ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ‘ਆਪ’ ਆਗੂਆਂ ਨੇ ਵੰਡੀਆਂ ਵੱਖ-ਵੱਖ ਪਿੰਡਾਂ ’ਚ ਖੇਡ ਕਿੱਟਾਂ
ਹਲਕਾ ਕੁਆਰਡੀਨੇਟਰ ਕੇਵਲ ਕ੍ਰਿਸ਼ਨ ਤੇ ਬਲਾਕ ਚੋਹਲਾ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਧੰਜੂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ।
Publish Date: Sat, 04 Apr 2026 06:06 PM (IST)
Updated Date: Sun, 05 Apr 2026 04:05 AM (IST)
ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਦਿੱਤੀ ਜ਼ਿੰਮੇਵਾਰੀ ਨਿਭਾਉਂਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਕੁਆਰਡੀਨੇਟਰ ਕੇਵਲ ਕ੍ਰਿਸ਼ਨ ਤੇ ਬਲਾਕ ਚੋਹਲਾ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਧੰਜੂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ।
ਪਿੰਡ ਖੇਲਾ ਤੇ ਮਾਣਕਦੇ ਕੇ ਵਿਖੇ ਖੇਡ ਕਿੱਟਾਂ ਵੰਡਦੇ ‘ਆਪ’ ਆਗੂਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਵਿਸ਼ੇਸ਼ ਤੌਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਨੌਜਵਾਨ ਖੇਡ ’ਚ ਭਾਗ ਲੈ ਕੇ ਅੱਗੇ ਵੱਧ ਸਕਣ ਤੇ ਦੇਸ਼ ਕੌਮ ਦਾ ਨਾਮ ਰੋਸ਼ਨ ਕਰ ਸਕਣ। ਇਸ ਮੌਕੇ ਗੱਲਬਾਤ ਕਰਦਿਆਂ ‘ਆਪ’ ਆਗੂ ਸਤਨਾਮ ਸਿੰਘ ਧੰਜੂ ਨੇ ਕਿਹਾ ਕਿ ਉਹ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਨਿਯਮਾਂ ’ਤੇ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਚੋਹਲਾ ਸਾਹਿਬ ਬਲਾਕ ਦੇ ਵੱਖ-ਵੱਖ ਪਿੰਡਾਂ ’ਚ ਪਹੁੰਚ ਕੇ ਵਾਲੀਬਾਲ ਤੇ ਫੁੱਟਬਾਲ ਦੀਆਂ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ।
‘ਆਪ’ ਆਗੂਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਖੇਡ ਮੰਤਰੀ ਤੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੋਚ ਨੂੰ ਸਲਾਮ ਹੈ ਜਿਨ੍ਹਾਂ ਨੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਥ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਹੈ।