ਨੈਸ਼ਨਲ ਹਾਈਵੇ 'ਤੇ ਭਿਆਨਕ ਹਾਦਸਾ: ਤੀਰਥ ਯਾਤਰਾ ਵਾਲੀਆਂ 2 ਬੱਸਾਂ ਦੀ ਹੋਈ ਟੱਕਰ; ਦਰਜਨ ਤੋਂ ਜ਼ਿਆਦਾ ਸਵਾਰੀਆਂ ਜ਼ਖ਼ਮੀ
ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਬੱਸਾਂ ਦੇ ਪਰਖੱਚੇ ਉੱਡ ਗਏ ਅਤੇ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਰਾਹਤ ਕਾਰਜ ਸ਼ੁਰੂ ਕੀਤੇ।
Publish Date: Sat, 14 Nov 2026 04:34 PM (IST)
Updated Date: Sat, 14 Nov 2026 04:38 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਤਰਨਤਾਰਨ : ਨੈਸ਼ਨਲ ਹਾਈਵੇ ਨੰਬਰ 54 'ਤੇ ਸ਼ਾਮ ਕਰੀਬ 4 ਵਜੇ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਮੋਟਰਸਾਈਕਲ ਸਵਾਰਾਂ ਨੂੰ ਬਚਾਉਂਦਿਆਂ ਤੀਰਥ ਯਾਤਰਾ ਸਕੀਮ ਦੀ ਇਕ ਬੱਸ ਡਿਵਾਈਡਰ ਟੱਪ ਕੇ ਦੂਜੇ ਪਾਸੇ ਚਲੀ ਗਈ। ਇਸ ਦੌਰਾਨ ਬੱਸ ਸਾਹਮਣੇ ਤੋਂ ਆ ਰਹੀ ਤੀਰਥ ਯਾਤਰਾ ਸਕੀਮ ਦੀ ਹੀ ਇਕ ਹੋਰ ਬੱਸ ਨਾਲ ਟਕਰਾ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਬੱਸਾਂ ਦੇ ਪਰਖੱਚੇ ਉੱਡ ਗਏ ਅਤੇ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਰਾਹਤ ਕਾਰਜ ਸ਼ੁਰੂ ਕੀਤੇ।
ਦੂਜੇ ਪਾਸੇ, ਹਾਦਸੇ ਵਾਲੀ ਥਾਂ 'ਤੇ ਚੀਕ-ਚਿਹਾੜਾ ਮਚ ਗਿਆ ਅਤੇ ਹਰ ਪਾਸੇ ਜ਼ਖ਼ਮੀਆਂ ਦੇ ਕਰਾਹੁਣ ਦੀਆਂ ਆਵਾਜ਼ਾਂ ਸੁਣਾਈ ਦੇਣ ਲੱਗੀਆਂ। ਇਸ ਹਾਦਸੇ 'ਚ ਦਰਜਨ ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਤੋਂ ਇਲਾਵਾ ਕੁਝ ਮੌਤਾਂ ਹੋਣ ਦੀ ਵੀ ਗੱਲ ਕਹੀ ਜਾ ਰਹੀ ਹੈ, ਪਰ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।