ਤਰਨਤਾਰਨ ਦੇ ਸਰਹੱਦੀ ਪਿੰਡ ’ਚੋਂ ਬਰਾਮਦ ਹੋਏ ਦੋ ਪਿਸਤੌਲ, ਡ੍ਰੋਨ ਦੀ ਮਦਦ ਨਾਲ ਵੱਖ-ਵੱਖ ਲੁਕੇਸ਼ਨਾਂ ’ਤੇ ਕੀਤੀ ਗਈ ਸੀ ਡਰਾਪਿੰਗ
ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਡਲੀਰੀ ਦੀਆਂ ਵੱਖ-ਵੱਖ ਥਾਵਾਂ ਤੋਂ ਦੋ ਪਿਸਤੌਲ ਬਰਾਮਦ ਹੋਏ ਹਨ। ਇਹ ਪਿਸਤੌਲ ਡ੍ਰੋਨ ਦੀ ਮਦਦ ਨਾਲ ਸਰਹੱਦ ਪਾਸੋਂ ਭੇਜੇ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਕਬਜ਼ੇ ਵਿਚ ਲੈ ਕੇ ਪੁਲਿਸ ਨੇ ਥਾਣਾ ਖਾਲੜਾ ’ਚ ਅਣਪਛਾਤੇ ਵਿਅਕਤੀਆਂ ਵਿਰੁੱਧ ਅਸਲਾ ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਦੋ ਕੇਸ ਦਰਜ ਕੀਤੇ ਗਏ ਹਨ।
Publish Date: Tue, 03 Mar 2026 12:14 PM (IST)
Updated Date: Tue, 03 Mar 2026 12:18 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ। ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਡਲੀਰੀ ਦੀਆਂ ਵੱਖ-ਵੱਖ ਥਾਵਾਂ ਤੋਂ ਦੋ ਪਿਸਤੌਲ ਬਰਾਮਦ ਹੋਏ ਹਨ। ਇਹ ਪਿਸਤੌਲ ਡ੍ਰੋਨ ਦੀ ਮਦਦ ਨਾਲ ਸਰਹੱਦ ਪਾਸੋਂ ਭੇਜੇ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਕਬਜ਼ੇ ਵਿਚ ਲੈ ਕੇ ਪੁਲਿਸ ਨੇ ਥਾਣਾ ਖਾਲੜਾ ’ਚ ਅਣਪਛਾਤੇ ਵਿਅਕਤੀਆਂ ਵਿਰੁੱਧ ਅਸਲਾ ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਦੋ ਕੇਸ ਦਰਜ ਕੀਤੇ ਗਏ ਹਨ।
ਐੱਸ.ਐੱਸ.ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਗਏ ਐਂਟੀ ਡ੍ਰੋਨ ਸਿਸਟਮ ਦੇ ਆਪ੍ਰੇਟਰ ਨੇ ਸੂਚਨਾ ਜਾਰੀ ਕੀਤੀ ਸੀ ਕਿ ਸਰਹੱਦ ਪਾਰੋਂ ਆਏ ਡ੍ਰੋਨ ਵੱਲੋਂ ਡਲੀਰੀ ਪਿੰਡ ਦੇ ਇਲਾਕੇ ’ਚ ਡਰਾਪਿੰਗ ਕੀਤੀ ਗਈ ਹੈ। ਜਿਸ ਤੋਂ ਬਾਅਦ ਬੀ.ਓ.ਪੀ. ਬਾਬਾ ਪੀਰ ’ਤੇ ਤਾਇਨਾਤ ਬੀ.ਐੱਸ.ਐੱਫ. ਦੀ 115 ਬਟਾਲੀਅਨ ਦੇ ਕੰਪਨੀ ਕਮਾਂਡਰ ਮਨੋਹਰ ਲਾਲ ਨੂੰ ਸੂਚਨਾ ਦਿੱਤੀ ਅਤੇ ਥਾਣਾ ਖਾਲੜਾ ਦੀ ਪੁਲਿਸ ਟੀਮ ਮੌਕੇ ’ਤੇ ਪੁੱਜੀ।
ਤਲਾਸ਼ੀ ਦੌਰਾਨ ਗੁਰਵਿੰਦਰ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਡਲੀਰੀ ਦੇ ਖੇਤ ’ਚੋਂ ਪੀਲੇ ਰੰਗ ਦਾ ਪੈਕੇਟ ਬਰਾਮਦ ਹੋਇਆ, ਜਿਸ ਵਿੱਚੋਂ ਆਸਟਰੀਆ ਦਾ ਬਣਿਆ ਗਲੋਕ ਪਿਸਤੌਲ ਸਣੇ ਮੈਗਜ਼ੀਨ ਮਿਲਿਆ। ਇਸੇ ਤਰ੍ਹਾਂ ਹੀ ਕਾਰਜ ਸਿੰਘ ਪੁੱਤਰ ਚਰਨ ਸਿੰਘ ਵਾਸੀ ਡਲੀਰੀ ਦੇ ਖੇਤਾਂ ਵਿੱਚੋਂ ਵੀ ਇਕ ਪੀਲੇ ਰੰਗ ਦਾ ਪੈਕੇਟ ਮਿਲਿਆ। ਜਿਸ ਵਿੱਚੋਂ ਬਿਨਾਂ ਕਿਸੇ ਮਾਰ ਕੇ ਦਾ ਪਿਸਤੌਲ ਅਤੇ ਮੈਗਜ਼ੀਨ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪੈਕਟਾਂ ਦੇ ਨਾਲ ਤਾਂਬੇ ਦੀ ਤਾਰ ਦੀਆਂ ਕੁੰਡੀਆਂ ਵੀ ਲੱਗੀਆਂ ਹੋਈਆਂ ਸਨ।
ਜਿਥੋਂ ਸਾਫ਼ ਹੁੰਦਾ ਹੈ ਕਿ ਇਨ੍ਹਾਂ ਨੂੰ ਡ੍ਰੋਨ ਦੀ ਮਦਦ ਨਾਲ ਇੱਧਰ ਸੁੱਟਿਆ ਗਿਆ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਉਕਤ ਬਰਾਮਦਗੀ ਸਬੰਧੀ ਅਣਪਛਾਤੇ ਲੋਕਾਂ ਵਿਰੁੱਧ ਦੋ ਕੇਸ ਦਰਜ ਕੀਤੇ ਗਏ ਹਨ ਅਤੇ ਜਲਦ ਉਨ੍ਹਾਂ ਦੀ ਪਛਾਣ ਕਰਕੇ ਕਾਬੂ ਕਰ ਲਿਆ ਜਾਵੇਗਾ।