ਪਿੰਡ ਰਾਮ ਖਾਰਾ 'ਚ ਦਿਲ ਦਹਿਲਾਉਣ ਵਾਲੀ ਘਟਨਾ: ਕਬੂਤਰਾਂ ਦੀ ਬਾਜ਼ੀ ਦੇਖ ਰਹੇ ਨੌਜਵਾਨ 'ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ 'ਤੇ ਹੋਈ ਮੌਤ
ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਲੋਕਾਂ 'ਚ ਭੈਅ ਦਾ ਮਾਹੌਲ ਪੈਦਾ ਹੋ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਨੂੰ ਘੇਰ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਨਜ਼ਦੀਕੀ ਲੋਕਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Publish Date: Sat, 16 May 2026 04:58 PM (IST)
Updated Date: Sat, 16 May 2026 05:04 PM (IST)
ਰਾਜਵਿੰਦਰ ਸਿੰਘ ਰਾਜੂ, ਪੰਜਾਬੀ ਜਾਗਰਣ ਵਲਟੋਹਾ : ਤਰਨਤਾਰਨ ਦੇ ਪਿੰਡ ਰਾਮ ਖਾਰਾ 'ਚ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਪਿੰਡ ਵਿਚ ਕਬੂਤਰਾਂ ਦੀ ਬਾਜ਼ੀ ਚੱਲ ਰਹੀ ਸੀ ਤੇ ਵੱਡੀ ਗਿਣਤੀ 'ਚ ਲੋਕ ਮੌਜੂਦ ਸਨ। ਮ੍ਰਿਤਕ ਦੋ ਸਾਲ ਪਹਿਲਾਂ ਕਤਲ ਮਾਮਲੇ 'ਚ ਜੇਲ੍ਹ ਗਿਆ ਸੀ ਤੇ ਇਸ ਵੇਲੇ ਜ਼ਮਾਨਤ 'ਤੇ ਬਾਹਰ ਆਇਆ ਸੀ। ਪੁਲਿਸ ਇਸ ਕਤਲ ਨੂੰ ਨਿੱਜੀ ਰੰਜਿਸ਼ ਨਾਲ ਜੋੜ ਕੇ ਦੇਖ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਤਿੰਨ ਅਣਪਛਾਤੇ ਹਮਲਾਵਰ ਅਚਾਨਕ ਮੌਕੇ 'ਤੇ ਪਹੁੰਚੇ ਅਤੇ ਗੁਰਪ੍ਰੀਤ ਸਿੰਘ ‘ਤੇ ਤਾਬੜਤੋੜ ਗੋਲੀਆਂ ਚਲਾਉਣ ਲੱਗ ਪਏ। ਗੋਲੀਆਂ ਲੱਗਣ ਕਾਰਨ ਗੁਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਇਸ ਦੌਰਾਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਲੋਕਾਂ 'ਚ ਭੈਅ ਦਾ ਮਾਹੌਲ ਪੈਦਾ ਹੋ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਨੂੰ ਘੇਰ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਨਜ਼ਦੀਕੀ ਲੋਕਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੌਕੇ 'ਤੇ ਪਹੁੰਚੇ ਐੱਸਪੀ ਹੈੱਡਕੁਆਟਰ ਸੁਖਨਿੰਦਰ ਸਿੰਘ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਲਈ ਕੋਸ਼ਿਸ਼ਾਂ ਜਾਰੀ ਹਨ ਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਮਾਮਲੇ ਦੇ ਪਿੱਛੇ ਦੇ ਕਾਰਣਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।