- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਗਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸ਼ੇਰੋਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਭਰਾ ਗੁਰਪ੍ਰੀਤ ਸਿੰਘ ਆਪਣੇ ਲੜਕੇ ਅਭੀਜੋਤ ਸਿੰਘ ਨਾਲ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ46 ਏਪੀ 9943 ’ਤੇ ਸਵਾਰ ਹੋ ਕੇ 31 ਅਗਸਤ ਨੂੰ ਸ਼ੇਰੋਂ ਤੋਂ ਅੰਮ੍ਰਿਤਸਰ ਜਾ ਰਿਹਾ ਸੀ।

ਜਸਪਾਲ ਸਿੰਘ ਜੱਸੀ, ਪੰਜਾਬੀ ਜਾਗਰਣ, ਤਰਨਤਾਰਨ: ਤਰਨਤਾਰਨ ਸ਼ਹਿਰ ਦੀ ਮੁੱਖ ਸੜਕ ’ਤੇ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਐਕਟਿਵਾ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਜਣੇ ਗੰਭੀਰ ਜ਼ਖ਼ਮੀ ਹੋ ਗਏ। ਇਲਾਜ ਲਈ ਦੋਵਾਂ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੋਂ ਪਿਤਾ ਨੂੰ ਗੰਭੀਰ ਹਾਲਤ ਕਰਕੇ ਅੱਗੇ ਰੈਫਰ ਕਰ ਦਿੱਤਾ ਅਤੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਣਪਛਾਤੇ ਐਕਟਿਵਾ ਸਵਾਰ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗਗਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸ਼ੇਰੋਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਭਰਾ ਗੁਰਪ੍ਰੀਤ ਸਿੰਘ ਆਪਣੇ ਲੜਕੇ ਅਭੀਜੋਤ ਸਿੰਘ ਨਾਲ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ46 ਏਪੀ 9943 ’ਤੇ ਸਵਾਰ ਹੋ ਕੇ 31 ਅਗਸਤ ਨੂੰ ਸ਼ੇਰੋਂ ਤੋਂ ਅੰਮ੍ਰਿਤਸਰ ਜਾ ਰਿਹਾ ਸੀ। ਰਾਤ ਕਰੀਬ ਸਾਢੇ 10 ਵਜੇ ਤਰਨਤਾਰਨ ਸ਼ਹਿਰ ਦੀ ਮੁੱਖ ਸੜਕ ’ਤੇ ਸਥਿਤ ਪੈਟਰੋਲ ਪੰਪ ਕੋਲ ਪੁੱਜਾ ਤਾਂ ਪੰਪ ਦੇ ਨਾਲ ਵਾਲੀ ਗਲੀ ਵਿੱਚੋਂ ਨਿਕਲੀ ਤੇਜ਼ ਰਫਤਾਰੀ ਨਾਲ ਨਿਕਲੀ ਐਕਟਿਵਾ ਨੇ ਉਸਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਹਾਦਸੇ ਤੋਂ ਬਾਅਦ ਐਕਟਿਵਾ ਸਮੇਤ ਉਸਦਾ ਸਵਾਰ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਉਸਦੇ ਭਰਾ ਤੇ ਭਤੀਜੇ ਨੂੰ ਤੁਰੰਤ ਤਰਨਤਾਰਨ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਉਸਦੇ ਭਤੀਜੇ ਅਭੀਜੋਤ ਸਿੰਘ ਦਾ ਇਲਾਜ ਤਾਂ ਸ਼ੁਰੂ ਹੋ ਗਿਆ ਪਰ ਭਰਾ ਦੀ ਗੰਭੀਰ ਹਾਲਤ ਹੋਣ ਕਰਕੇ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ ਹੈ। ਜਾਂਚ ਅਧਿਕਾਰੀ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਐਕਟਿਵਾ ਸਵਾਰ ਦੀ ਪਛਾਣ ਵਾਸਤੇ ਯਤਨ ਕੀਤੇ ਜਾ ਰਹੇ ਹਨ। ਜਦੋਂਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।