‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਕਾਰਡ ਭਰਨ ਦੀ ਪ੍ਰਕਿਰਿਆ ਸ਼ੁਰੂ
ਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰ ਘਰ ਤਕ ਪਹੁੰਚਾਉਣ ਲਈ ਪਿੰਡ ਪੱਧਰ ’ਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ
Publish Date: Mon, 11 May 2026 06:18 PM (IST)
Updated Date: Tue, 12 May 2026 04:06 AM (IST)
ਸਰਬਜੀਤ ਸਿੰਘ ਛੀਨਾ•,ਪੰਜਾਬੀ ਜਾਗਰਣ, ਖਾਲੜਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਮਾੜੀ ਕੰਬੋਕੇ ਦੇ ਆਂਗਨਵਾੜੀ ਸੈਂਟਰ ’ਚ ਆਂਗਨਵਾੜੀ ਵਰਕਰਾਂ ਤੇ ਸਖੀਆਂ ਦੇ ਸਹਿਯੋਗ ਨਾਲ 1000 ਤੇ 1500 ਰੁਪਏ ਵਾਲੇ ਕਾਰਡ ਭਰਨ ਦੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਰਪੰਚ ਹਰਦਿਆਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰ ਘਰ ਤਕ ਪਹੁੰਚਾਉਣ ਲਈ ਪਿੰਡ ਪੱਧਰ ’ਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਯੋਗ ਮਹਿਲਾਵਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲ ਸਕੇ। ਇਸ ਮੌਕੇ ਯੂਥ ਵਿੰਗ ਦੇ ਜੁਆਇੰਟ ਸਕੱਤਰ ਪੰਜਾਬ ਸਿੰਘ ਕੰਬੋਕੇ, ਚੇਅਰਮੈਨ ਗੁਰਦੇਵ ਸਿੰਘ ਕੰਬੋਕੇ, ਮੈਂਬਰ ਕੁਲਦੀਪ ਸਿੰਘ, ਮੈਂਬਰ ਸੁਖਦੇਵ ਸਿੰਘ, ਮੈਂਬਰ ਗੁਰਪ੍ਰੀਤ ਸਿੰਘ, ਮੈਂਬਰ ਗੁਰਭੇਜ ਸਿੰਘ, ਸੁਖਦੇਵ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।