ਕਾਂਗਰਸ ਹਾਈਕਮਾਂਡ ਨੇ ਨਰਿੰਦਰ ਸਿੰਘ ਸੰਧੂ ਨੂੰ ਲਾਇਆ ਪੱਟੀ ਹਲਕੇ ਦਾ ਅਬਜ਼ਰਵਰ
ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਨਸ਼ਾ ਮੁਕਤ ਪੰਜਾਬ ਤੇ ਮਹਿਲਾਵਾਂ ਦਾ ਸਸ਼ਕਤੀਕਰਨ ਕੀਤਾ ਜਾਵੇਗਾ।
Publish Date: Tue, 05 May 2026 05:46 PM (IST)
Updated Date: Wed, 06 May 2026 04:08 AM (IST)
ਕਾਂਗਰਸ ਹਾਈਕਮਾਂਡ ਨੇ ਨਰਿੰਦਰ ਸਿੰਘ ਸੰਧੂ ਨੂੰ ਲਾਇਆ ਪੱਟੀ ਹਲਕੇ ਦਾ ਅਬਜ਼ਰਵਰ
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਪੱਟੀ ਵਿਖੇ ਹੋਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਸਪੋਕਸਮੈਨ ਨਰਿੰਦਰਪਾਲ ਸਿੰਘ ਸੰਧੂ ਨੂੰ ਪੱਟੀ ਹਲਕੇ ਦਾ ਅਬਜ਼ਰਵਰ ਨਿਯੁਕਤ ਕੀਤਾ ਹੈ। ਇਸ ਮੌਕੇ ਸਪੋਕਸਮੈਨ ਨਰਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਇਨ੍ਹਾਂ ਨਗਰ ਕੌਂਸਲ ਚੋਣਾਂ ’ਚ ਪੱਟੀ ਹਲਕੇ ਦੇ ਲੋਕ ਪੰਜਾਬ ਨੂੰ ਦੱਸ ਦੇਣਗੇ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰ ਕੇ ਜਿੱਤ ਦਾ ਝੰਡਾ ਲਹਿਰਏਗੀ।
ਉਨ੍ਹਾਂ ਅੱਗੇ ਕਿਹਾ ਕਿ ਨਗਰ ਕੌਂਸਲ ਦੀਆਂ ਇਨ੍ਹਾਂ ਚੋਣਾਂ ’ਚ ਜਿੱਤ ਯਕੀਨੀ ਬਣਾਉਣ ਲਈ ਪੱਟੀ ਹਲਕੇ ਦੇ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਸੰਧੂ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਾਖੁਸ਼ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਔਰਤਾਂ ਨੂੰ ਇਕ ਹਜ਼ਾਰ ਰੁਪਇਆ ਦੇਣ ਦਾ ਵਾਅਦਾ ਕੀਤਾ ਗਿਆ ਸੀ। ਪਰ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਦਾ ਇਹ ਵਾਅਦਾ ਜੁਮਲੇਬਾਜ਼ੀ ਹੀ ਸਾਬਿਤ ਹੋਇਆ।
ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਨਸ਼ਾ ਮੁਕਤ ਪੰਜਾਬ ਤੇ ਮਹਿਲਾਵਾਂ ਦਾ ਸਸ਼ਕਤੀਕਰਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਪੰਜਾਬ ਹਾਈਕਮਾਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।