- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਸ ਸਬੰਧੀ ਥਾਣਾ ਖਾਲੜਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਾੜੀਮੇਘਾ ਟੀ ਪੁਆਇੰਟ ’ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ।

ਸਰਬਜੀਤ ਸਿੰਘ ਛੀਨਾ,ਪੰਜਾਬੀ ਜਾਗਰਣ, ਖਾਲੜਾ: ਥਾਣਾ ਖਾਲੜਾ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਬਾਈਕ ਸਵਾਰ ਦੋ ਨੌਜਵਾਨਾਂ ਕੋਲੋਂ ਵਿਦੇਸ਼ੀ ਪਿਸਟਲ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਹ ਬਰਾਮਦਗੀ ਸਰਹੱਦੀ ਪਿੰਡ ਮਾੜੀਮੇਘਾ ਨੇੜਿਓਂ ਹੋਈ ਦੱਸੀ ਜਾ ਰਹੀ ਹੈ। ਜਿਸ ਸਬੰਧੀ ਥਾਣਾ ਖਾਲੜਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਾੜੀਮੇਘਾ ਟੀ ਪੁਆਇੰਟ ’ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ17 ਏ 5639 ’ਤੇ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਦੋ 30 ਬੋਰ ਦੇ ਇਟਲੀ ਮੇਡ ਪਿਸਟਲ ਬਰਾਮਦ ਹੋਏ। ਜਦੋਂਕਿ ਦੋਵਾਂ ਕੋਲੋਂ ਦੋ ਮੋਬਾਈਲ ਫੋਨ ਵੀ ਮਿਲੇ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨਾਂ ਦੀ ਪਛਾਣ ਰੋਸ਼ਨ ਸਿੰਘ ਪੁੱਤਰ ਬਲਕਾਰ ਸਿੰਘ ਅਤੇ ਸ਼ਿਵ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਮਾੜੀਮੇਘਾ ਵਜੋਂ ਹੋਈ ਹੈ। ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾ ਰਿਹਾ ਹੈ ਅਤੇ ਪੁੱਛਗਿੱਛ ਦੌਰਾਨ ਇਨ੍ਹਾਂ ਕੋਲੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।