- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਸਨੇ ਦੱਸਿਆ ਕਿ ਉਸਦਾ ਜੀਜਾ ਗੁਰਮੇਲ ਸਿੰਘ ਨਸ਼ਾ ਕਰਨ ਦਾ ਆਦੀ ਹੈ ਅਤੇ ਅਕਸਰ ਉਸਦੀ ਭੈਣ ਦੀ ਕੁੱਟਮਾਰ ਕਰਦਾ ਰਹਿੰਦਾ ਸੀ। ਜਿਸਨੇ ਉਸਦੀ ਭੈਣ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਦੇ ਬਿਆਨਾਂ ’ਤੇ ਮਨਪ੍ਰੀਤ ਸਿੰਘ ਵਿਰੁੱਧ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਤਰਨਤਾਰਨ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੰਗਵਾਂ ਵਿਖੇ ਕਥਿਤ ਤੌਰ ’ਤੇ ਨਸ਼ੇੜੀ ਵਿਅਕਤੀ ਵਲੋਂ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ’ਤੇ ਥਾਣਾ ਸਦਰ ਪੱਟੀ ਦੀ ਪੁਲਿਸ ਪੁੱਜੀ ਅਤੇ ਲਾਸ਼ ਨੂੰ ਕਬਜੇ ਵਿਚ ਲੈ ਲਿਆ। ਲਵਪ੍ਰੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਪਿੰਡ ਮਾਣੋਚਾਹਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੀ ਭੈਣ ਗਗਨਦੀਪ ਕੌਰ ਦਾ ਵਿਆਹ 15 ਸਾਲ ਪਹਿਲਾਂ ਮਨਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਸੰਗਵਾਂ ਨਾਲ ਹੋਇਆ ਸੀ।