ਪੱਤਰ ਪ੍ਰੇਰਕ, ਚੋਹਲਾ ਸਾਹਿਬ : ਕਸਬਾ ਚੋਹਲਾ ਸਾਹਿਬ ਵਿਖੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਰਸਤੇ ਵਿਚ ਰੋਕ ਕੇ ਤੇਜ਼ਧਾਰ ਹਥਿਆਰ ਦਿਖਾ ਕੇ ਦੋ ਨੌਜਵਾਨਾਂ ਨੇ ਨਕਦੀ ਤੇ ਮੋਬਾਈਲ ਫੋਨ ਖੋਹ ਲਿਆ। ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਸ ਸਬੰਧੀ ਅਣਪਛਾਤੇ ਲੋਕਾਂ ਦੇ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਦੀ ਸ਼ਨਾਖਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

ਅਮਰਜੀਤ ਸਿੰਘ ਪੁੱਤਰ ਨਛੱਤਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਕੁਲਵਿੰਦਰ ਕੌਰ ਸਮੇਤ ਸਰਹਾਲੀ ਤੋਂ ਆਪਣੇ ਪਿੰਡ ਪੱਖੋਪੁਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਉਹ ਚੋਹਲਾ ਸਾਹਿਬ ਦੇ ਡੇਰਾ ਰਾਧਾ ਸੁਆਮੀ ਕੋਲ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦਾ ਰਾਹ ਰੋਕ ਲਿਆ ਅਤੇ ਗੰਡਾਸੇ ਦੇ ਜ਼ਰ 'ਤੇ ਉਨ੍ਹਾਂ ਪਰਸ ਜਿਸ ਵਿਚ ਦੋ ਹਜ਼ਾਰ ਰੁਪਏ ਸਨ ਸਮੇਤ ਅੋਪੋ ਕੰਪਨੀ ਦਾ ਮੋਬਾਈਲ ਫੋਨ ਵੀ ਖੋਹ ਲਿਆ। ਜਾਂਚ ਅਧਿਕਾਰੀ ਏਐੱਸਆਈ ਬਲਦੇਵ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

Posted By: Ramanjit Kaur