v> ਪੱਤਰ ਪ੍ਰੇਰਕ, ਤਰਨਤਾਰਨ : ਸਬ ਜੇਲ੍ਹ ਪੱਟੀ ਵਿਖੇ ਬੰਦ ਦੋ ਹਵਾਲਾਤੀਆਂ ਦੇ ਹੋਏ ਝਗ਼ੜੇ ਵਿਚ ਇਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਏਐੱਸਆਈ ਜਗਦੀਸ਼ ਰਾਜ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਸੋਖਾ ਸਿੰਘ ਵਾਸੀ ਰਾਜੋਕੇ ਜਿਸ ਦੇ ਖ਼ਿਲਾਫ਼ ਥਾਣਾ ਖਾਲੜਾ ਵਿਖੇ ਕਤਲ ਦਾ ਮਾਮਲਾ ਦਰਜ ਹੈ, ਇਸ ਸਮੇਂ ਸਬ ਜੇਲ੍ਹ ਪੱਟੀ ਵਿਖੇ ਬੰਦ ਹੈ। ਉਸ ਨੇ ਬੈਰਕ 'ਚ ਬੰਦ ਹਵਾਲਾਤੀ ਮਾਨ ਸਿੰਘ ਪੁੱਤਰ ਅਮਰਜੀਤ ਸਿੰਘ ਨਾਲ ਆਪਸੀ ਕਿਸੇ ਗੱਲ ਨੂੰ ਲੈ ਕੇ ਝਗੜਾ ਕਰਨ ਲੱਗ ਪਿਆ। ਜਿਸ ਕਾਰਨ ਉਕਤ ਦੋਵੇ ਵਿਅਕਤੀਆਂ ਵਿਚ ਲੜਾਈ ਹੋ ਗਈ। ਪੁਲਿਸ ਨੇ ਸਬ ਜੇਲ੍ਹ ਪੱਟੀ ਦੇ ਸਹਾਇਕ ਅਫਸਰ ਰਣਜੀਤ ਸਿੰਘ ਦੀ ਸ਼ਿਕਾਇਤ ਦੇ ਅਧਾਰ ’ਤੇ ਸੁਖਵਿੰਦਰ ਸਿੰਘ ਦੇ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।

Posted By: Seema Anand