ਭਿੱਖੀਵਿੰਡ ਨਗਰ ਪੰਚਾਇਤ ਚੋਣਾਂ ’ਚ ਹਿੰਸਾ, ਅਕਾਲੀ ਉਮੀਦਵਾਰ ਦੇ ਘਰ ਮੀਟਿੰਗ ਦੌਰਾਨ ਹਮਲਾ, ਗੇਟ ਤੇ ਬਾਈਕ ਦੀ ਭੰਨ ਤੋੜ
ਭਿੱਖੀਵਿੰਡ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਉਸ ਵੇਲੇ ਹਿੰਸਾ ਦਾ ਮਾਮਲਾ ਸਾਹਮਣੇ ਆਇਆ, ਜਦੋਂਕਿ ਵਾਰਡ ਨੰਬਰ 12 ਤੋਂ ਅਕਾਲੀ ਦਲ ਦੀ ਉਮੀਦਵਾਰ ਦੇ ਘਰ ਚੱਲ ਰਹੀ ਮੀਟਿੰਗ ਦੌਰਾਨ ਕਥਿਤ ਤੌਰ ’ਤੇ ਵੱਡੀ ਗਿਣਤੀ ਲੋਕਾਂ ਵੱਲੋਂ ਹੁੱਲੜਬਾਜੀ ਕਰਦਿਆਂ ਤੇਜ਼ਧਾਰ ਹਥਿਆਰਾਂ ਨਾਲ ਘਰ ਦੇ ਗੇਟ ਅਤੇ ਮੋਟਰਸਾਈਕਲ ਦੀ ਭੰਨ ਤੋੜ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ਪੁੱਤਰ ਗੌਰਵਦੀਪ ਸਿੰਘ ਵਲਟੋਹਾ ਵੀ ਮੌਜੂਦ ਸਨ।
Publish Date: Sat, 23 May 2026 12:19 PM (IST)
Updated Date: Sat, 23 May 2026 12:24 PM (IST)
ਰਾਜਨ ਚੋਪੜਾ, ਪੰਜਾਬੀ ਜਾਗਰਣ, ਭਿੱਖੀਵਿੰਡ। ਭਿੱਖੀਵਿੰਡ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਉਸ ਵੇਲੇ ਹਿੰਸਾ ਦਾ ਮਾਮਲਾ ਸਾਹਮਣੇ ਆਇਆ, ਜਦੋਂਕਿ ਵਾਰਡ ਨੰਬਰ 12 ਤੋਂ ਅਕਾਲੀ ਦਲ ਦੀ ਉਮੀਦਵਾਰ ਦੇ ਘਰ ਚੱਲ ਰਹੀ ਮੀਟਿੰਗ ਦੌਰਾਨ ਕਥਿਤ ਤੌਰ ’ਤੇ ਵੱਡੀ ਗਿਣਤੀ ਲੋਕਾਂ ਵੱਲੋਂ ਹੁੱਲੜਬਾਜੀ ਕਰਦਿਆਂ ਤੇਜ਼ਧਾਰ ਹਥਿਆਰਾਂ ਨਾਲ ਘਰ ਦੇ ਗੇਟ ਅਤੇ ਮੋਟਰਸਾਈਕਲ ਦੀ ਭੰਨ ਤੋੜ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ਪੁੱਤਰ ਗੌਰਵਦੀਪ ਸਿੰਘ ਵਲਟੋਹਾ ਵੀ ਮੌਜੂਦ ਸਨ।
ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਉਕਤ ਘਟਨਾ ਸਬੰਧੀ 80 ਦੇ ਕਰੀਬ ਲੋਕਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਰਬਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਵਾਰਡ ਨੰਬਰ 12 ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਨਗਰ ਪੰਚਾਇਤ ਚੋਣਾਂ ਦੌਰਾਨ ਉਨ੍ਹਾਂ ਦੀ ਪਤਨੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹੈ। ਜਿਸਦੇ ਸਬੰਧ ਵਿਚ ਲੰਘੀ ਰਾਤ ਉਨ੍ਹਾਂ ਦੇ ਘਰ ’ਚ ਮੀਟਿੰਗ ਰੱਖੀ ਗਈ ਸੀ। ਜਿਸ ਵਿਚ ਗੌਰਵਦੀਪ ਸਿੰਗ ਵਲਟੋਹਾ ਵੀ ਪੁੱਜੇ ਸਨ।
ਇਸੇ ਦੌਰਾਨ ਗੁਰਜੰਟ ਸਿੰਘ ਜੰਟਾ ਪੁੱਤਰ ਬਲਵੰਤ ਸਿੰਗ, ਰਾਜਬੀਰ ਸਿੰਘ ਰਾਜੂ, ਸਾਜਨ ਸਿੰਗ ਪੁੱਤਰ ਹਰਜੰਤ ਸਿੰਘ, ਨਿਹਾਲ ਸਿੰਘ ਪੁੱਤਰ ਅਜੀਤ ਸਿੰਘ, ਜਸ਼ਨਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ ਗੋਪੀ ਪੁੱਤਰ ਦਲੇਰ ਸਿੰਘ, ਗੋਪਪਾਲ ਸਿੰਘ ਗੁਪਾਲਾ ਪੁੱਤਰ ਅਜੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਅਤੇ ਬਲਵਿੰਦਰ ਕੌਰ ਪਤਨੀ ਬਲਵੰਤ ਸਿੰਘ ਤੋਂ ਇਲਾਵਾ 70 ਦੇ ਕਰੀਬ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਹੁੱਲੜਬਾਜੀ ਕਰਨ ਲੱਗੇ।
ਜਦੋਂਕਿ ਉਕਤ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰਦਿਆਆਂ ਬਾਹਰੀ ਗੇਟ ਅਤੇ ਬਾਹਰ ਖੜਾ ਉਸਦਾ ਮੋਟਰਸਾਈਕਲ ਭੰਨ ਦਿੱਤਾ।