ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪੱਟੀ ਨੇ ਡੀਐੱਸਪੀ ਰਵੀ ਸ਼ੇਰ ਸਿੰਘ ਨੂੰ ਸਨਮਾਨਿਤ ਕੀਤਾ
ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪੱਟੀ ਨੇ ਡੀਐੱਸਪੀ ਰਵੀ ਸ਼ੇਰ ਸਿੰਘ ਨੂੰ ਸਨਮਾਨਿਤ ਕੀਤਾ
Publish Date: Wed, 06 May 2026 06:47 PM (IST)
Updated Date: Thu, 07 May 2026 04:09 AM (IST)

ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪੱਟੀ ਨੇ ਡੀਐੱਸਪੀ ਰਵੀ ਸ਼ੇਰ ਸਿੰਘ ਨੂੰ ਸਨਮਾਨਿਤ ਕੀਤਾ ਸੇਵਾ ਮੁਕਤ ਪੁਲਿਸ ਅਫ਼ਸਰਾਂ ਨੇ ਕੀਤਾ ਸਨਮਾਨ, ਕਾਨੂੰਨ ਵਿਵਸਥਾ ਲਈ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸਰਾਹਨਾ ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੱਟੀ ਵੱਲੋਂ ਡੀਐੱਸਪੀ ਦਫ਼ਤਰ ਪੱਟੀ ਵਿਖੇ ਡੀਐੱਸਪੀ ਰਵੀ ਸ਼ੇਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੇਵਾ ਮੁਕਤ ਪੁਲਿਸ ਅਫ਼ਸਰਾਂ ਤੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੱਟੀ ਦੇ ਪ੍ਰਧਾਨ ਤੇ ਸੇਵਾ ਮੁਕਤ ਡੀਐੱਸਪੀ ਗੁਰਮੇਜ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ ’ਚ ਸੇਵਾ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮਾਜ ਪ੍ਰਤੀ ਵੱਡੀ ਜ਼ਿੰਮੇਵਾਰੀ ਹੁੰਦੀ ਹੈ ਤੇ ਡੀਐੱਸਪੀ ਰਵੀ ਸ਼ੇਰ ਸਿੰਘ ਆਪਣੀ ਡਿਊਟੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੱਟੀ ਇਲਾਕੇ ’ਚ ਲੋਕਾਂ ਦੀ ਸੁਰੱਖਿਆ ਤੇ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜੋ ਕਾਬਿਲ-ਏ-ਤਾਰੀਫ਼ ਹਨ। ਇਸ ਮੌਕੇ ਜਨਰਲ ਸਕੱਤਰ ਵਿਕਰਮ ਸਿੰਘ ਬੇਦੀ, ਸੇਵਾ ਮੁਕਤ ਡੀਐੱਸਪੀ ਗੁਰਬਚਨ ਸਿੰਘ ਪੱਟੀ, ਅਮਰਜੀਤ ਮੰਡ, ਵਿਰਸਾ ਸਿੰਘ ਪੱਟੀ, ਨਿਰਵੇਲ ਸਿੰਘ, ਕਸ਼ਮੀਰ ਸਿੰਘ ਜਮਾਲਪੁਰ, ਜੈਮਲ ਸਿੰਘ ਅਤੇ ਹੋਰ ਸੇਵਾ ਮੁਕਤ ਪੁਲਿਸ ਅਫ਼ਸਰ ਵੀ ਮੌਜੂਦ ਸਨ। ਸਾਰੇ ਆਗੂਆਂ ਨੇ ਡੀਐੱਸਪੀ ਰਵੀ ਸ਼ੇਰ ਸਿੰਘ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਡੀਐੱਸਪੀ ਰਵੀ ਸ਼ੇਰ ਸਿੰਘ ਨੇ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੇਵਾ ਮੁਕਤ ਪੁਲਿਸ ਅਧਿਕਾਰੀਆਂ ਦਾ ਤਜ਼ਰਬਾ ਤੇ ਸਲਾਹ ਹਮੇਸ਼ਾ ਪੁਲਿਸ ਵਿਭਾਗ ਲਈ ਪ੍ਰੇਰਨਾ ਸਰੂਪ ਰਹਿੰਦੀ ਹੈ। ਪੁਲਿਸ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਨਸ਼ਾ ਤਸਕਰੀ, ਚੋਰੀ ਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਸੇਵਾ ਮੁਕਤ ਅਧਿਕਾਰੀਆਂ ਨੇ ਆਪਸੀ ਵਿਚਾਰ-ਵਟਾਂਦਰਾ ਕਰਦੇ ਹੋਏ ਸਮਾਜ ’ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਤੇ ਲੋਕਾਂ ਦੇ ਸਹਿਯੋਗ ਨੂੰ ਜ਼ਰੂਰੀ ਦੱਸਿਆ।