- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਾ ਕੇ, ਬਲਾਕ ਪੱਧਰੀ ਨਹਿਰੀ ਪ੍ਰੋਜੈਕਟ ਲਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਵਰਗੀਆਂ ਮਾਰੂ ਨੀਤੀਆਂ ਲਾਗੂ ਕਰ ਕੇ ਵਰਕਰਾਂ ਦੇ ੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਜਾਰੀ ਹਨ

ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਤਰਨਤਾਰਨ ਬ੍ਰਾਂਚ ਅਤੇ ਗੰਡੀਵਿੰਡ ਦੇ ਬ੍ਰਾਂਚ ਪ੍ਰਧਾਨ ਪਰਮਜੀਤ ਸਿੰਘ ਬਾਕੀਪੁਰ, ਬ੍ਰਾਂਚ ਜਰਨਲ ਸਕੱਤਰ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ’ਤੇ ਸੂਬਾ ਸਰਕਾਰ ਦੇ ਪੁਤਲੇ ਫੂਕ ਕੇ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਯੂਨੀਅਨ ਆਗੂ ਪੰਜਾਬ ਸਿੰਘ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਤੇ ਦਫ਼ਤਰਾਂ ’ਚ ਵੱਖ-ਵੱਖ ਅਸਾਮੀਆਂ ’ਤੇ ਰੈਗੂਲਰ ਮੁਲਾਜ਼ਮਾਂ ਦੀ ਤਰ੍ਹਾਂ ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ ’ਚ ਲਗਾਤਾਰ ਸੇਵਾਵਾਂ ਦੇ ਰਹੇ ਹਨ। ਇਨਲਿਸਟਮੈਂਟ ਤੇ ਆਊਟਸੋਰਸ ਠੇਕਾ ਆਧਾਰਤ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਆਧਾਰ ’ਤੇ ਸਬੰਧਤ ਵਿਭਾਗ ’ਚ ਬਦਲ ਕੇ ‘ਪੱਕੇ ਰੁਜ਼ਗਾਰ’ ਦਾ ਪ੍ਰਬੰਧ ਕਰਨ ਸਮੇਤ ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਮੰਗ ਕੀਤੀ ਜਾ ਰਹੀ ਹੈ ਪਰ ਪੰਜਾਬ ਸਰਕਾਰ ਤੇ ਵਿਭਾਗੀ ਮੈਨੇਜਮੈਂਟ ਲਾਰੇ ਲਾ ਕੇ ਸਮਾਂ ਬਤੀਤ ਕਰ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਾ ਕੇ, ਬਲਾਕ ਪੱਧਰੀ ਨਹਿਰੀ ਪ੍ਰੋਜੈਕਟ ਲਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਵਰਗੀਆਂ ਤਮਾਮ ਮਾਰੂ ਨੀਤੀਆਂ ਲਾਗੂ ਕਰ ਕੇ ਵਰਕਰਾਂ ਦੇ ਕੱਚੇ ਪਿੱਲੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਪੀਣ ਵਾਲਾ ਪਾਣੀ ਮਹਿੰਗੇ ਮੁੱਲ ’ਚ ਵੇਚਣ ਲਈ ਕਾਰਪੋਰੇਟਰਾਂ ਨੂੰ ਖੁੱਲ੍ਹ ਦਿੱਤੀ ਜਾ ਰਹੀ ਹੈ। ਜਿਸ ਦੇ ਵਿਰੋਧ ’ਚ ਮਜਬੂਰੀਵਸ ਵਰਕਰ ਆਪਣੇ ਕੱਚੇ-ਪਿੱਲੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਅੱਜ ਪੰਜਾਬ ਸਰਕਾਰ ਦੀ ਅਰਥੀ ਫੂਕਣ ਦਾ ਪ੍ਰੋਗਰਾਮ ਦਿੱਤਾ ਸੀ ਉਸ ਲਾਗੂ ਕਰਦਿਆਂ ਹੋਇਆਂ ਇੱਥੋਂ ਦੇ ਗਾਂਧੀ ਪਾਰਕ ਤੋ ਚੱਲ ਕੇ ਰੋਹੀ ਵਾਲੇ ਪੁਲ਼ ਤੇ ਵਰਕਰ ਇਕੱਠੇ ਹੋ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ, ਹਰਪਾਲ ਸਿੰਘ ਚੀਮਾ ਚੇਅਰਮੈਨ ਕੈਬਨਿਟ ਸਬ-ਕਮੇਟੀ ਦੇ ਵਿਧਾਨ ਸਭਾ ਹਲਕੇ ਦੀ ਦਿੜ੍ਹਬਾ ਦੀ ਅਨਾਜ ਮੰਡੀ ’ਚ 24 ਜਨਵਰੀ 2026 ਨੂੰ ਜ਼ਿਲ੍ਹਾ ਤਰਨਤਾਰਨ ਬ੍ਰਾਂਚ ਤਰਨਤਾਰਨ ਤੇ ਗੰਡੀਵਿੰਡ ਤੋਂ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਵਰਕਰ ਆਪਣੇ ਪਰਿਵਾਰਾਂ-ਬੱਚਿਆਂ ਸਮੇਤ ਸ਼ਾਮਲ ਹੋਣ ਦਾ ਐਲਾਨ ਕਰ ਕੇ ਪ੍ਰੋਗਰਾਮ ਉਲੀਕਿਆ ਗਿਆ।
ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ’ਚ ਇਕ ਵਰਕਰ ਦੇ ਰੂਪ ’ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ ਤੇ ਸਬੰਧਤ ਵਿਭਾਗ ’ਚ ਮਰਜ ਕਰ ਕੇ, ਈਪੀਐੱਫ ਤੇ ਈਐੱਸਆਈਸੀ ਵਰਗੀਆਂ ਤਮਾਮ ਸਹੂਲਤਾਂ ਦੇਣ ਵਾਲੀ ਪਾਲਸੀ ਤਜਵੀਜ਼ ਨੂੰ ਲਾਗੂ ਕਰ ਕੇ ਵਰਕਰਾਂ ਦਾ ਪੱਕਾ ਰੁਜ਼ਗਾਰ ਦਾ ਪ੍ਰਬੰਧ ਕਰਨਾ ਤੇ ਜਦੋਂ ਤੱਕ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਲੇਬਰ ਕਾਨੂੰਨ 1948 ਤੇ 1957 ’ਚ 15ਵੀਂ ਲੇਬਰ ਕਮਿਸ਼ਨਰ ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰ ਕੇ ਤਨਖਾਹ ਨਿਸ਼ਚਿਤ ਕਰ ਕੇ ਘੱਟੋ-ਘੱਟ ਉਜਰਤ 34 ਹਜ਼ਾਰ 244 ਰੁਪਏ ਲਾਗੂ ਕਰਨਾ। ਵਰਕਰਾਂ ਨੂੰ ਈਪੀਐੱਫ, ਈਐੱਸਆਈਸੀ ਸਹੂਲਤਾਂ ਦੇਣਾ। ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰ ਜੋਕਿ ਠੇਕਾ ਪ੍ਰਣਾਲੀ ਦਾ ਸੰਤਾਪ ਭੋਗਦੇ ਹੋਏ 58 ਸਾਲ ਉਮਰ ਹੋ ਗਈ ਹੈ, ਉਨ੍ਹਾਂ ਵੱਲੋਂ ਲਗਾਤਾਰ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਇਨ੍ਹਾਂ ਕਾਮਿਆਂ ਦੇ ਵਾਰਸਾਂ ਨੂੰ ਵੀ ਪੱਕੀ ਨੌਕਰੀ ਦੇਣਾ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਦੇ ਅਧੀਨ ਚੱਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ ਜਲ ਘਰ ਦਾ ਜਬਰੀ ਪੰਚਾਇਤੀਕਰਨ/ਪੰਚਾਇਤੀਕਰਨ, ਸਕਾਡਾ ਪ੍ਰਣਾਲੀ ਲਾਉਣ ਦੀਆਂ ਨੀਤੀਆਂ ਨੂੰ ਤੁਰੰਤ ਵਾਪਸ ਲੈਣਾ। ਪੰਚਾਇਤਾਂ ਨੂੰ ਦਿੱਤੀਆਂ ਜਲ ਸਪਲਾਈ ਸਕੀਮਾਂ ਮੁੜ ਵਿਭਾਗ ਅਧੀਨ ਕਰਨਾ ਆਦਿ ਹੱਕੀ ਤੇ ਜਾਇਜ਼ ਮੰਗਾਂ ਦੇ ਹੱਲ ਕਰਵਾਉਣ ਤੱਕ ਜੱਥੇਬੰਦੀ ਵੱਲੋਂ ਸ਼ਾਂਤੀਪੂਰਵਕ ਢੰਗ ਨਾਲ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸੇ ਤਰ੍ਹਾਂ ਬਲਾਕ ਭਿੱਖੀ ਵਿੰਡ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਆਗੂ ਸੁਖਬੀਰ ਸਿੰਘ ਅਤੇ ਜ਼ਿਲ੍ਹਾ ਆਗੂ ਹਰ ਨੰਦ ਸਿੰਘ ਅਤੇ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ਦੀ ਅਗਵਾਈ ’ਚ ਵੀ ਅਰਥੀ ਫੂਕ ਕੇ ਸਰਕਾਰ ਵਿਰੁੱਧ ਮੁਜ਼ਾਹਰਾ ਕੀਤਾ ਗਿਆ।