ਫਿਰੌਤੀਆਂ ਲਈ ਫਾਇਰਿੰਗ ਕਰਨ ਵਾਲੇ ਆਪਸ ’ਚ ਭਿੜੇ, ਇੱਕ ਨੇ ਦੂਜੇ ਦੇ ਸਿਰ 'ਚ ਗੋਲੀ ਮਾਰ ਕੇ ਕੀਤਾ ਕਤਲ
ਉਕਤ ਘਟਨਾ ਦਾ ਸਵੇਰੇ ਤੜਕਸਾਰ ਜਦੋਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਲੱਗਾ ਤਾਂ ਥਾਣਾ ਮੁਖੀ ਇੰਸਪੈਕਟਰ ਬਲਜੀਤ ਕੌਰ ਪੁਲਿਸ ਪਾਰਟੀ ਸਮੇਤ ਪਹੁੰਚ ਗਏ। ਜਦੋਂਕਿ ਡੀਐੱਸਪੀ ਸਮਤੇ ਹੋਰ ਸੀਨੀਅਰ ਅਧਿਕਾਰੀ ਵੀ ਘਟਨਾ ਸਥਾਨ ’ਤੇ ਪੁੱਜ ਗਏ ਤੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੂਰੀ ਕਰ ਦਿੱਤੀ।
Publish Date: Wed, 13 May 2026 04:47 PM (IST)
Updated Date: Wed, 13 May 2026 04:50 PM (IST)
ਗੁਰਬਰਿੰਦਰ ਸਿੰਘ, ਪੰਜਾਬੀ ਜਾਗਰਣ, ਤਰਨਤਾਰਨ। ਤਰਨਤਾਰਨ ਜ਼ਿਲ੍ਹੇ ਦੇ ਕਸਬਾ ਫਤਿਆਬਾਦ ’ਚ ਫਿਰੌਤੀ ਲਈ ਫਾਇਰਿੰਗ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਨੌਜਵਾਨਾਂ ਦਰਮਿਆਨ ਪੈਸਿਆਂ ਨੂੰ ਲੈ ਕੇ ਝਗੜਾ ਹੋਣ ’ਤੇ ਇਕ ਵੱਲੋਂ ਦੂਜੇ ਦੇ ਸਿਰ ਵਿਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਉਕਤ ਘਟਨਾ ਸਵੇਰੇ ਤੜਕਸਾਰ ਦੀ ਹੈ, ਜਦੋਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਲੱਗਾ ਤਾਂ ਥਾਣਾ ਮੁਖੀ ਇੰਸਪੈਕਟਰ ਬਲਜੀਤ ਕੌਰ ਪੁਲਿਸ ਪਾਰਟੀ ਸਮੇਤ ਪਹੁੰਚ ਗਏ। ਜਦੋਂਕਿ ਡੀਐੱਸਪੀ ਸਮਤੇ ਹੋਰ ਸੀਨੀਅਰ ਅਧਿਕਾਰੀ ਵੀ ਘਟਨਾ ਸਥਾਨ ’ਤੇ ਪੁੱਜ ਗਏ ਤੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੂਰੀ ਕਰ ਦਿੱਤੀ।