ਵਰਕਰਾਂ ਦਾ ਹੌਸਲਾ ਹੀ ਪਾਰਟੀ ਦੀ ਤਾਕਤ : ਬੀਬਾ ਸੁਰਿੰਦਰਪਾਲ ਕੌਰ ਭੁੱਲਰ
ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ ਤੇ ਪਾਣੀ ਵਰਗੇ ਮੁੱਢਲੇ ਖੇਤਰਾਂ ’ਚ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਨਾਲ ਲੋਕਾਂ ਦੀ ਜ਼ਿੰਦਗੀ ’ਚ ਸੁਧਾਰ ਆਇਆ ਹੈ।
Publish Date: Sun, 05 Apr 2026 05:36 PM (IST)
Updated Date: Mon, 06 Apr 2026 04:02 AM (IST)

ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਭੱਗੂਪੁਰ ਤੇ ਭੱਗੂਪੁਰ ਹਵੇਲੀਆਂ ’ਚ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਲੋਕਾਂ ਨਾਲ ਮਿਲਣ ਦੌਰਾਨ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਪਤਨੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ’ਚ ਕੀਤੇ ਗਏ ਵਿਕਾਸ ਕਾਰਜ ਲੋਕਾਂ ਤਕ ਪਹੁੰਚ ਰਹੇ ਹਨ ਤੇ ਲੋਕ ਇਸ ਤੋਂ ਸੰਤੁਸ਼ਟ ਵੀ ਹਨ। ਪਿੰਡ ਭੱਗੂਪੁਰ ਹਵੇਲੀਆਂ ’ਚ ਸਰਪੰਚ ਕਰਨਜੀਤ ਸਿੰਘ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਬੀਬਾ ਭੁੱਲਰ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਰਨਾ ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣੂੰ ਕਰਵਾਉਣਾ ਹੈ। ਨਾਲ ਹੀ ਭਵਿੱਖ ਲਈ ਬਣਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ, ਤਾਂ ਜੋ ਹਰ ਵਰਗ ਨੂੰ ਲਾਭ ਮਿਲ ਸਕੇ। ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ ਤੇ ਪਾਣੀ ਵਰਗੇ ਮੁੱਢਲੇ ਖੇਤਰਾਂ ’ਚ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਨਾਲ ਲੋਕਾਂ ਦੀ ਜ਼ਿੰਦਗੀ ’ਚ ਸੁਧਾਰ ਆਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਦਾ ਧਿਆਨ ਹਮੇਸ਼ਾ ਲੋਕ-ਹਿੱਤ ਨੀਤੀਆਂ ’ਤੇ ਕੇਂਦਰਿਤ ਰਿਹਾ ਹੈ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਇਸ ਤਰ੍ਹਾਂ ਦੇ ਪ੍ਰੋਗਰਾਮ ਅੱਗੇ ਵੀ ਜਾਰੀ ਰਹਿਣਗੇ। ਅਖੀਰ ’ਚ ਬੀਬਾ ਭੁੱਲਰ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਪਿਆਰ ਤੇ ਸਮੱਰਥਨ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਮੌਕੇ ਗੁਰਪਰਿੰਦਰ ਸਿੰਘ ਉੱਪਲ ਚੇਅਰਮੈਨ ਮਾਰਕੀਟ ਕਮੇਟੀ ਪੱਟੀ, ਹਰਜਿੰਦਰ ਸਿੰਘ ਪੱਪੂ ਸਰਾਫ, ਇੰਜੀਨੀਅਰ ਗੁਰਦੀਪ ਸਿੰਘ ਸੋਹਲ, ਵਰੁਣ ਪੱਟੀ ਯੂਥ ਆਗੂ, ਸੋਨੂੰ ਪੱਟੀ, ਬਲਜਿੰਦਰ ਸਿੰਘ ਮਲਹਾਰ, ਧਰਮਵੀਰ ਸਿੰਘ ਸਮੇਤ ਪਿੰਡਾਂ ਦੇ ਪੰਚ, ਸਰਪੰਚ ਤੇ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।