ਤਰਨਤਾਰਨ 'ਚ ਦਹਿਸ਼ਤ! ਦੋ ਗੁੱਟਾਂ ਵਿਚਾਲੇ ਸ਼ਰੇਆਮ ਚੱਲੀਆਂ ਤਾਬੜਤੋੜ ਗੋਲੀਆਂ, ਇੱਕ ਗੰਭੀਰ ਜ਼ਖ਼ਮੀ; ਵਾਰਦਾਤ ਮਗਰੋਂ ਦੋਵੇਂ ਧਿਰਾਂ ਫ਼ਰਾਰ
ਤਰਨਤਾਰਨ ਦੀ ਦਾਣਾ ਮੰਡੀ ’ਚ ਦੋ ਧੜਿਆਂ ਦਰਮਿਆਨ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਫਾਇਰਿੰਗ ਤੋਂ ਬਾਅਦ ਦੋਵੇਂ ਧਿਰਾਂ ਮੌਕੇ ਤੋਂ ਫਰਾਰ ਹੋ ਗਈਆਂ। ਜਦੋਂਕਿ ਉਕਤ ਘਟਨਾ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਜਾਨਲੇਵਾ ਹਮਲਾ ਕਰਨ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Fri, 12 Jun 2026 03:04 PM (IST)
Updated Date: Fri, 12 Jun 2026 03:05 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ - ਤਰਨਤਾਰਨ ਦੀ ਦਾਣਾ ਮੰਡੀ ’ਚ ਦੋ ਧੜਿਆਂ ਦਰਮਿਆਨ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਫਾਇਰਿੰਗ ਤੋਂ ਬਾਅਦ ਦੋਵੇਂ ਧਿਰਾਂ ਮੌਕੇ ਤੋਂ ਫਰਾਰ ਹੋ ਗਈਆਂ। ਜਦੋਂਕਿ ਉਕਤ ਘਟਨਾ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਜਾਨਲੇਵਾ ਹਮਲਾ ਕਰਨ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐੱਸਪੀ ਸਬ ਡਵੀਜ਼ਨ ਤਰਨਤਾਰਨ ਸੁਖਬੀਰ ਸਿੰਘ ਨੇ ਦੱਸਿਆ ਕਿ ਵੀਰਵਾਰ ਦੇਰ ਸ਼ਾਮ ਦੋ ਧਿਰਾਂ ਬਿਕਰਮਜੀਤ ਸਿੰਘ ਅਤੇ ਪ੍ਰਥਾਪ ਸਿੰਘ ਵਾਸੀ ਕੱਕਾ ਕੰਡਿਆਲਾ ਦਰਮਿਆਨ ਤਰਨਤਾਰਨ ਦੀ ਦਾਣਾ ਮੰਡੀ ਵਿਚ ਤਕਰਾਰ ਦੌਰਾਨ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ। ਇਸ ਗੋਲੀਬਾਰੀ ਦੌਰਾਨ ਜਗਨਦੀਪ ਸਿੰਘ ਵਾਸੀ ਮੁਗਲਚੱਕ ਨਾਮਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਦੋਵੇਂ ਧਿਰਾਂ ਮੌਕੇ ਤੋਂ ਫਰਾਰ ਹੋ ਗਈਆਂ। ਜਦੋਂਕਿ ਮੌਕੇ ਉੱਪਰ ਪੁੱਜੇ ਥਾਣਾ ਸਿਟੀ ਦੇ ਪੁਲਿਸ ਅਧਿਕਾਰੀਆਂ ਨੇ ਉਕਤ ਘਟਨਾ ਸਬੰਧੀ ਕੇਸ ਦਰਜ ਕਰ ਲਿਆ ਹੈ। ਜਦੋਂਕਿ ਫਰਾਰ ਲੋਕਾਂ ਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।