ਕਬੱਡੀ ਜਗਤ ਲਈ ਮੰਦਭਾਗੀ ਖਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੋਬਨ ਦੁੱਬਲੀ ਦਾ ਦੇਹਾਂਤ; ਸੋਗ ਦੀ ਲਹਿਰ
ਜੋਬਨ ਦੁੱਬਲੀ ਨੇ ਆਪਣੀ ਸ਼ਾਨਦਾਰ ਖੇਡ ਦੇ ਸਦਕਾ ਕਬੱਡੀ ਜਗਤ ਵਿੱਚ ਵਿਸ਼ੇਸ਼ ਪਛਾਣ ਬਣਾਈ ਸੀ ਅਤੇ ਦੇਸ਼-ਵਿਦੇਸ਼ ਦੇ ਕਈ ਟੂਰਨਾਮੈਂਟਾਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਸੀ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਕਬੱਡੀ ਨਾਲ ਜੁੜੀਆਂ ਵੱਖ-ਵੱਖ ਸੰਸਥਾਵਾਂ, ਖਿਡਾਰੀਆਂ ਅਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
Publish Date: Sun, 07 Jun 2026 11:22 AM (IST)
Updated Date: Sun, 07 Jun 2026 11:25 AM (IST)
ਕੇਪੀ ਗਿੱਲ, ਪੰਜਾਬੀ ਜਾਗਰਣ, ਕੈਰੋਂ: ਕਬੱਡੀ ਜਗਤ ਲਈ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੋਬਨ ਦੁੱਬਲੀ ਦਾ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਖੇਡ ਜਗਤ ਅਤੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਜੋਬਨ ਦੁੱਬਲੀ ਪੰਜਾਬ ਤੋਂ ਬਾਹਰ ਆਪਣੇ ਸਾਥੀਆਂ ਨਾਲ ਘੁੰਮਣ ਲਈ ਗਏ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਅਚਾਨਕ ਵਾਪਰੀ ਘਟਨਾ ਨੇ ਪਰਿਵਾਰ, ਦੋਸਤਾਂ ਅਤੇ ਕਬੱਡੀ ਪ੍ਰੇਮੀਆਂ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। ਜੋਬਨ ਦੁੱਬਲੀ ਨੇ ਆਪਣੀ ਸ਼ਾਨਦਾਰ ਖੇਡ ਦੇ ਸਦਕਾ ਕਬੱਡੀ ਜਗਤ ਵਿੱਚ ਵਿਸ਼ੇਸ਼ ਪਛਾਣ ਬਣਾਈ ਸੀ ਅਤੇ ਦੇਸ਼-ਵਿਦੇਸ਼ ਦੇ ਕਈ ਟੂਰਨਾਮੈਂਟਾਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਸੀ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਕਬੱਡੀ ਨਾਲ ਜੁੜੀਆਂ ਵੱਖ-ਵੱਖ ਸੰਸਥਾਵਾਂ, ਖਿਡਾਰੀਆਂ ਅਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।