- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਅਧਿਕਾਰੀ ਮੁਤਾਬਕ ਇਸ ਤੋਂ ਬਾਅਦ ਮੁਲਜ਼ਮ ਨੇ ਪੁਲਿਸ ਟੀਮ ਤੋਂ ਬਚ ਕੇ ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ’ਤੇ ਫਾਇਰ ਕਰ ਦਿੱਤਾ। ਪੁਲਿਸ ਵੱਲੋਂ ਆਪਣੀ ਸੁਰੱਖਿਆ ਲਈ ਜਵਾਬੀ ਕਾਰਵਾਈ ਕੀਤੀ ਗਈ। ਇਸ ਦੌਰਾਨ ਪੁਲਿਸ ਦੀ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਟੀਮ ਨੇ ਮੌਕੇ ’ਤੇ ਹੀ ਉਸ ਨੂੰ ਕਾਬੂ ਕਰ ਲਿਆ ਅਤੇ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

ਸਟਾਫ ਰਿਪੋਰਟਰ ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਰਹਾਲੀ ਵਿੱਚ ਦਰਜ ਇੱਕ ਮਾਮਲੇ ’ਚ ਲੋੜੀਂਦੇ ਮੁਲਜ਼ਮ ਨੂੰ ਕਾਬੂ ਕਰਨ ਲਈ ਪਿੱਛਾ ਕਰ ਰਹੀ ਪੁਲਿਸ ਟੀਮ ’ਤੇ ਮੁਲਜ਼ਮ ਵੱਲੋਂ ਕਥਿਤ ਤੌਰ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਸ਼ਹਿਰਾ ਪਨੂੰਆਂ ਇਲਾਕੇ ਵਿੱਚ ਵਾਪਰੀ ਇਸ ਘਟਨਾ ਦੌਰਾਨ ਪੁਲਿਸ ਦੀ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਲੱਤ ’ਚ ਗੋਲੀ ਲੱਗਣ ਕਾਰਨ ਜਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀ ਇਨਵੈਸਟੀਗੇਸ਼ਨ ਰਿਪੂਤਪਨ ਸਿੰਘ ਨੇ ਦੱਸਿਆ ਕਿ ਥਾਣਾ ਸਰਹਾਲੀ ਵਿੱਚ ਦਰਜ ਇੱਕ ਕੇਸ ਵਿੱਚ ਲੋੜੀਂਦੇ ਮੁਲਜ਼ਮ ਸਾਜਨਪ੍ਰੀਤ ਸਿੰਘ ਦੇ ਨੌਸ਼ਹਿਰਾ ਪਨੂੰਆਂ ਇਲਾਕੇ ਵਿੱਚ ਮੌਜੂਦ ਹੋਣ ਸਬੰਧੀ ਪੁਲਿਸ ਨੂੰ ਸੂਚਨਾ ਮਿਲੀ ਸੀ। ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਉਸ ਦਾ ਪਿੱਛਾ ਕੀਤਾ ਗਿਆ। ਐੱਸਪੀ ਇਨਵੈਸਟੀਗੇਸ਼ਨ ਅਨੁਸਾਰ ਪੁਲਿਸ ਵੱਲੋਂ ਪਿੱਛਾ ਕੀਤੇ ਜਾਣ ਦੌਰਾਨ ਸਾਜਨਪ੍ਰੀਤ ਸਿੰਘ ਦਾ ਮੋਟਰਸਾਈਕਲ ਸੂਏ ਦੇ ਨੇੜੇ ਅਚਾਨਕ ਸਲਿਪ ਹੋ ਗਿਆ।
ਪੁਲਿਸ ਅਧਿਕਾਰੀ ਮੁਤਾਬਕ ਇਸ ਤੋਂ ਬਾਅਦ ਮੁਲਜ਼ਮ ਨੇ ਪੁਲਿਸ ਟੀਮ ਤੋਂ ਬਚ ਕੇ ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ’ਤੇ ਫਾਇਰ ਕਰ ਦਿੱਤਾ। ਪੁਲਿਸ ਵੱਲੋਂ ਆਪਣੀ ਸੁਰੱਖਿਆ ਲਈ ਜਵਾਬੀ ਕਾਰਵਾਈ ਕੀਤੀ ਗਈ। ਇਸ ਦੌਰਾਨ ਪੁਲਿਸ ਦੀ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਟੀਮ ਨੇ ਮੌਕੇ ’ਤੇ ਹੀ ਉਸ ਨੂੰ ਕਾਬੂ ਕਰ ਲਿਆ ਅਤੇ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਮੁਲਜ਼ਮ ਦੀ ਪਛਾਣ ਸਾਜਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕੋਟ ਮੁਹੰਮਦ ਖਾਂ ਇਲਾਕੇ ਦਾ ਰਹਿਣ ਵਾਲਾ ਦੱਸਿਆ ਗਿਆ ਹੈ। ਉਹ ਥਾਣਾ ਸਰਹਾਲੀ ਵਿੱਚ ਦਰਜ ਇੱਕ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਪੁਲਿਸ ਵੱਲੋਂ ਘਟਨਾ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।