ਮਾ. ਗੁਰਦਿਆਲ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਵੱਖ ਵੱਖ ਸ਼ਖਸੀਅਤਾਂ ਦਿੱਤੀਆਂ ਸ਼ਰਧਾਂਜਲੀਆਂ
ਭਾਈ ਸਤਨਾਮ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤ ਨੂੰ ਸ਼ਬਦ ਗੁਰੂ ਨਾਲ ਜੋੜਿਆ।
Publish Date: Mon, 19 Jan 2026 06:43 PM (IST)
Updated Date: Tue, 20 Jan 2026 04:13 AM (IST)

ਮਦਨ ਲਾਲ•,ਪੰਜਾਬੀ ਜਾਗਰਣ, ਸ਼ਾਹਬਾਜਪੁਰ : ਕਸਬਾ ਸ਼ਾਹਬਾਜਪੁਰ ਦੇ ਵਾਸੀ ਸੁਰਜੀਤ ਸਿੰਘ ਹੈਲਥ ਇੰਸਪੈਕਟਰ ਅਤੇ ਸੁਖਜੀਤ ਸਿੰਘ ਦੇ ਪਿਤਾ ਮਾ. ਗੁਰਦਿਆਲ ਸਿੰਘ ਜੋ ਬੀਤੇ ਦਿਨੀ ਸਵਾਸਾਂ ਦੀ ਪੂੰਜੀ ਭੋਗਦਿਆਂ ਹੋਇਆਂ ਗੁਰੂ ਚਰਨਾਂ ’ਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਸੋਮਵਾਰ ਨੂੰ ਉਨ੍ਹਾਂ ਦੇ ਗ੍ਰਹਿ ਸ਼ਾਹਬਾਜਪੁਰ ਵਿਖੇ ਪਾਏ ਗਏ। ਉਪਰੰਤ ਕੀਰਤਨ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਜੀ ਸ਼ਾਹਬਾਜਪੁਰ ਵਿਖੇ ਹੋਇਆ। ਇਸ ਮੌਕੇ ਭਾਈ ਸਤਨਾਮ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤ ਨੂੰ ਸ਼ਬਦ ਗੁਰੂ ਨਾਲ ਜੋੜਿਆ। ਜਦੋਂਕਿ ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਜੀ ਵਾਲਿਆਂ ਨੇ ਕਥਾ ਵਿਚਾਰ ਦੀ ਸਾਂਝ ਸੰਗਤ ਨਾਲ ਪਾਈ। ਉਪਰੰਤ ਮਾ. ਗੁਰਦਿਆਲ ਸਿੰਘ ਨਮਿਤ ਅੰਤਿਮ ਅਰਦਾਸ ਹੋਈ, ਜਿਸ ’ਚ ਇਲਾਕੇ ਦੀਆਂ ਵੱਡੀ ਗਿਣਤੀ ਸ਼ਖ਼ਸੀਅਤਾਂ, ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਦਾਰ ਬਾਬਾ ਗੁਰਮੇਜ ਸਿੰਘ ਢੋਟੀ ਸੇਵਾਦਾਰ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਜੀ, ਦਿਲਬਾਗ ਸਿੰਘ ਆੜਤੀ, ਗੁਰਭਿੰਦਰ ਸਿੰਘ ਜਨਰਲ ਸਕੱਤਰ ਆੜ੍ਹਤੀ ਐਸੋਸੀਏਸ਼ਨ ਅੰਮ੍ਰਿਤਸਰ, ਡਾ. ਹਰਪ੍ਰੀਤ ਕੌਰ ਕੱਚਾਪੱਕਾ, ਭਪਿੰਦਰ ਸਿੰਘ ਸਿਵਲ ਸਰਜਨ ਦਫਤਰ ਤਰਨਤਾਰਨ, ਤਜਿੰਦਰ ਸਿੰਘ, ਪ੍ਰੇਮ ਲਾਲ, ਗੁਰਸੇਵਕ ਸਿੰਘ, ਸਿਕੰਦਰ ਸਿੰਘ, ਮਹਾਬੀਰ ਸਿੰਘ, ਪਲਵਿੰਦਰ ਸਿੰਘ, ਗੁਰਭੇਜ ਸਿੰਘ, ਮਨਜਿੰਦਰ ਸਿੰਘ, ਸਾਬਕਾ ਸਰਪੰਚ ਮਨਦੀਪ ਸਿੰਘ ਸ਼ਾਹਬਾਜ਼ਪੁਰ, ਗਿਆਨ ਸਿੰਘ, ਗੁਰਸ਼ੇਰ ਸਿੰਘ, ਗੁਰਸੇਵਕ ਸਿੰਘ ਸਰਪੰਚ ਮੰਮਣਕੇ, ਨਵਦੀਪ ਸਿੰਘ ਸੰਨੀ, ਪ੍ਰਨੀਤ ਸਿੰਘ, ਗੁਰਜੀਤ ਸਿੰਘ ਬੋਆਪਤੀ, ਸੁਖਦੀਪ ਸਿੰਘ, ਕੁਲਬੀਰ ਸਿੰਘ, ਸੁਖਰਾਜ ਸਿੰਘ, ਬਲਜੀਤ ਸਿੰਘ, ਰਵਿੰਦਰ ਸਿੰਘ ਬਰਾੜ, ਜਗਤਾਰ ਸਿੰਘ, ਗੁਰਵਿੰਦਰ ਸਿੰਘ, ਅੰਗਰੇਜ਼ ਸਿੰਘ ਆਦਿ ਨੇ ਕਿਹਾ ਕਿ ਮਾ. ਗੁਰਦਿਆਲ ਸਿੰਘ ਬਹੁਤ ਹੀ ਸਾਊ ਸੁਭਾਅ ਦੇ ਮਾਲਕ ਸਨ। ਉਨ੍ਹਾਂ ਨੇ ਬਤੌਰ ਅਧਿਆਪਕ ਸਰਕਾਰੀ ਸਕੂਲਾਂ ’ਚ ਸੇਵਾਵਾਂ ਦਿੱਤੀਆਂ ਅਤੇ ਇਸ ਦੌਰਾਨ ਉਨ੍ਹਾਂ ਨੇ ਕਈ ਵਿਦਿਆਰਥੀਆਂ ਲਈ ਵਿੱਦਿਆ ਦਾ ਪ੍ਰਬੰਧ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮਾ. ਗੁਰਦਿਆਲ ਸਿੰਘ ਦੇ ਪਰਿਵਾਰ ਤੋਂ ਉਨ੍ਹਾਂ ਦਾ ਸਾਇਆ ਹਮੇਸ਼ਾ ਲਈ ਉੱਠ ਗਿਆ ਹੈ ਤੇ ਇਹ ਪਰਿਵਾਰ ਮਾਸਟਰ ਹੋਰਾਂ ਦੇ ਵੱਡਮੁੱਲੇ ਤਜਰਬਿਆਂ ਤੋਂ ਵਾਂਝਾ ਰਹੇਗਾ। ਨਾਲ ਹੀ ਇਲਾਕੇ ਵੀ ਉਨ੍ਹਾਂ ਦੀ ਵੱਡੀ ਘਾਟ ਰੜਕਦੀ ਰਹੇਗੀ। ਪਹੁੰਚੀਆਂ ਸ਼ਖ਼ਸੀਅਤਾਂ ਨੇ ਵਿੱਛੜੀ ਰੂਹ ਨੂੰ ਚਰਨਾਂ ’ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਦੇਣ ਦੀ ਪ੍ਰਮਾਤਮਾ ਦੇ ਚਰਨਾਂ ’ਚ ਅਰਦਾਸ ਵੀ ਕੀਤੀ।