- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕ ਦੇ ਭਰਾ ਮੁਖਤਾਰ ਸਿੰਘ, ਜੋ ਪੰਜਾਬ ਪੁਲਿਸ ਵਿਚ ਏਐੱਸਆਈ ਵਜੋਂ ਟਰੈਫਿਕ ਡਿਊਟੀ ਨਿਭਾ ਰਹੇ ਹਨ, ਨੇ ਦੱਸਿਆ ਕਿ 15 ਸਤੰਬਰ ਨੂੰ ਗੁਰਦੇਵ ਸਿੰਘ ਆਪਣੀ ਕਰੀਬ 15 ਸਾਲਾ ਧੀ ਰਮਨਪ੍ਰੀਤ ਕੌਰ ਨਾਲ ਆਪਣੇ ਚੇਤਕ ਸਕੂਟਰ ’ਤੇ ਘਰੇਲੂ ਕੰਮ ਲਈ ਤਰਨਤਾਰਨ ਬਾਜ਼ਾਰ ਗਿਆ ਸੀ।

ਪੱਤਰ ਪ੍ਰੇਰਕ•ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਸ਼ਹਿਰ ਦੇ ਰੋਹੀ ਵਾਲਾ ਪੁਲ ਕੋਲ ਵਾਪਰੇ ਸੜਕ ਹਾਦਸੇ ਦੌਰਾਨ ਸਿਰ ਵਿਚ ਸੱਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ 47 ਸਾਲਾ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਵਿਅਕਤੀ ਦੇ ਸਕੂਟਰ ਨੂੰ ਤੇਜ਼ ਰਫਤਾਰ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ ਸੀ। ਮ੍ਰਿਤਕ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਮੁਹੱਲਾ ਨਾਨਕਸਰ ਤਰਨਤਾਰਨ ਵਜੋਂ ਹੋਈ ਹੈ। ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਪੁਲਿਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕ ਦੇ ਭਰਾ ਮੁਖਤਾਰ ਸਿੰਘ, ਜੋ ਪੰਜਾਬ ਪੁਲਿਸ ਵਿਚ ਏਐੱਸਆਈ ਵਜੋਂ ਟਰੈਫਿਕ ਡਿਊਟੀ ਨਿਭਾ ਰਹੇ ਹਨ, ਨੇ ਦੱਸਿਆ ਕਿ 15 ਸਤੰਬਰ ਨੂੰ ਗੁਰਦੇਵ ਸਿੰਘ ਆਪਣੀ ਕਰੀਬ 15 ਸਾਲਾ ਧੀ ਰਮਨਪ੍ਰੀਤ ਕੌਰ ਨਾਲ ਆਪਣੇ ਚੇਤਕ ਸਕੂਟਰ ’ਤੇ ਘਰੇਲੂ ਕੰਮ ਲਈ ਤਰਨਤਾਰਨ ਬਾਜ਼ਾਰ ਗਿਆ ਸੀ। ਰਾਤ ਕਰੀਬ ਸਾਢੇ 8 ਵਜੇ ਵਾਪਸ ਘਰ ਆਉਂਦੇ ਸਮੇਂ ਜਦੋਂ ਉਹ ਰੋਹੀ ਪੁਲ ਨੇੜੇ ਈਜੀਡੇ ਦੇ ਕੋਲ ਪਹੁੰਚਿਆ ਤਾਂ ਸਿਵਲ ਹਸਪਤਾਲ ਤਰਨਤਾਰਨ ਵਾਲੇ ਪਾਸੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਵਿਚ ਗੁਰਦੇਵ ਸਿੰਘ ਅਤੇ ਉਸ ਦੀ ਧੀ ਸੜਕ ’ਤੇ ਡਿੱਗ ਗਏ, ਜਦੋਂਕਿ ਗੁਰਦੇਵ ਸਿੰਘ ਦੇ ਸਿਰ ’ਤੇ ਗੰਭੀਰ ਸੱਟ ਲੱਗੀ। ਟੱਕਰ ਮਾਰਨ ਤੋਂ ਬਾਅਦ ਅਣਪਛਾਤਾ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਗੁਰਦੇਵ ਸਿੰਘ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਗੰਭੀਰ ਹਾਲਤ ਦੇ ਚੱਲਦਿਆਂ ਉਸ ਨੂੰ ਗੁਰੂ ਨਾਨਕ ਸੁਪਰਸਪੈਸ਼ਲਿਟੀ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਇਲਾਜ਼ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪਰਿਵਾਰ ਮੁਤਾਬਕ ਹਾਦਸੇ ਤੋਂ ਬਾਅਦ ਉਹ ਆਪਣੇ ਪੱਧਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਦੀ ਭਾਲ ਕਰ ਰਹੇ ਸਨ। ਇਸੇ ਦੌਰਾਨ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ’ਤੇ ਹਾਦਸੇ ਨਾਲ ਸਬੰਧਤ ਵੀਡੀਓ ਫੁਟੇਜ ਮਿਲੀ, ਜਿਸ ਨੂੰ ਪੁਲਿਸ ਨੂੰ ਸੌਂਪਣ ਦੀ ਗੱਲ ਕਹੀ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਖਤਾਰ ਦੇ ਬਿਆਨ ’ਤੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਹਾਦਸੇ ਲਈ ਜ਼ਿੰਮੇਵਾਰ ਮੋਟਰਸਾਈਕਲ ਚਾਲਕ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।ਹਾਦਸੇ ਵਿਚ ਗੁਰਦੇਵ ਸਿੰਘ ਅਤੇ ਉਸ ਦੀ ਧੀ ਸੜਕ ’ਤੇ ਡਿੱਗ ਗਏ, ਜਦੋਂਕਿ ਗੁਰਦੇਵ ਸਿੰਘ ਦੇ ਸਿਰ ’ਤੇ ਗੰਭੀਰ ਸੱਟ ਲੱਗੀ। ਟੱਕਰ ਮਾਰਨ ਤੋਂ ਬਾਅਦ ਅਣਪਛਾਤਾ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਗੁਰਦੇਵ ਸਿੰਘ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਗੰਭੀਰ ਹਾਲਤ ਦੇ ਚੱਲਦਿਆਂ ਉਸ ਨੂੰ ਗੁਰੂ ਨਾਨਕ ਸੁਪਰਸਪੈਸ਼ਲਿਟੀ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਇਲਾਜ਼ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪਰਿਵਾਰ ਮੁਤਾਬਕ ਹਾਦਸੇ ਤੋਂ ਬਾਅਦ ਉਹ ਆਪਣੇ ਪੱਧਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਦੀ ਭਾਲ ਕਰ ਰਹੇ ਸਨ। ਇਸੇ ਦੌਰਾਨ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ’ਤੇ ਹਾਦਸੇ ਨਾਲ ਸਬੰਧਤ ਵੀਡੀਓ ਫੁਟੇਜ ਮਿਲੀ, ਜਿਸ ਨੂੰ ਪੁਲਿਸ ਨੂੰ ਸੌਂਪਣ ਦੀ ਗੱਲ ਕਹੀ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਖਤਾਰ ਦੇ ਬਿਆਨ ’ਤੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।