- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪ੍ਰਭਨੂਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਗਾਰਡਨ ਕਲੋਨੀ, ਪੱਟੀ ਨੇ ਦੱਸਿਆ ਕਿ ਉਹ ਆਪਣੇ 76 ਸਾਲਾ ਦਾਦਾ ਹਰਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਨਾਲ ਮੋਟਰਸਾਈਕਲ ਨੰਬਰ ਪੀਬੀ46 ਏਈ 2859 ’ਤੇ ਸਵਾਰ ਹੋ ਕੇ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਮੱਥਾ ਟੇਕਣ ਗਿਆ ਸੀ। ਉਨ੍ਹਾਂ ਦੇ ਨਾਲ ਉਸ ਦਾ ਸ਼ਰੀਕੇ ਵਿਚ ਲੱਗਦਾ ਚਾਚਾ ਮਨਬੀਰ ਸਿੰਘ ਅਤੇ ਮਾਮਾ ਚਾਨਣ ਸਿੰਘ ਵੀ ਆਪਣੇ ਮੋਟਰਸਾਈਕਲ ’ਤੇ ਸਵਾਰ ਸਨ।

ਰਾਜਨ ਚੋਪੜਾ, ਪੰਜਾਬੀ ਜਾਗਰਣ, ਭਿੱਖੀਵਿੰਡ : ਬੀੜ ਬਾਬਾ ਬੁੱਢਾ ਸਾਹਿਬ ਤੋਂ ਮੱਥਾ ਟੇਕ ਕੇ ਮੋਟਰਸਾਈਕਲ ’ਤੇ ਵਾਪਸ ਪੱਟੀ ਆ ਰਹੇ ਦਾਦਾ-ਪੋਤੇ ਨੂੰ ਕੁੱਲਾ ਪਿੰਡ ਨੇੜੇ ਤੇਜ਼ ਰਫ਼ਤਾਰ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ 76 ਸਾਲਾ ਬਜ਼ੁਰਗ ਦੀ ਮੌਤ ਹੋ ਗਈ, ਜਦੋਂਕਿ ਉਸ ਦਾ ਪੋਤਾ ਜ਼ਖ਼ਮੀ ਹੋ ਗਿਆ। ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਜ਼ਖ਼ਮੀ ਨੌਜਵਾਨ ਪ੍ਰਭਨੂਰ ਸਿੰਘ ਦੇ ਬਿਆਨਾਂ ’ਤੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪ੍ਰਭਨੂਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਗਾਰਡਨ ਕਲੋਨੀ, ਪੱਟੀ ਨੇ ਦੱਸਿਆ ਕਿ ਉਹ ਆਪਣੇ 76 ਸਾਲਾ ਦਾਦਾ ਹਰਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਨਾਲ ਮੋਟਰਸਾਈਕਲ ਨੰਬਰ ਪੀਬੀ46 ਏਈ 2859 ’ਤੇ ਸਵਾਰ ਹੋ ਕੇ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਮੱਥਾ ਟੇਕਣ ਗਿਆ ਸੀ। ਉਨ੍ਹਾਂ ਦੇ ਨਾਲ ਉਸ ਦਾ ਸ਼ਰੀਕੇ ਵਿਚ ਲੱਗਦਾ ਚਾਚਾ ਮਨਬੀਰ ਸਿੰਘ ਅਤੇ ਮਾਮਾ ਚਾਨਣ ਸਿੰਘ ਵੀ ਆਪਣੇ ਮੋਟਰਸਾਈਕਲ ’ਤੇ ਸਵਾਰ ਸਨ।
ਮੱਥਾ ਟੇਕਣ ਉਪਰੰਤ ਉਹ ਮਨਿਆਲਾ-ਕੁੱਲਾ ਰੋਡ ਰਾਹੀਂ ਪੱਟੀ ਵੱਲ ਵਾਪਸ ਆ ਰਹੇ ਸੀ। ਕਰੀਬ ਪੌਣੇ ਤਿੰਨ ਵਜੇ ਜਦੋਂ ਉਹ ਪਿੰਡ ਕੁੱਲਾ ਮੋੜ ’ਤੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਬੱਸ ਨੰਬਰ ਪੀਬੀ02 ਸੀ 9713 ਨੇ ਕਥਿਤ ਤੌਰ ’ਤੇ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨਾਲ ਗਲਤ ਪਾਸੇ ਆ ਕੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਪ੍ਰਭਨੂਰ ਸਿੰਘ ਅਤੇ ਉਸ ਦਾ ਦਾਦਾ ਹਰਜੀਤ ਸਿੰਘ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗ ਪਏ। ਉਸਨੇ ਦੱਸਿਆ ਕਿ ਉਸਦਾ ਦਾਦੇ ਹਰਜੀਤ ਸਿੰਘ ਦੇ ਸਿਰ ’ਤੇ ਗੰਭੀਰ ਸੱਟ ਲੱਗੀ ਜਦੋਂਕਿ ਉਹ ਵੀ ਜਖ਼ਮੀ ਹੋ ਗਿਆ। ਦੋਵਾਂ ਨੂੰ ਇਲਾਜ ਲਈ ਪੱਟੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਹਰਜੀਤ ਸਿੰਘ ਨੂੰ ਜਾਂਚ ਉਪਰੰਤ ਮ੍ਰਿਤਕ ਐਲਾਨ ਦਿੱਤਾ ਤੇ ਉਸ ਨੂੰ ਮਰਹਮ-ਪੱਟੀ ਕਰਨ ਤੋਂ ਬਾਅਦ ਸਿਵਲ ਹਸਪਤਾਲ ਪੱਟੀ ਰੈਫਰ ਕਰ ਦਿੱਤਾ, ਜਿੱਥੇ ਉਹ ਜ਼ੇਰੇ ਇਲਾਜ ਹੈ।
ਜਾਂਚ ਅਧਿਕਾਰੀ ਏਐੱਸਆਈ ਦਲਜੀਤ ਸਿੰਘ ਨੇ ਦੱਸਿਆਬੱਸ ਦੇ ਚਾਲਕ ਅਰਮਾਨ ਸਿੰਘ ਵਾਸੀ ਮਨਿਹਾਲਾ ਜੈ ਸਿੰਘ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।