ਡਰੱਗ ਤੇ ਸਮਾਜਿਕ, ਆਰਥਿਕ ਜਨਗਣਨਾ ਸਬੰਧੀ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਦੀ ਟ੍ਰੇਨਿੰਗ
ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਵੱਲੋਂ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਨੂੰ ਵਿਸਥਾਰ-ਪੂਰਵਕ ਟ੍ਰੇਨਿੰਗ ਦਿੱਤੀ ਗਈ।
Publish Date: Wed, 29 Apr 2026 06:22 PM (IST)
Updated Date: Thu, 30 Apr 2026 04:11 AM (IST)
ਸਟਾਫ਼ ਰਿਪੋਰਟਰ,•ਪੰਜਾਬੀ ਜਾਗਰਣ, ਤਰਨਤਾਰਨ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨਤਾਰਨ ਵਿਖੇ ਡਰੱਗ ਤੇ ਸਮਾਜਿਕ-ਆਰਥਿਕ ਜਨਗਣਨਾ ਸਬੰਧੀ ਹਲਕਾ ਤਰਨਤਾਰਨ ਦੇ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਦੀ ਟ੍ਰੇਨਿੰਗ ਕਰਵਾਈ ਗਈ। ਉਪ ਮੰਡਲ ਮੈਜਿਸਟ੍ਰੇਟ ਤਰਨਤਾਰਨ ਡਾ. ਕਰਨਵੀਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਵੱਲੋਂ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਨੂੰ ਵਿਸਥਾਰ-ਪੂਰਵਕ ਟ੍ਰੇਨਿੰਗ ਦਿੱਤੀ ਗਈ। ਉਪ-ਮੰਡਲ ਮੈਜਿਸਟ੍ਰੇਟ ਡਾ. ਕਰਨਵੀਰ ਸਿੰਘ ਨੇ ਇਸ ਦੌਰਾਨ ਦੱਸਿਆ ਕਿ ਇਸ ਜਨਗਣਨਾ ਦਾ ਮੁੱਖ ਉਦੇਸ਼ ਨਸ਼ਿਆਂ ਨਾਲ ਸਬੰਧਤ ਹਾਲਾਤ ਤੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਬਾਰੇ ਸਹੀ ਤੇ ਤਾਜ਼ਾ ਡਾਟਾ ਇਕੱਠਾ ਕਰਨਾ ਹੈ, ਤਾਂ ਜੋ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਨੇ ਪਾਰਦਰਸ਼ਤਾ, ਅੰਕੜਿਆਂ ਦੀ ਸਟੀਕਤਾ ਤੇ ਨਿਰਧਾਰਿਤ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ’ਤੇ ਵੀ ਜ਼ੋਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਜਨਗਣਨਾ ਐਕਟ ਤਹਿਤ ਮਾਪਦੰਡਾਂ, ਪਰਿਭਾਸ਼ਾਵਾਂ ਤੇ ਪ੍ਰਕਿਰਿਆਵਾਂ ਦੀ ਪੂਰੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।