ਪੁਲਿਸ ਦੀ ਵੱਡੀ ਸਫਲਤਾ, 200 ਗ੍ਰਾਮ ਹੈਰੋਇਨ ਤੇ 2 ਨਾਜਾਇਜ਼ ਪਿਸਤੌਲਾਂ ਸਮੇਤ 2 ਤਸਕਰ ਕਾਬੂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਰਾਜਾਸਾਂਸੀ ਵੱਲੋਂ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਨਾਜਾਇਜ਼ ਅਸਲੇ ਸਮੇਤ ਦੋ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਰਾਜਾਸਾਂਸੀ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਰਾਜਾਸਾਂਸੀ ਦੇ ਡੀਐਸਪੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਥਾਣਾ ਮੁਖੀ ਰਾਜਾਸਾਂਸੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਰਾਜਾਸਾਂਸੀ ਨਜਦੀਕ ਗੁਰਦੁਆਰਾ ਮੋਰਚਾ ਸਾਹਿਬ ਨਹਿਰ ਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਕੋਲੋਂ 200 ਗ੍ਰਾਮ ਹੈਰੋਇਨ ਅਤੇ ਦੋ ਨਜਾਇਜ਼ ਪਿਸਤਲ ਕਾਬੂ ਕੀਤੇ ਗਏ ਹਨ।
Publish Date: Tue, 03 Nov 2026 09:00 AM (IST)
Updated Date: Tue, 03 Nov 2026 09:01 AM (IST)
ਕੁਲਦੀਪ ਸੰਤੂਨੰਗਲ, ਪੰਜਾਬੀ ਜਾਗਰਣ, ਅਜਨਾਲਾ : ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਰਾਜਾਸਾਂਸੀ ਵੱਲੋਂ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਨਾਜਾਇਜ਼ ਅਸਲੇ ਸਮੇਤ ਦੋ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਰਾਜਾਸਾਂਸੀ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਰਾਜਾਸਾਂਸੀ ਦੇ ਡੀਐਸਪੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਥਾਣਾ ਮੁਖੀ ਰਾਜਾਸਾਂਸੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਰਾਜਾਸਾਂਸੀ ਨਜਦੀਕ ਗੁਰਦੁਆਰਾ ਮੋਰਚਾ ਸਾਹਿਬ ਨਹਿਰ ਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਕੋਲੋਂ 200 ਗ੍ਰਾਮ ਹੈਰੋਇਨ ਅਤੇ ਦੋ ਨਜਾਇਜ਼ ਪਿਸਤਲ ਕਾਬੂ ਕੀਤੇ ਗਏ ਹਨ।
ਮੁਲਜ਼ਮਾਂ ਦੀ ਪਛਾਣ ਜਗਦੇਵ ਸਿੰਘ ਪੁੱਤਰ ਜੱਗਾ ਪੁੱਤਰ ਪ੍ਰਗਟ ਸਿੰਘ ਬਾਲੀਆ ਥਾਣਾ ਜੰਡਿਆਲਾ, ਆਕਾਸ਼ਦੀਪ ਸਿੰਘ ਚਿੱਬੀ ਪੁੱਤਰ ਪ੍ਰਤਾਪ ਸਿੰਘ ਵਾਸੀ ਰਾਣਾ ਕਾਲਾ ਥਾਣਾ ਜੰਡਿਆਲਾ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਖਿਲਾਫ ਐਨਡੀਪੀਸੀ ਅਤੇ ਆਰਮਡ ਐਕਟ ਅਧੀਨ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਇਨ੍ਹਾਂ ਵਿਰੁੱਧ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆਂ ਵਿੱਚ ਹੋਰ ਵੀ ਮੁਕੱਦਮੇ ਦਰਜ ਕੀਤੇ ਗਏ ਹਨ। ਅਦਾਲਤ ਵਿਚ ਮੁਲਜਮਾਂ ਨੂੰ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਨਾਜਾਇਜ਼ ਅਸਲਾ ਕਿਸ ਮਕਸਦ ਲਈ ਵਰਤਿਆ ਜਾਣਾ ਸੀ ਤੇ ਹੋਰ ਵੱਡੇ ਖੁਲਾਸੇ ਹੋਣ ਦੇ ਆਸਾਰ ਹਨ।