- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਕੇ ’ਤੇ ਪੁੱਜੀ ਥਾਣਾ ਝਬਾਲ ਦੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।

ਤੇਜਿੰਦਰ ਬੱਬੂ/ਨਰਿੰਦਰ ਦੋਦੇ, ਝਬਾਲ/ਸਰਾਏ ਅਮਾਨਤ ਖਾਂ : ਤਰਨਤਾਰਨ ਦੇ ਪਿੰਡ ਦੋਦੇ ਕੋਲ ਦੇਰ ਸ਼ਾਮ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ’ਤੇ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਜਦੋਂਕਿ ਉਸ ਦੀ ਪਤਨੀ ਗੰਭੀਰ ਰੂਪ ’ਚ ਜ਼ਖ਼ਮੀ ਹੈ। ਮੌਕੇ ’ਤੇ ਪੁੱਜੀ ਥਾਣਾ ਝਬਾਲ ਦੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ (41) ਪੁੱਤਰ ਬੂਟਾ ਸਿੰਘ ਵਾਸੀ ਪਿੰਡ ਚੀਮਾ ਕਲਾਂ ਆਪਣੀ ਪਤਨੀ ਰਾਜਬੀਰ ਕੌਰ ਨਾਲ ਝਬਾਲ ਤੋਂ ਆਪਣੇ ਪਿੰਡ ਵਾਪਸ ਜਾ ਰਿਹਾ ਸੀ। ਜਦੋਂ ਉਹ ਪਿੰਡ ਦੋਦੇ ਦੇ ਕੋਲ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਆਈ ਟਵੰਟੀ ਕਾਰ ਨੰਬਰ ਪੀਬੀ46 ਐੱਨ 9937 ਨੇ ਮੋਟਰਸਾਈਕਲ ਨੰਬਰ ਪੀਬੀ46 ਈ 7654 ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮਨਪ੍ਰੀਤ ਸਿੰਘ ਦੀ ਤਾਂ ਮੌਕੇ ਉੱਪਰ ਹੀ ਮੌਤ ਹੋ ਗਈ। ਜਦੋਂਕਿ ਉਸ ਦੀ ਪਤਨੀ ਰਾਜਬੀਰ ਕੌਰ ਨੂੰ ਗੰਭੀਰ ਹਾਲਤ ’ਚ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਰਾਜਬੀਰ ਕੌਰ ਦੀ ਹਾਲਤ ਵੀ ਚਿੰਤਾਜਨਕ ਬਣੀ ਹੋਈ ਹੈ। ਦੂਜੇ ਪਾਸੇ ਥਾਣਾ ਝਬਾਲ ਦੀ ਪੁਲਿਸ ਨੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਲਾਸ਼ ਦਾ ਸਿਵਲ ਹਸਪਤਾਲ ਤਰਨਤਾਰਨ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਆਈ ਟਵੰਟੀ ਕਾਰ ਦੇ ਚਾਲਕਾਂ ਨੇ ਦੋਵੇਂ ਵਾਹਨਾਂ ਨੂੰ ਮੌਕੇ ਤੋਂ ਹਟਾ ਕੇ ਨਜ਼ਦੀਕ ਕਿਸੇ ਦੇ ਘਰ ਛੱਡ ਦਿੱਤਾ ਸੀ, ਇਸ ਪਿੱਛੇ ਉਨ੍ਹਾਂ ਦੀ ਕੀ ਮਨਸ਼ਾ ਸੀ ਇਹ ਪੁਲਿਸ ਜਾਂਚ ਦਾ ਵਿਸ਼ਾ ਹੈ। ਦੱਸ ਦਈਏ ਕਿ ਮਨਪ੍ਰੀਤ ਸਿੰਘ ਅੱਡਾ ਸਰਾਏ ਅਮਾਨਤ ਖਾਂ ਵਿਖੇ ਮੋਟਰਸਾਈਕਲ ਮੁਰੰਮਤ ਦੀ ਦੁਕਾਨ ਚਲਾਉਂਦਾ ਸੀ। ਉਹ ਆਪਣੇ ਪਿੱਛੇ ਦੋ ਬੱਚੇ ਲੜਕਾ ਮਨਰਾਜ ਸਿੰਘ (15) ਅਤੇ ਸੁਖਰਾਜਦੀਪ ਸਿੰਘ (12) ਛੱਡ ਗਿਆ ਹੈ।