- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕਾਂ ਦੀ ਮਾਤਾ ਸੁਰਿੰਦਰ ਕੌਰ ਅਤੇ ਭੈਣ ਸਤਵਿੰਦਰ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਦੋਵੇਂ ਭਰਾ ਨਸ਼ੇ ਦੇ ਆਦੀ ਸਨ। ਉਨ੍ਹਾਂ ਅਨੁਸਾਰ ਰਾਤ ਸਮੇਂ ਦੋਵੇਂ ਭਰਾ ਨਸ਼ੇ ਦੀ ਹਾਲਤ ਵਿੱਚ ਆਪਣੇ ਕਮਰੇ ਵਿੱਚ ਸੁੱਤੇ ਹੋਏ ਸਨ ਪਰ ਐਤਵਾਰ ਤੜਕਸਾਰ ਦੋਵਾਂ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੱਕ ਭਰਾ ਚਿੱਟੇ ਨਸ਼ੇ ਦਾ ਸੇਵਨ ਕਰਦਾ ਸੀ, ਜਦਕਿ ਦੂਜਾ ਨਸ਼ੀਲੀਆਂ ਗੋਲੀਆਂ ਖਾਣ ਦਾ ਆਦੀ ਸੀ।

ਬੱਲੂ ਮਹਿਤਾ, ਪੰਜਾਬੀ ਜਾਗਰਣ ਪੱਟੀ : ਪੱਟੀ ਸ਼ਹਿਰ ਵਿੱਚ ਐਤਵਾਰ ਤੜਕਸਾਰ ਨਸ਼ੇ ਦੀ ਲਤ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਜਿੱਥੇ ਇੱਕ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ, ਉੱਥੇ ਹੀ ਇਲਾਕੇ ਵਿੱਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਇੱਕ ਵਾਰ ਫਿਰ ਚਿੰਤਾ ਪੈਦਾ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (36) ਅਤੇ ਸੋਨਾ ਸਿੰਘ (28), ਪੁੱਤਰ ਜਗੀਰ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ। ਦੋਵੇਂ ਸਕੇ ਭਰਾ ਸਨ ਅਤੇ ਨਸ਼ੇ ਦੀ ਆਦਤ ਨਾਲ ਜੂਝ ਰਹੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਪੱਟੀ ਦੇ ਤਾਰਾਂ ਵਾਲਾ ਸਕੂਲ (ਬਲਾਕ ਦਫ਼ਤਰ) ਦੇ ਅੰਦਰ ਬਣੇ ਇੱਕ ਕਮਰੇ ਵਿੱਚ ਇਹ ਪਰਿਵਾਰ ਪਿਛਲੇ ਕਰੀਬ ਚਾਰ ਸਾਲਾਂ ਤੋਂ ਰਹਿ ਰਿਹਾ ਸੀ। ਦੋਵੇਂ ਭਰਾ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਸਨ। ਗੁਰਦੀਪ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਤਿੰਨ ਬੱਚੇ ਹਨ, ਜਦਕਿ ਉਸ ਦਾ ਛੋਟਾ ਭਰਾ ਸੋਨਾ ਸਿੰਘ ਅਜੇ ਕੁਆਰਾ ਸੀ।