ਗੋਇੰਦਵਾਲ ਸਾਹਿਬ ’ਚ ਭਾਜਪਾ ਨੂੰ ਮਿਲਿਆ ਤਕੜਾ ਬਲ, ਵੱਖ-ਵੱਖ ਪਾਰਟੀਆਂ ਦੇ ਸਮੱਰਥਕ ਹੋਏ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ
Publish Date: Sat, 09 May 2026 06:02 PM (IST)
Updated Date: Sun, 10 May 2026 04:06 AM (IST)

ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ। ਜਦੋਂ ਉਦਯੋਗਪਤੀ ਇਕਬਾਲ ਸਿੰਘ ਸੈਣੀ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਰੰਧਾਵਾ ਤੇ ਉਨ੍ਹਾਂ ਦੇ ਸਾਥੀਆਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਿਹਾ ਪਾਰਟੀ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ’ਚ ਭਾਜਪਾ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਪਾਰਟੀ ’ਚ ਸ਼ਾਮਲ ਹੋਏ ਇਕਬਾਲ ਸਿੰਘ ਸੈਣੀ, ਮਾਧੋਰਾਮ, ਬਲਵਿੰਦਰ ਸਿੰਘ, ਮਲਕੀਤ ਸਿੰਘ ਸੈਣੀ, ਸੁਖਜਿੰਦਰ ਸਿੰਘ ਰੰਧਾਵਾ, ਦਲਜੀਤ ਸਿੰਘ ਝੰਡ, ਆਰ.ਕੇ. ਦੀਕਸ਼ਤ, ਸਕੱਤਰ ਸਿੰਘ, ਅਰਸ਼ਬੀਰ ਸਿੰਘ, ਬਲਰਾਜ ਸਿੰਘ, ਗੁਰਭੇਜ ਸਿੰਘ, ਕਰਨੈਲ ਸਿੰਘ, ਲਖਬੀਰ ਸਿੰਘ, ਅੰਗਰੇਜ ਸਿੰਘ, ਗੁਰਦੀਪ ਸਿੰਘ, ਦਾ ਸਨਮਾਨ ਕਰ ਪਾਰਟੀ ’ਚ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਦੀ ਲੋਕ ਹਿਤੈਸ਼ੀ ਨੀਤੀਆਂ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ ਤੇ ਇਨ੍ਹਾਂ ਉਦਯੋਗਪਤੀਆਂ ਦੇ ਆਉਣ ਨਾਲ ਵਿਧਾਨ ਸਭਾ ਹਲਕਾ ਖਡੂਰ ਸਾਹਿਬ ’ਚ ਪਾਰਟੀ ਨੂੰ ਬਹੁਤ ਵੱਡਾ ਹੁਲਾਰਾ ਮਿਲਿਆ ਹੈ। ਭਰੋਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੇ ਆਦੇਸ਼ ਅਨੁਸਾਰ ਪਾਰਟੀ ’ਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਨੂੰ ਧਿਆਨ ’ਚ ਰੱਖਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਇਸ ਮੌਕੇ ਇਕਬਾਲ ਸਿੰਘ ਸੈਣੀ ਤੇ ਸਾਥੀਆਂ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਤੇ ਦੇਸ਼ ਹਿੱਤ ’ਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ’ਚ ਸ਼ਾਮਿਲ ਹੋਏ ਹਨ ਤੇ ਆਉਣ ਵਾਲੇ ਸਮੇਂ ’ਚ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਭੁਪਿੰਦਰ ਸਿੰਘ ਟੀਟੂ, ਜਥੇਦਾਰ ਅਮਰਜੀਤ ਸਿੰਘ ਖਿੰਡਾ, ਤਰਸੇਮ ਸਿੰਘ ਛਾਪੜੀ, ਠੇਕੇਦਾਰ ਸੁਖਜਿੰਦਰ ਸਿੰਘ, ਵਰਿੰਦਰਪਾਲ ਸਿੰਘ, ਜਤਿੰਦਰ ਸਿੰਘ ’ਤੇ ਹੋਰ ਵੀ ਕਈ ਪਾਰਟੀ ਵਰਕਰ ਤੇ ਇਲਾਕੇ ਦੇ ਵਿਅਕਤੀ ਹਾਜ਼ਰ ਸਨ। ਕੈਪਸ਼ਨ - ਗੋਇੰਦਵਾਲ ਸਾਹਿਬ ਵਿਖੇ ਭਾਜਪਾ ’ਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦੇ ਰਮਨਦੀਪ ਸਿੰਘ ਭਰੋਵਾਲ।