ਮੰਡੀ ਨੇੜੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਸ਼ਨਾਖਤ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਈ
ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਪੱਟੀ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਸ਼ਨਾਖਤ ਵਾਸਤੇ ਰਖਵਾਇਆ ਗਿਆ ਹੈ, ਤਾਂ ਜੋ ਉਸਦੇ ਪਰਿਵਾਰਿਕ ਮੈਂਬਰਾਂ ਜਾਂ ਜਾਣਕਾਰਾਂ ਨੂੰ ਇਸ ਬਾਰੇ ਜਾਣਕਾਰੀ ਮਿਲ ਸਕੇ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਲਈ ਆਸ-ਪਾਸ ਦੇ ਇਲਾਕਿਆਂ ਵਿਚ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
Publish Date: Wed, 27 May 2026 04:02 PM (IST)
Updated Date: Wed, 27 May 2026 04:12 PM (IST)
ਪੰਜਾਬੀ ਜਾਗਰਣ ਟੀਮ, ਕੈਰੋਂ/ਸਭਰਾ। ਥਾਣਾ ਸਦਰ ਪੱਟੀ ਅਧੀਨ ਆਉਂਦੇ ਪਿੰਡ ਕੋਟਬੁੱਢਾ ਦੀ ਦਾਣਾ ਮੰਡੀ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਕੀ ਸਭਰਾ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਸਭਰਾ ਦੇ ਇੰਚਾਰਜ ਏਐੱਸਆਈ ਗੁਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਡੂਮਨੀਵਾਲਾ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਕੋਟਬੁੱਢਾ ਦਾਣਾ ਮੰਡੀ ਨੇੜੇ ਇਕ ਵਿਅਕਤੀ ਬੇਹੋਸ਼ ਹਾਲਤ ਵਿਚ ਪਿਆ ਹੈ। ਸੂਚਨਾ ਮਿਲਣ ’ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ, ਜਿਥੇ ਜਾਂਚ ਕਰਨ ’ਤੇ ਵਿਅਕਤੀ ਦੀ ਮੌਤ ਹੋ ਚੁੱਕੀ ਸੀ।
ਏਐੱਸਆਈ ਗੁਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਨੇੜਲੇ ਲੋਕਾਂ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਕਤ ਵਿਅਕਤੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਪਿਛਲੇ ਚਾਰ-ਪੰਜ ਦਿਨਾਂ ਤੋਂ ਪਿੰਡ ਕੋਟਬੁੱਢਾ ਅਤੇ ਆਸ-ਪਾਸ ਦੇ ਇਲਾਕੇ ਵਿਚ ਘੁੰਮਦਾ ਦੇਖਿਆ ਜਾ ਰਿਹਾ ਸੀ। ਅਚਾਨਕ ਉਸਦੀ ਮੌਤ ਹੋ ਗਈ, ਜਿਸਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਪੱਟੀ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਸ਼ਨਾਖਤ ਵਾਸਤੇ ਰਖਵਾਇਆ ਗਿਆ ਹੈ, ਤਾਂ ਜੋ ਉਸਦੇ ਪਰਿਵਾਰਿਕ ਮੈਂਬਰਾਂ ਜਾਂ ਜਾਣਕਾਰਾਂ ਨੂੰ ਇਸ ਬਾਰੇ ਜਾਣਕਾਰੀ ਮਿਲ ਸਕੇ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਲਈ ਆਸ-ਪਾਸ ਦੇ ਇਲਾਕਿਆਂ ਵਿਚ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।