ਪਿੰਡ ਕੱਦਗਿਲ ਦੇ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ’ਚ ਮਨਾਇਆ ਮਾਘੀ ਦਾ ਪਵਿੱਤਰ ਦਿਹਾੜਾ
ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਹੁਕਮਨਾਮਾ ਲੈ ਕੇ ‘ਮਾਘ ਮਹੀਨੇ’ ਦੀ ਮਹੱਤਤਾ ’ਤੇ ਚਾਨਣਾ ਪਾਇਆ ਗਿਆ।
Publish Date: Wed, 14 Jan 2026 07:20 PM (IST)
Updated Date: Thu, 15 Jan 2026 04:10 AM (IST)

ਗੁਰਪ੍ਰੀਤ ਸਿੰਘ ਕੱਦਗਿੱਲ•,ਪੰਜਾਬੀ ਜਾਗਰਣ, ਤਰਨਤਾਰਨ : ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਕੱਦਗਿੱਲ ਵਿਖੇ ‘ਮਾਘੀ’ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਕਸ਼ਮੀਰ ਸਿੰਘ ਅਤੇ ਸੇਵਾਦਾਰ ਸਾਹਿਲਦੀਪ ਸਿੰਘ ਵਲੋਂ ਅੰਮ੍ਰਿਤ ਵੇਲੇ ਤੋਂ ਸ਼ੁਰੂ ਕੀਤੇ ਨਿਤਨੇਮ ਦੇ ਪਾਠ ਕੀਤੇ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਹੁਕਮਨਾਮਾ ਲੈ ਕੇ ‘ਮਾਘ ਮਹੀਨੇ’ ਦੀ ਮਹੱਤਤਾ ’ਤੇ ਚਾਨਣਾ ਪਾਇਆ ਗਿਆ। ਉਪਰੰਤ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਦੇ ਨਾਮ ’ਤੇ ਇਸ ਅਸਥਾਨ ਦੇ ਪ੍ਰਬੰਧਕਾਂ ਅਤੇ ਹੋਰ ਸੇਵਦਾਰਾਂ ਵਲੋਂ ਇਸ ਸਥਾਨ ’ਤੇ ਲੋੜੀਂਦੇ ਯੋਗ ਪ੍ਰਬੰਧ ਕਰਨ ਲਈ ਜੋ ਕਮੇਟੀ ਚੱਲ ਰਹੀ ਸੀ, ਉਸ ਵਿਚ ਹਰੇਕ ਮਹੀਨੇ ਆਪਣੀ ਕਿਰਤ ਕਮਾਈ ਮਾਇਅਕ ਸੇਵਾ ਦੇਣ ਲਈ ਯੋਗਦਾਨ ਪਾਉਣ ਦੇ ਬਦਲੇ ਵਿਸ਼ੇਸ਼ ਤੌਰ ’ਤੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਟੀਮ ਵੱਲੋਂ ਇਨ੍ਹਾਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਜਿੱਥੇ ਧੰਨਵਾਦ ਕੀਤਾ ਉੱਥੇ ਹੀ ਗੁਰੂ ਘਰ ਵਿਚ ਪਿਛਲੇ ਮਹੀਨੇ ਮਨਾਏ ਗਏ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਾਲਾਨਾ ਸ਼ਹੀਦੀ ਜੋੜ ਮੇਲੇ ਬਾਰੇ ਵੀ ਵਿਚਾਰ ਚਰਚਾ ਕਰਕੇ ਜਾਣਕਾਰੀ ਸਾਂਝੀ ਕੀਤੀ ਅਤੇ ਵੱਡੇ ਪੱਧਰ ’ਤੇ ਸਹਿਯੋਗ ਕਰਨ ਲਈ ਸਮੁੱਚੀ ਸੰਗਤ ਸੇਵਾਦਾਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਅੱਗੇ ਤੋਂ ਆਸ ਪ੍ਰਗਟ ਕੀਤੀ ਗਈ ਕਿ ਇਹ ਸੰਗਤ ਇਸੇ ਤਰ੍ਹਾਂ ਹੀ ਸਹਿਯੋਗ ਕਰਦੀ ਰਹੇ, ਤਾਂ ਕਿ ਗੁਰੂ ਘਰ ਦੀਆਂ ਸੇਵਾਵਾਂ ਇਸੇ ਤਰ੍ਹਾਂ ਹੀ ਨਿਰੰਤਰ ਜਾਰੀ ਰਹਿ ਸਕਣ। ਇਸ ਮੌਕੇ ਜਤਿੰਦਰ ਸਿੰਘ ਬਾਠ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ ਕੱਦ ਗਿੱਲ , ਬਾਬਾ ਕੁਲਵੰਤ ਸਿੰਘ, ਬਲਜੀਤ ਸਿੰਘ, ਜਸਬੀਰ ਸਿੰਘ, ਖਜਾਨ ਸਿੰਘ, ਲਾਭ ਸਿੰਘ ਫੌਜੀ, ਗੁਰਭੇਜ ਸਿੰਘ, ਅੰਗਰੇਜ ਸਿੰਘ, ਜਸਬੀਰ ਸਿੰਘ ਕਾਕੂ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ ਗੋਰਾ ਮੈਂਬਰ, ਇਕਬਾਲ ਸਿੰਘ ਬਾਲੀ ਮੈਂਬਰ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ ਪ੍ਰਹੁਣਾ, ਗੁਰਮੀਤ ਸਿੰਘ ਮੀਤਾ, ਯਾਦਵਿੰਦਰ ਸਿੰਘ ਯਾਦੋਂ, ਪਰਮਜੀਤ ਕੌਰ, ਗੁਰਨਾਮ ਕੌਰ, ਪਰਮਜੀਤ ਕੌਰ, ਸਿਮਰਨਜੀਤ ਕੌਰ ਬਾਠ, ਕਸ਼ਮੀਰ ਕੌਰ, ਜਸਬੀਰ ਕੌਰ, ਬਲਬੀਰ ਸਿੰਘ, ਮੰਗਲ ਸਿੰਘ ਮੰਗਾ, ਓਕਾਰ ਸਿੰਘ, ਵੀਰ ਸਿੰਘ, ਹਰਮਨਜੀਤ ਸਿੰਘ ਮੌਂਟੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ। ਇਸ ਦੌਰਾਨ ਨੌਜਵਾਨ ਸੇਵਾਦਾਰਾਂ ਵਲੋਂ ਨਿਊਡਲ ਅਤੇ ਮਠਿਆਈਆਂ ਦੇ ਲੰਗਰ ਅਤੁੱਟ ਵਰਤਾਏ ਗਏ।