ਜ਼ਿਲ੍ਹਾ ਪ੍ਰਧਾਨ ਭੁੱਲਰ ਨੇ ਬਲਾਕ ਕਾਂਗਰਸ ਕਮੇਟੀ ਤਰਨਤਾਰਨ ਦੇ ਨਵ ਨਿਯੁਕਤ ਪ੍ਰਧਾਨ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਨੂੰ ਕੀਤਾ ਸਨਮਾਨਿਤ
‘ਆਪ’ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ, ਕਿਉਂਕਿ ਆਮ ਆਦਮੀ ਪਾਰਟੀ ਨੇ ਹਰ ਵਰਗ ਨਾਲ ਧੋਖਾ ਕੀਤਾ ਹੈ
Publish Date: Wed, 06 May 2026 06:43 PM (IST)
Updated Date: Thu, 07 May 2026 04:09 AM (IST)

ਜ਼ਿਲ੍ਹਾ ਪ੍ਰਧਾਨ ਭੁੱਲਰ ਨੇ ਬਲਾਕ ਕਾਂਗਰਸ ਕਮੇਟੀ ਤਰਨਤਾਰਨ ਦੇ ਨਵ ਨਿਯੁਕਤ ਪ੍ਰਧਾਨ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਨੂੰ ਕੀਤਾ ਸਨਮਾਨਿਤ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਮਜ਼ਬੂਤੀ ਲਈ ਜ਼ਿਲ੍ਹਾ ਪ੍ਰਧਾਨ ਰਾਜਬੀਰ ਭੁੱਲਰ ਨੇ ਦਿੱਤਾ ਥਾਪੜਾ ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਬਲਾਕ ਕਾਂਗਰਸ ਕਮੇਟੀ ਤਰਨਤਾਰਨ ਦੇ ਨਵ ਨਿਯੁਕਤ ਪ੍ਰਧਾਨ ਸਰਪੰਚ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਅੱਜ ‘ਵਾਹਿਗੁਰੂ’ ਜੀ ਦਾ ਸ਼ੁਕਰਾਨਾ ਕਰਨ ਉਪਰੰਤ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੇ ਗ੍ਰਹਿ ਪੁੱਜੇ। ਜਿੱਥੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਭੁੱਲਰ ਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਨਵ-ਨਿਯੁਕਤ ਬਲਾਕ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਨੂੰ ਵਧਾਈ ਦਿੱਤੀ ਤੇ ਪਿੰਡ ਪੱਧਰ ’ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਪ੍ਰਧਾਨ ਭੁੱਲਰ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ’ਤੇ ‘ਸੰਗਠਨ ਸਿਰਜਣ ਅਭਿਆਨ’ ਤਹਿਤ ਕਾਂਗਰਸ ਪਾਰਟੀ ਨੂੰ ਗਰਾਊਂਡ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ ਤੇ ਵਰਕਰਾਂ ਨੂੰ ਨਾਲ ਲੈ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ, ਕਿਉਂਕਿ ਆਮ ਆਦਮੀ ਪਾਰਟੀ ਨੇ ਹਰ ਵਰਗ ਨਾਲ ਧੋਖਾ ਕੀਤਾ ਹੈ ਤੇ ਪੰਜਾਬ ਦੇ ਖਜ਼ਾਨੇ ਦੀ ਦੁਰਵਰਤੋਂ ਕਰ ਕੇ ਦਿੱਲੀ ਵਾਲਿਆਂ ਦੀਆਂ ਤਿਜੋਰੀਆਂ ਭਰੀਆਂ ਹਨ। ਜਿਸ ਦਾ ਜਵਾਬ ਲੋਕ ਅਗਾਮੀ ਚੋਣਾਂ ’ਚ ਆਮ ਆਦਮੀ ਪਾਰਟੀ ਦਾ ਬਿਸਤਰਾ ਗੋਲ ਕਰ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕ ਵਿਧਾਨ ਸਭਾ ਚੋਣਾਂ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਕਿਉਂਕਿ ਲੋਕ ਚਾਹੁੰਦੇ ਹਨ ਕਿ ਜਲਦੀ ਤੋਂ ਜਲਦੀ ਸੂਬੇ ’ਚ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣੇ। ਇਸ ਮੌਕੇ ਨਵ-ਨਿਯੁਕਤ ਬਲਾਕ ਕਾਂਗਰਸ ਪ੍ਰਧਾਨ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਸ ਨੂੰ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ, ਲਗਨ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹਿਰੀ ਕਾਂਗਰਸ ਕਮੇਟੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਹੀਰਾ ਸਿੰਘ ਮੱਲ੍ਹੀ, ਅੰਗਰੇਜ਼ ਸਿੰਘ ਖੱਬੇ ਏਬੀਟੀਸੀ ਟਰਾਂਸਪੋਰਟ ਵਾਲੇ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਕੰਗ ਗੋਹਲਵੜ੍ਹ, ਸਾਬਕਾ ਸਰਪੰਚ ਕੰਵਲਜੀਤ ਸਿੰਘ ਸੋਨੀ ਦਬੁਰਜੀ, ਸਾਬਕਾ ਸਰਪੰਚ ਗੁਰਜੀਤ ਸਿੰਘ ਮੁਰਾਦਪੁਰਾ, ਸਾਬਕਾ ਸਰਪੰਚ ਸਾਹਿਬ ਸਿੰਘ ਮੁਰਾਦਪੁਰਾ, ਸਾਬਕਾ ਸਰਪੰਚ ਹੈਪੀ ਬਾਲਾਚੱਕ ਆਦਿ ਹਾਜ਼ਰ ਸਨ।