ਸ਼੍ਰੀ ਸੱਤਿਆ ਸਾਈਂ ਬਾਬਾ ਜੀ ਦੇ ਸਮਾਧੀ ਦਿਵਸ ’ਤੇ ਸ਼ਰਧਾਂਜਲੀ ਦਿੱਤੀ
ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਨੇ ਸੱਤਿਆ ਸਾਈਂ ਬਾਬਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।
Publish Date: Sat, 25 Apr 2026 05:52 PM (IST)
Updated Date: Sun, 26 Apr 2026 04:10 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸ਼੍ਰੀ ਸੱਤਿਆ ਸਾਈਂ ਬਾਬਾ ਜੀ ਦੇ ਸਮਾਧੀ ਦਿਵਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਕਾਰਜਕਾਰੀ ਮੈਨੇਜਿੰਗ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਸ਼ੁਭੀ ਭਾਰਦਵਾਜ ਨੇ ਸੱਤਿਆ ਸਾਈਂ ਬਾਬਾ ਜੀ ਦੇ ਫੋਟੋ ’ਤੇ ਹਾਰ ਚੜ੍ਹਾ ਕੇ ਸ਼ਰਧਾਂਜਲੀ ਦਿੱਤੀ। ਉਪਰੰਤ ਸਕੂਲ ਦੀਆਂ ਵਿਦਿਆਰਥਣਾਂ ਨੇ ਭਜਨ ਗਾਏ ਤੇ ਸਕਿੱਟ ਪੇਸ਼ ਕੀਤੀ। ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਨੇ ਸੱਤਿਆ ਸਾਈਂ ਬਾਬਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਦੱਸਿਆ ਕਿ ਬਾਬਾ ਜੀ ਨੇ ਆਪਣਾ ਸਾਰਾ ਜੀਵਨ ਮਾਨਵਤਾ ਦੀ ਭਲਾਈ ਲਈ ਲਾ ਦਿੱਤਾ, ਉਨ੍ਹਾਂ ਨੇ ਪੀਣ ਵਾਲੇ ਪਾਣੀ, ਸਿੱਖਿਆ ਸੰਸਥਾਵਾਂ ਤੇ ਹਸਪਤਾਲਾਂ ਦਾ ਪ੍ਰਬੰਧ ਕੀਤਾ। ਅੱਜ ਵੀ ਉਨ੍ਹਾਂ ਵੱਲੋਂ ਚਲਾਏ ਗਏ ਹਸਪਤਾਲ ਗ਼ਰੀਬਾਂ ਦਾ ਮੁਫ਼ਤ ਇਲਾਜ ਕਰ ਰਹੇ ਹਨ। ਉਨ੍ਹਾਂ ‘ਮਾਨਵ ਸੇਵਾ ਮਾਧਵ ਸੇਵਾ’ ਦਾ ਉਪਦੇਸ਼ ਦਿੱਤਾ। ਅੱਜ ਦੇ ਸਮੇਂ ’ਚ ਬਾਬਾ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਧਾਰਨ ਕਰਨ ਦੀ ਲੋੜ ਹੈ। ਇਸ ਦਿਵਸ ਨੁੰ ਮੁੱਖ ਰੱਖਦਿਆ ਹੋਇਆ ਮੈਨੇਜਮੈਂਟ, ਸਾਈਂ ਸੰਮਤੀ ਦੇ ਮੈਂਬਰਾਂ ਤੇ ਬਾਲ ਵਿਕਾਸ ਵਿਦਿਆਰਥੀਆਂ ਵੱਲੋਂ ਹਸਪਤਾਲ ਜਾ ਕੇ ਮਰੀਜ਼ਾਂ ਦੀ ਸੇਵਾ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੋਨੀਆ ਸ਼ਰਮਾ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।