ਪ੍ਰਤਾਪ ਸਿੰਘ, ਤਰਨਤਾਰਨ : ਅੰਮ੍ਰਿਤਸਰ ਤੋਂ ਦਵਾਈ ਲੈ ਕੇ ਆ ਰਹੇ ਪਤੀ, ਪਤਨੀ ਦੇ ਮੋਟਰਸਾਈਕਲ ਨੂੰ ਪਿੱਛੇ ਆ ਰਹੇ ਤੇਜ਼ ਰਫਤਾਰ ਮੋਟਰਸਾਈਕਲ ਸਵਾਰਾਂ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ਵਿਚ ਪਤੀ ਦੀ ਮੌਕੇ 'ਤੇ ਮੌਤ ਹੋ ਗਈ। ਜਦੋਂਕਿ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਵੀ ਗੰਭੀਰ ਸੱਟਾਂ ਲੱਗ ਗਈਆਂ। ਘਟਨਾ ਪਿੰਡ ਮੰਨਣ ਨੇੜੇ ਦੀ ਹੈ। ਇਸ ਸਬੰਧੀ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।

ਹਰਜੀਤ ਕੌਰ ਪਤਨੀ ਪਰਮਜੀਤ ਸਿੰਘ ਵਾਸੀ ਮੰਡਿਆਲਾ ਜ਼ਿਲ੍ਹਾ ਅੰਮ੍ਰਿਤਸਰ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਉਹ ਆਪਣੇ ਪਤੀ ਪਰਮਜੀਤ ਸਿੰਘ ਦੇ ਨਾਲ ਮੋਟਰਸਾਈਕਲ ਨੰਬਰ ਪੀਬੀ 02 ਡੀਐੱਸ 6520 'ਤੇ ਸਵਾਰ ਹੋ ਕੇ ਝਬਾਲ ਵਾਇਆ ਤੋਂ ਆਪਣੇ ਘਰ ਜਾ ਰਹੇ ਸੀ। ਜਦੋਂ ਉਹ ਪਿੰਡ ਮੰਨਣ ਨੇੜੇ ਪੁੱਜੇ ਤਾਂ ਪਿੱਛੇ ਆ ਰਹੇ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ 02 ਏਜੈੱਡ 8802 'ਤੇ ਸਵਾਰ ਪਰਮਜੀਤ ਸਿੰਘ ਪੁੱਤਰ ਸੰਤਾ ਸਿੰਘ ਵਾਲੀ ਬੱਲ ਸਿਕੰਦਰ ਅੰਮ੍ਰਿਤਸਰ ਨੇ ਲਾਪਰਵਾਰੀ ਨਾਲ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਸੜਕ 'ਤੇ ਡਿੱਗ ਪਏ। ਇਸ ਘਟਨਾ ਵਿਚ ਉਸ ਦੇ ਪਤੀ ਪਰਮਜੀਤ ਸਿੰਘ ਦੇ ਗੰਭੀਰ ਸੱਟਾ ਲੱਗੀਆਂ। ਜਦੋਂਕਿ ਦੂਜੇ ਮੋਟਰਸਾਈਕਲ ਸਵਾਰ ਪਰਮਜੀਤ ਸਿੰਘ ਤੇ ਉਸਦੇ ਪਿੱਛੇ ਬੈਠੇ ਮਨਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਚੌਕ ਮੰਨਾ ਸਿੰਘ ਗਲੀ ਮਸੀਤਾ ਵਾਲੀ ਅੰਮ੍ਰਿਤਸਰ ਵੀ ਜ਼ਖ਼ਮੀ ਹੋ ਗਏ। ਜਿਨ੍ਹਾਂ ਐਂਬੂਲੈਂਸ ਰਾਹੀਂ ਗੁਰੂ ਨਾਨਕ ਦੇਵ ਅੰਮ੍ਰਿਤਸਰ ਲੈ ਗਏ। ਜਿਥੇ ਉਸਦੇ ਪਤੀ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੋਟਰਸਾਈਕਲ ਚਾਲਕ ਪਰਮਜੀਤ ਸਿੰਘ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ।

Posted By: Sarabjeet Kaur