ਕੈਬਰਿਜ ਇੰਟਰਨੈਸ਼ਨਲ ਸਕੂਲ ਪੱਟੀ ’ਚ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ
ਵਿਦਿਆਰਥੀ ਤਿਰੰਗੇ-ਰੰਗੀਆਂ ਪੁਸ਼ਾਕਾਂ ’ਚ ਸੁਸ਼ੋਭਿਤ ਸਨ ਤੇ ਉਨ੍ਹਾਂ ਨੇ ਆਪਣੇ ਦੇਸ਼-ਭਗਤੀ ਦੇ ਗੀਤਾਂ ਨੂੰ ਬੜੇ ਹੀ ਸੁੰਦਰ ਢੰਗ ਤਰੀਕੇ ਨਾਲ ਗਾਇਆ
Publish Date: Sun, 25 Jan 2026 07:13 PM (IST)
Updated Date: Mon, 26 Jan 2026 04:13 AM (IST)

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਗਣਤੰਤਰ ਦਿਵਸ ਮੌਕੇ ਸਕੂਲ ਦੇ ਚੇਅਰਮੈਨ ਮਲਕੀਅਤ ਸਿੰਘ, ਡਾਇਰੈਕਟਰ ਮਨਮੀਤ ਸਿੰਘ, ਡਾਇਰੈਕਟਰ ਬਬਨਦੀਪ ਸਿੰਘ, ਡਾਇਰੈਕਟਰ ਹਰਮੀਤ ਕੌਰ ਅਤੇ ਪ੍ਰਿੰਸੀਪਲ ਪਰਵੀਨ ਸ਼ਰਮਾ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਗਣਤੰਤਰ ਦਿਵਸ ਨਾਲ ਸੰਬੰਧਿਤ ਖੁਸ਼ੀਆਂ ਨੂੰ ਸਾਂਝਾ ਕਰਨ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਇਕ ਰੰਗਾਰੰਗ ਦੇਸ਼ ਭਗਤੀ ਭਰਪੂਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ। ਵਿਦਿਆਰਥੀ ਤਿਰੰਗੇ-ਰੰਗੀਆਂ ਪੁਸ਼ਾਕਾਂ ’ਚ ਸੁਸ਼ੋਭਿਤ ਸਨ ਤੇ ਉਨ੍ਹਾਂ ਨੇ ਆਪਣੇ ਦੇਸ਼-ਭਗਤੀ ਦੇ ਗੀਤਾਂ ਨੂੰ ਬੜੇ ਹੀ ਸੁੰਦਰ ਢੰਗ ਤਰੀਕੇ ਨਾਲ ਗਾਇਆ, ਜਿਸ ਨੇ ਸਾਰੇ ਸਰੋਤਿਆਂ ਨੂੰ ਮੋਹ ਲਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੀ ਕੁਝ ਕਵਿਤਾਵਾਂ ਤੇ ਭਾਸ਼ਣ, ਦੇਸ਼ ਭਗਤੀ ਦੇ ਗੀਤਾਂ ’ਤੇ ਡਾਂਸ ਵੀ ਪੇਸ਼ ਕੀਤੇ ਗਏ। ਇਨ੍ਹਾਂ ਕਵਿਤਾਵਾਂ ਤੇ ਭਾਸ਼ਣਾਂ ’ਚ ਉਨ੍ਹਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਦੇਸ਼ ਲਈ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ ਤੇ ਉਨ੍ਹਾਂ ਨੂੰ ਇਕ ਚੰਗੇ ਤੇ ਯੋਗ ਨਾਗਰਿਕ ਬਣਨ ਦੀ ਸਿੱਖਿਆ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਰਵੀਨ ਸ਼ਰਮਾ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਸ਼ਾਮਲ ਰਹੇ। ਪ੍ਰਿੰਸੀਪਲ ਪਰਵੀਨ ਸ਼ਰਮਾ ਨੇ ਗਣਤੰਤਰ ਦਿਵਸ ਮੌਕੇ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਭਾਰਤ ਦੇਸ਼ ਦੀ 65 ਫ਼ੀਸਦੀ ਆਬਾਦੀ ਜੋ 35 ਸਾਲ ਦੀ ਉਮਰ ਤੋਂ ਘੱਟ ਹੈ, ਜਿਸ ’ਚੋਂ ਜ਼ਿਆਦਾ ਨੌਜਵਾਨ ਹਨ, ਉਨ੍ਹਾਂ ਦਾ ਭਵਿੱਖ ਬਹੁਤ ਵਧੀਆ ਹੋਵੇਗਾ। ਕਿਉਂਕਿ ਉਹ ਬਹੁਤ ਹੁਨਰਮੰਦ ਹਨ ਤੇ ਆਪਣੇ ਦੇਸ਼ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਤੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਨੇ ਬੱਚਿਆਂ ਨੂੰ ਭਵਿੱਖ ’ਚ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ। ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਚੇਅਰਮੈਨ ਮਲਕੀਅਤ ਸਿੰਘ, ਡਾਇਰੈਕਟਰ ਮਨਮੀਤ ਸਿੰਘ, ਡਾਇਰੈਕਟਰ ਹਰਮੀਤ ਕੌਰ ਅਤੇ ਪ੍ਰਿੰਸੀਪਲ ਪਰਵੀਨ ਸ਼ਰਮਾ।