ਵੈਰੋਂਵਾਲ ਪੁਲਿਸ ਨੇ ਨਾਗੋਕੇ ਚੌਂਕ ’ਚ ਨਾਕੇਬੰਦੀ ਕਰਕੇ ਰਾਤ ਨੂੰ ਕੀਤੀ ਵਾਹਨਾਂ ਦੀ ਕੀਤੀ ਚੈਕਿੰਗ
ਗਣਤੰਤਰ ਦਿਵਸ ਅਤੇ ਲੋਹੜੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ
Publish Date: Sun, 11 Jan 2026 08:00 PM (IST)
Updated Date: Mon, 12 Jan 2026 04:16 AM (IST)
ਗੁਰਪ੍ਰੀਤ ਸਿੰਘ ਕੱਦਗਿੱਲ,•ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹੇ ਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਲਾਕੇ ਦੇ ਅਹਿਮ ਪੁਵਾਇੰਟ ਨਾਗੋਕੇ ਚੌਕ ’ਚ ਦੇਰ ਸ਼ਾਮ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਤਾਂ ਜੋ ਸ਼ੱਕੀ ਲੋਕਾਂ ਤੇ ਅਪਰਾਧਿਕ ਅਨਸਰਾਂ ’ਤੇ ਸ਼ਿਕੰਜਾ ਕੱਸਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਪਿਆਰਾ ਸਿੰਘ, ਏਐਸਆਈ ਲਖਵਿੰਦਰ ਸਿੰਘ ਅਤੇ ਨਿਸ਼ਾਨ ’ਤੇ ਅਧਾਰਿਤ ਟੀਮ ਨੇ ਦੱਸਿਆ ਕਿ ਐੱਸਐੱਸਪੀ ਸੁਰੇਂਦਰ ਲਾਂਬਾ ਦੇ ਆਦੇਸ਼ਾਂ ’ਤੇ ਆ ਰਹੇ ਗਣਤੰਤਰ ਦਿਵਸ ਅਤੇ ਲੋਹੜੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਉਕਤ ਰਾਸ਼ਟਰੀ ਦਿਹਾੜੇ ਦੇ ਚੱਲਦਿਆਂ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸਦੇ ਲਈ ਪੂਰੀ ਮੁਸ਼ਤੈਦੀ ਨਾਲ ਨਾਕੇਬੰਦੀ ਕਰਕੇ ਚੈਕਿੰਗ ਦਾ ਸਿਲਸਿਲਾ ਚਲਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਰਾਤ ਦੇ ਸਮੇਂ ਹੋ ਰਹੀਆਂ ਲੁੱਟ ਖੋਹਾਂ ਦੀਆਂ ਵਾਰਦਤਾਂ ਨੂੰ ਰੋਕਣ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੰਜਾਬ ਪੁਲਿਸ ਹਮੇਸ਼ਾ ਖੜੀ ਹੈ। ਪੁਲਿਸ ਟੀਮ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਇਲਾਕੇ ਵਿਚ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸ਼ੱਕੀ ਲੋਕਾਂ ’ਤੇ ਵੀ ਪੁਲਿਸ ਦੀ ਤਿੱਖੀ ਨਜ਼ਰ ਹੈ।