- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਨਿਸ਼ਾਨ ਸਿੰਘ (7) ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ। ਜਦਕਿ ਡੇਢ ਸਾਲਾ ਗੁਰਦਾਨ ਸਿੰਘ ਨੇ ਵੀਰਵਾਰ ਨੂੰ ਇਲਾਜ ਦੌਰਾਨ ਆਖ਼ਰੀ ਸਾਹ ਲਿਆ। ਮੁੱਢਲੇ ਤੌਰ ’ਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਖਾਣੇ ’ਚ ਕੋਈ ਜ਼ਹਿਰੀਲੀ ਚੀਜ਼ ਹੋ ਸਕਦੀ ਹੈ, ਜਿਸ ਕਾਰਨ ਇਹ ਘਟਨਾ ਵਾਪਰੀ। ਹਾਲਾਂਕਿ ਪਰਿਵਾਰ ਦੇ ਹੋਰ ਮੈਂਬਰਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।

ਰਾਕੇਸ਼ ਨਈਅਰ, ਪੰਜਾਬੀ ਜਾਗਰਣ ਚੋਹਲਾ ਸਾਹਿਬ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਰਾਣੀਵਲਾਹ ਵਿਖੇ ਸ਼ੱਕੀ ਹਾਲਾਤ ’ਚ ਇੱਕੋ ਪਰਿਵਾਰ ਦੇ ਦੋ ਮਾਸੂਮ ਸਕੇ ਭਰਾਵਾਂ ਗੁਰਨਿਸ਼ਾਨ ਸਿੰਘ (7) ਤੇ ਗੁਰਦਾਨ ਸਿੰਘ (ਡੇਢ ਸਾਲ) ਪੁੱਤਰ ਸਰਜੀਤ ਸਿੰਘ ਵਾਸੀ ਰਾਣੀਵਲਾਹ ਦੀ ਮੌਤ ਹੋ ਗਈ। ਇਸ ਹਾਦਸੇ ਨਾਲ ਪੂਰੇ ਪਿੰਡ ਅਤੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ 13 ਜੁਲਾਈ ਦੀ ਰਾਤ ਪਰਿਵਾਰ ਨੇ ਘਰ ’ਚ ਤਿਆਰ ਕੀਤਾ ਖਾਣਾ ਖਾਧਾ ਸੀ, ਜਿਸ ਤੋਂ ਕੁਝ ਸਮੇਂ ਬਾਅਦ ਪਰਿਵਾਰ ਦੇ ਮੈਂਬਰਾਂ ਦੀ ਸਿਹਤ ਅਚਾਨਕ ਵਿਗੜ ਗਈ। ਪਰਿਵਾਰ ਵੱਲੋਂ ਮੁੱਢਲੇ ਤੌਰ ’ਤੇ ਦਵਾਈ ਲਈ ਗਈ ਪਰ ਦੋਵਾਂ ਬੱਚਿਆਂ ਦੀ ਹਾਲਤ ’ਚ ਕੋਈ ਸੁਧਾਰ ਨਾ ਆਉਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਇਸ ਦੌਰਾਨ ਗੁਰਨਿਸ਼ਾਨ ਸਿੰਘ (7) ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ। ਜਦਕਿ ਡੇਢ ਸਾਲਾ ਗੁਰਦਾਨ ਸਿੰਘ ਨੇ ਵੀਰਵਾਰ ਨੂੰ ਇਲਾਜ ਦੌਰਾਨ ਆਖ਼ਰੀ ਸਾਹ ਲਿਆ। ਮੁੱਢਲੇ ਤੌਰ ’ਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਖਾਣੇ ’ਚ ਕੋਈ ਜ਼ਹਿਰੀਲੀ ਚੀਜ਼ ਹੋ ਸਕਦੀ ਹੈ, ਜਿਸ ਕਾਰਨ ਇਹ ਘਟਨਾ ਵਾਪਰੀ। ਹਾਲਾਂਕਿ ਪਰਿਵਾਰ ਦੇ ਹੋਰ ਮੈਂਬਰਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਚੋਹਲਾ ਸਾਹਿਬ ਦੇ ਡਿਊਟੀ ਅਫ਼ਸਰ ਏਐੱਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਜ਼ਹਿਰੀਲੀ ਵਸਤੂ ਖਾਧੇ ਜਾਣ ਦਾ ਖ਼ਦਸ਼ਾ ਜ਼ਰੂਰ ਪ੍ਰਗਟਾਇਆ ਜਾ ਰਿਹਾ ਹੈ ਪਰ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਮੈਡੀਕਲ ਤੇ ਪੋਸਟਮਾਰਟਮ ਰਿਪੋਰਟਾਂ ਆਉਣ ਤੋਂ ਬਾਅਦ ਹੀ ਹੋ ਸਕੇਗਾ। ਪੁਲਿਸ ਨੇ ਕਿਹਾ ਹੈ ਕਿ ਜਾਂਚ ਰਿਪੋਰਟਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।