ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਦੀ ਮਾਨ ਸਰਕਾਰ ਦਾ ਪੁਤਲਾ ਫੂਕਿਆ
ਬੰਦ ਪਈ ਸਹਿਕਾਰੀ ਖੰਡ ਮਿੱਲ ਨੂੰ ਵੇਚਣਾ ਬੰਦ ਕਰਕੇ, ਇਸ ਨੂੰ ਤੁਰੰਤ ਚਾਲੂ ਕੀਤਾ ਜਾਵੇ, ਤਾਂ ਜੋ ਇਲਾਕੇ ਦੇ ਹਜਾਰਾਂ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ।
Publish Date: Fri, 27 Feb 2026 05:48 PM (IST)
Updated Date: Sat, 28 Feb 2026 04:01 AM (IST)
ਲਵਦੀਪ ਦੇਵਗਨ,•ਪੰਜਾਬੀ ਜਾਗਰਣ, ਸਰਹਾਲੀ ਕਲਾਂ : ਸਹਿਕਾਰੀ ਸ਼ੂਗਰ ਮਿੱਲ ਸ਼ੇਰੋਂ ਨੂੰ ਬਚਾਉਣ ਲਈ ਲਗਾਤਾਰ ਚੱਲ ਰਹੇ ਧਰਨੇ ਤੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਜੇਲ੍ਹ ਭੇਜਣ ਦਾ ਵਿਰੋਧ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਨੌਸ਼ਹਿਰਾ ਪੰਨੂਆਂ ਵਿਖੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਬੰਦ ਪਈ ਸਹਿਕਾਰੀ ਖੰਡ ਮਿੱਲ ਨੂੰ ਵੇਚਣਾ ਬੰਦ ਕਰਕੇ, ਇਸ ਨੂੰ ਤੁਰੰਤ ਚਾਲੂ ਕੀਤਾ ਜਾਵੇ, ਤਾਂ ਜੋ ਇਲਾਕੇ ਦੇ ਹਜਾਰਾਂ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਆਗੂਆਂ ਨੂੰ ਬਿਨ੍ਹਾਾਂ ਸ਼ਰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਬਲਵਿੰਦਰ ਸਿੰਘ ਫੈਲੋਕੇ, ਬਲਜੀਤ ਸਿੰਘ ਉਸਮਾ, ਅਮ੍ਰਿਤਪਾਲ ਸਿੰਘ ਚੌਧਰੀਵਾਲਾ ਜ਼ਮਹੂਰੀ ਕਿਸਾਨ ਸਭਾ ਪੰਜਾਬ, ਕੈਪਟਨ ਸਿੰਘ ਕਾਹਲਵਾਂ, ਖੁਸ਼ਦੀਪ ਸਿੰਘ ਤੁੜ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਗੁਰਬਚਨ ਸਿੰਘ ਫੈਲੋਕੇ ਬੀਕੇਯੂ ਕਾਦੀਆਂ, ਜਸਪਾਲ ਸਿੰਘ ਨੌਸ਼ਹਿਰਾ ਪੰਨੂੰਆ ਕੌਮੀ ਕਿਸਾਨ ਯੂਨੀਅਨ ਆਦਿ ਹਾਜਰ ਸਨ।