ਬੰਦੀ ਸਿੰਘਾਂ ਤੇ ਸਿਆਸੀ ਕੈਦੀਆਂ ਦੀ ਰਿਹਾਈ ਵਾਸਤੇ 12 ਤੋਂ 3 ਵਜੇ ਤੱਕ ਕੀਤਾ ਟੋਲ ਫ੍ਰੀਂ
ਅੱਜ ਅੰਮ੍ਰਿਤਸਰ-ਖੇਮਕਰਨ ਰੋਡ ਟੋਲ ਪਲਾਜ਼ਾ ਨੂੰ 12 ਵਜੇ ਤੋਂ 3 ਵਜੇ ਤੱਕ ਟੋਲ ਫਰੀ ਕੀਤਾ ਗਿਆ ਤੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬੰਦੀ ਸਿੰਘਾਂ ਤੇ ਸਿਆਸੀ ਕੈਦੀਆਂ ਦੀ ਰਿਹਾਈ ਲਈ ਪ੍ਰਦਰਸ਼ਨ ਕੀਤਾ
Publish Date: Mon, 12 Jan 2026 08:00 PM (IST)
Updated Date: Tue, 13 Jan 2026 04:12 AM (IST)
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਝਬਾਲ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਅਧੀਨ ਜੋਨ ਬਾਬਾ ਦੀਪ ਸਿੰਘ ਵੱਲੋਂ ਅੱਜ ਅੰਮ੍ਰਿਤਸਰ-ਖੇਮਕਰਨ ਰੋਡ ਟੋਲ ਪਲਾਜ਼ਾ ਨੂੰ 12 ਵਜੇ ਤੋਂ 3 ਵਜੇ ਤੱਕ ਟੋਲ ਫਰੀ ਕੀਤਾ ਗਿਆ ਤੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬੰਦੀ ਸਿੰਘਾਂ ਤੇ ਸਿਆਸੀ ਕੈਦੀਆਂ ਦੀ ਰਿਹਾਈ ਲਈ ਪ੍ਰਦਰਸ਼ਨ ਕੀਤਾ। ਪੂਰੇ ਪੰਜਾਬ ’ਚ 12 ਵਜੇ ਤੋਂ 3 ਵਜੇ ਤੱਕ ਟੋਲ ਪਲਾਜ਼ੇ ਮੁਫ਼ਤ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਜਿਸ ਦੀ ਹਮਾਇਤ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਟੋਲ ਪਲਾਜ਼ਾ ਮੰਨਣ 3 ਘੰਟੇ ਲਈ ਫਰੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਮੰਨਣ, ਮੀਤ ਪ੍ਰਧਾਨ ਹਰਜੀਤ ਸਿੰਘ ਮੰਨਣ, ਮੰਗਲ ਸਿੰਘ ਐਮਾਂ ਕਲਾਂ, ਕਰਤਾਰ ਸਿੰਘ ਐਮਾਂ ਕਲਾਂ, ਫੌਜੀ ਤਲਵਿੰਦਰ ਸਿੰਘ ਐਮਾਂ ਕਲਾਂ, ਗੁਰਮੀਤ ਸਿੰਘ ਐਮਾਂ ਕਲਾਂ, ਆਦਿ ਹੋਰਨਾਂ ਆਗੂਆਂ ਨੇ ਹਾਜਰੀ ਭਰੀ।