ਪੱਤਰ ਪ੍ਰੇਰਕ, ਤਰਨਤਾਰਨ : ਕਸਬਾ ਪੱਟੀ ਵਿਖੇ ਔਰਤ ਵੱਲੋਂ ਆਪਣੇ ਭਰਾ ਅਤੇ ਦੋ ਹੋਰ ਲੋਕਾਂ ਨਾਲ ਮਿਲ ਕੇ ਸਹੁਰੇ ਘਰੋਂ ਇਕ ਲੱਖ ਰੁਪਏ ਦੀ ਨਕਦੀ ਅਤੇ 36 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਪੱਟੀ ਸਿਟੀ ਦੀ ਪੁਲਿਸ ਨੇ ਚਾਰ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਹਰਪਾਲ ਸਿੰਘ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਉਸਦੀ ਪਤਨੀ ਜਸਵੀਰ ਕੌਰ ਨੇ ਆਪਣੇ ਭਰਾ ਜਗਜੀਤ ਸਿੰਘ, ਗੁਰਪਾਲ ਸਿੰਘ ਅਤੇ ਗੁਰਪ੍ਰੀਤ ਕੌਰ ਨੇ ਉਸਦੇ ਘਰੋਂ 36 ਤੋਲੇ ਸੋਨਾ ਅਤੇ 1 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ। ਪਤਾ ਚੱਲਦਿਆਂ ਹੀ ਇਸਦੀ ਸ਼ਿਕਾਇਤ ਉਸਨੇ ਪੁਲਿਸ ਦੇ ਧਿਆਨ ਵਿਚ ਲਿਆਂਦਾ। ਏਐਸਆਈ ਰੇਸ਼ਮ ਸਿੰਘ ਨੇ ਕਿਹਾ ਕਿ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Posted By: Tejinder Thind