27 ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ
ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਬਾ ਦੀਪ ਸਿੰਘ ਜੀ ਨੌਜਵਾਨ ਸੇਵਕ ਜੱਥਾ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵੱਲੋਂ ਸੰਗਤ ਦੇ ਸਹਿਯੋਗ ਨਾਲ ਇਹ ਦਿਹਾੜਾ ਮਨਾਇਆ ਜਾ ਰਿਹਾ ਹੈ।
Publish Date: Mon, 19 Jan 2026 07:23 PM (IST)
Updated Date: Tue, 20 Jan 2026 04:16 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਉਨ੍ਹਾਂ ਦੇ ਪਾਵਨ ਅਸਥਾਨਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ 27 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ ਤੇ ਗੁਰੂ ਘਰ ਦੀ ਸਜਾਵਟ ਲਈ ਰੌਸ਼ਨੀਆਂ ਲਗਾਉਣ ਦਾ ਕਾਰਜ ਵੀ ਸ਼ੁਰੂ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਬਾ ਦੀਪ ਸਿੰਘ ਜੀ ਨੌਜਵਾਨ ਸੇਵਕ ਜੱਥਾ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵੱਲੋਂ ਸੰਗਤ ਦੇ ਸਹਿਯੋਗ ਨਾਲ ਇਹ ਦਿਹਾੜਾ ਮਨਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ 25 ਜਨਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 27 ਜਨਵਰੀ ਨੂੰ ਸਵੇਰੇ 11 ਵਜੇ ਭੋਗ ਪਾਏ ਜਾਣਗੇ। ਜਦੋਂਕਿ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਤੋਂ ਰਾਤ 9 ਵਜੇ ਤੱਕ ਕੀਰਤਨ ਤੇ ਗੁਰਮਤਿ ਸਮਾਗਮ ਦੀਵਾਨ ਹਾਲ ’ਚ ਕਰਵਾਇਆ ਜਾਵੇਗਾ। ਜਿਸ ਦੌਰਾਨ ਇਸੇ ਗੁਰਦੁਆਰਾ ਸਾਹਿਬ ਤੋਂ ਬੀਬੀਆਂ ਦਾ ਕੀਰਤਨੀ ਜਥਾ ਜਿੱਥੇ ਹਾਜ਼ਰੀ ਲਗਵਾਏਗਾ, ਉੱਥੇ ਹੀ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਲਕੀਰ ਸਾਹਿਬ, ਭਾਈ ਹੀਰਾ ਸਿੰਘ ਕੰਗ ਹਜ਼ੂਰੀ ਕਥਾ ਵਾਚਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ, ਭਾਈ ਗੁਰਪਾਲ ਸਿੰਘ ਰਬਾਬੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਕੀਰਤਨੀ ਜੱਥਾ, ਭਾਈ ਗੁਰਪ੍ਰੀਤ ਸਿੰਘ ਕਥਾ ਵਾਚਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅੰਮ੍ਰਿਤਸਰ ਤੇ ਭਾਈ ਸਰਬਜੀਤ ਸਿੰਘ ਪਟਨਾ ਦਾ ਕੀਰਤਨੀ ਜੱਥਾ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਕਥਾ ਵਿਚਾਰ ਸਰਵਣ ਕਰਵਾ ਕੇ ਨਿਹਾਲ ਕਰੇਗਾ। ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਸਮਾਗਮ ਦੇ ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਇਸ ਸਮਾਗਮ ’ਚ ਹਾਜ਼ਰੀਆਂ ਭਰਨ।