੂਹ ਪੁਲ ਦੇ ਕੋਲ ਲੰਘੀ ਰਾਤ ਕਰੀਬ 12 ਵਜੇ ਇਕ ਵਿਅਕਤੀ ਦੀ ਹਾਦਸੇ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਹਰੀਕੇ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਸਿਵਲ ਹਸਪਤਾਲ ਪੱਟੀ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਮਰਨ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਉਸਦੀ ਪਛਾਣ ਲਈ ਸ਼ੋਸ਼ਲ ਮੀਡੀਆ ਦਾ ਸਹਾਰਾ ਲਿਆ ਜਾ ਰਿਹਾ ਹੈ। ਜਦੋਂਕਿ ਪਛਾਣ ਵਾਸਤੇ ਲਾਸ਼ ਨੂੰ 72 ਘੰਟੇ ਲਈ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕਾਂ ਨਾਲ ਸੰਪਰਕ ਕਰਕੇ ਮ੍ਰਿਤਕ ਦੀ ਪਛਾਣ ਦੇ ਯਤਨ ਕੀਤੇ ਜਾ ਰਹੇ ਹਨ।