ਤਰਨਤਾਰਨ 'ਚ ਦੁਖਦ ਭਾਣਾ: ਪਤੀ ਦੀ ਕੁੱਟਮਾਰ ਤੋਂ ਤੰਗ ਆ ਕੇ ਵਿਆਹੁਤਾ ਨੇ ਲਗਾਇਆ ਫਾਹਾ, ਜੀਵਨ ਲੀਲਾ ਕੀਤੀ ਸਮਾਪਤ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗੰਡੀਵਿਡ ਵਿਖੇ ਕਥਿਤ ਤੌਰ ’ਤੇ ਪਤੀ ਦੀ ਕੁੱਟਮਾਰ ਤੋਂ ਤੰਗ ਆ ਕੇ ਵਿਆਹੁਤਾ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕੇ ਨਾਲ ਸਬੰਧਤ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਉਸਦੇ ਪਤੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।
Publish Date: Fri, 29 May 2026 10:46 AM (IST)
Updated Date: Fri, 29 May 2026 10:51 AM (IST)
ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗੰਡੀਵਿਡ ਵਿਖੇ ਕਥਿਤ ਤੌਰ ’ਤੇ ਪਤੀ ਦੀ ਕੁੱਟਮਾਰ ਤੋਂ ਤੰਗ ਆ ਕੇ ਵਿਆਹੁਤਾ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕੇ ਨਾਲ ਸਬੰਧਤ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਉਸਦੇ ਪਤੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।
ਮ੍ਰਿਤਕਾ ਦੇ ਪਿਤਾ ਸੁਖਦੇਵ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਅਮਰਕੋਟ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਨੂੰ ਸਵੇਰੇ ਕਰੀਬ ਸਾਢੇ ਪੰਜ ਵਜੇ ਉਸਦੇ ਜਵਾਈ ਸਰਵਨ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਗੰਡੀਵਿੰਡ ਨੇ ਫੋਨ ਕੀਤਾ ਕਿ ਉਨ੍ਹਾਂ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ਪਰ ਉਸਦੀ ਲੜਕੀ ਰਾਜਵਿੰਦਰ ਕੌਰ ਨਾਲ ਉਸਦਾ ਜਵਾਈ ਕੁੱਟਮਾਰ ਕਰਦਾ ਆ ਰਿਹਾ ਸੀ ਅਤੇ ਉਸਦੀ ਲੜਕੀ ਨੇ ਕੁੱਟਮਾਰ ਤੋਂ ਦੁਖੀ ਹੁੰਦਿਆਂ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ।
ਉੱਧਰ ਜਾਂਚ ਅਧਿਕਾਰੀ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਦੇ ਬਿਆਨਾਂ ’ਤੇ ਉਸਦੇ ਜਵਾਈ ਸਰਵਨ ਸਿੰਘ ਨੂੰ ਕੇਸ ਵਿਚ ਨਾਮਜ਼ਦ ਕਰਕੇ ਗ੍ਰਿਫਤਾਰ ਵੀ ਕਰ ਲਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।