
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਿਸ ਕਾਰਨ ਦੋਵਾਂ ਧਿਰਾਂ ਦੇ ਇਕ-ਇਕ ਵਿਅਕਤੀ ਜਿਨ੍ਹਾਂ ਦੀ ਪਛਾਣ ਸੁਖਰਾਜ ਸਿੰਘ ਤੇ ਨਿਰਮਲ ਸਿੰਘ ਵਜੋਂ ਹੋਈ ਹੈ ਦੀ ਮੌਤ ਹੋ ਗਈ। ਜਦੋਂਕਿ ਇਕ ਨੌਜਵਾਨ ਦੀ ਲੱਤ ਵਿਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਲਾਸ਼ਾਂ ਕਬਜੇ ਵਿਚ ਲੈ ਲਈਆਂ ਗਈਆਂ ਹਨ ਅਤੇ ਵਾਰਸਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਰਾਜਨ ਚੋਪੜਾ,ਪੰਜਾਬੀ ਜਾਗਰਣ, ਭਿੱਖੀਵਿੰਡ: ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਪਹੂਵਿੰਡ ਵਿਖੇ ਸ਼ਨਿਚਰਵਾਰ ਨੂੰ ਜ਼ਮੀਨੀ ਝਗੜੇ ਦੌਰਾਨ ਚੱਲੀਆਂ ਗੋਲੀਆਂ ’ਚ ਦੋਵਾਂ ਧਿਰਾਂ ਦੇ ਇਕ-ਇਕ ਵਿਅਕਤੀ ਦੀ ਮੌਤ ਹੋ ਗਈ। ਜਦੋਂਕਿ ਇਕ ਨੌਜਵਾਨ ਲੱਤ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਝਗੜਾ ਕੇਵਲ ਡੇਢ ਏਕੜ ਜਮੀਨ ਨੂੰ ਲੈ ਕੇ ਚੱਲ ਰਿਹਾ ਸੀ ਤੇ ਦੋਵਾਂ ਧਿਰਾਂ ਦਰਮਿਆਨ ਪਹਿਲਾਂ ਵੀ ਕਈ ਵਾਰ ਆਹਮੋ-ਸਾਹਮਣਾ ਹੋ ਚੁੱਕਾ ਹੈ। ਜਿਸ ਸਬੰਧੀ ਪੁਲਿਸ ਵਲੋਂ ਜੁਰਮ ਰੋਕੀ ਕਾਰਵਾਈ ਵੀ ਕਈ ਵਾਰ ਕੀਤੀ ਜਾ ਚੁੱਕੀ ਹੈ। ਉਧਰ ਘਟਨਾ ਦਾ ਪਤਾ ਚੱਲਦਿਆਂ ਹੀ ਡੀਐੱਸਪੀ ਅਤੁਲ ਸੋਨੀ, ਥਾਣਾ ਭਿੱਖੀਵਿੰਡ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਲਾਸ਼ਾਂ ਨੂੰ ਕਬਜੇ ਵਿਚ ਲੈ ਲਿਆ। ਡੀਐੱਸਪੀ ਅਤੁਲ ਸੋਨੀ ਨੇ ਦੱਸਿਆ ਕਿ ਡੇਢ ਏਕੜ ਜ਼ਮੀਨ ’ਤੇ ਅਦਾਲਤ ਵਲੋਂ 145 ਵੀ ਲਗਾਈ ਹੋਈ ਸੀ ਅਤੇ ਉਕਤ ਜ਼ਮੀਨ ਨੂੰ ਲੈ ਕੇ ਦੋਵਾਂ ਧਿਰਾਂ ਦਰਮਿਆਨ ਪਹਿਲਾਂ ਵੀ ਕਈ ਵਾਰ ਝਗੜਾ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਦੋਵਾਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਤੇ ਦੋਵਾਂ ਧਿਰਾਂ ਨੇ ਹੀ ਇਕ ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਦੋਵਾਂ ਧਿਰਾਂ ਦੇ ਇਕ-ਇਕ ਵਿਅਕਤੀ ਜਿਨ੍ਹਾਂ ਦੀ ਪਛਾਣ ਸੁਖਰਾਜ ਸਿੰਘ ਤੇ ਨਿਰਮਲ ਸਿੰਘ ਵਜੋਂ ਹੋਈ ਹੈ ਦੀ ਮੌਤ ਹੋ ਗਈ। ਜਦੋਂਕਿ ਇਕ ਨੌਜਵਾਨ ਦੀ ਲੱਤ ਵਿਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਲਾਸ਼ਾਂ ਕਬਜੇ ਵਿਚ ਲੈ ਲਈਆਂ ਗਈਆਂ ਹਨ ਅਤੇ ਵਾਰਸਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।