ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
Publish Date: Fri, 31 Jul 2026 08:37 PM (IST)
Updated Date: Fri, 31 Jul 2026 08:40 PM (IST)
ਡਾ. ਅਮਨਦੀਪ ਕੌਰ ਅਰੋੜਾ ਨੇ ਮਹਿਲਾ ਵਰਕਰਾਂ ਵਿਚ ਭਰਿਆ ਜੋਸ਼ ਸਟਾਫ਼ ਰਿਪੋਰਟਰ• ਪੰਜਾਬੀ ਜਾਗਰਣ ਤਰਨਤਾਰਨ : ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਤਰਨਤਾਰਨ ਦੇ ਕ੍ਰਿਸਟਲ ਪੈਲੇਸ ਵਿਖੇ ਜ਼ਿਲ੍ਹਾ ਪੱਧਰੀ ਮਹਿਲਾ ਵਿੰਗ ਦੀ ਇਕ ਵਿਸ਼ਾਲ ਮੀਟਿੰਗ ਕਰਵਾਈ ਗਈ। ਇਸ ਮੌਕੇ ਮੋਗਾ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੀਟਿੰਗ ਵਿਚ ਜ਼ਿਲ੍ਹੇ ਭਰ ਤੋਂ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰ, ਕੌਂਸਲਰ, ਚੇਅਰਮੈਨ ਤੇ ਵੱਡੀ ਗਿਣਤੀ ਵਿਚ ਮਹਿਲਾ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਦੌਰਾਨ ਮਹਿਲਾ ਵਿੰਗ ਦੀਆਂ ਵੱਖ-ਵੱਖ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਤੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਲਈ ਆਪਣੇ ਸੁਝਾਅ ਪੇਸ਼ ਕੀਤੇ। ਆਪਣੇ ਸੰਬੋਧਨ ਦੌਰਾਨ ਡਾ. ਅਮਨਦੀਪ ਕੌਰ ਅਰੋੜਾ ਨੇ ਮਹਿਲਾ ਵਰਕਰਾਂ ਨੂੰ ਸੰਗਠਨ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਮਹਿਲਾ ਵਿੰਗ ਨੂੰ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੀਆਂ ਲੋਕ-ਹਿੱਤ ਯੋਜਨਾਵਾਂ ਨੂੰ ਹਰ ਘਰ ਤਕ ਪਹੁੰਚਾਉਣ ਦਾ ਸੱਦਾ ਦਿੱਤਾ ਤੇ ਆਉਣ ਵਾਲੇ ਸਮੇਂ ਵਿਚ ਹੋਰ ਮਿਹਨਤ ਤੇ ਏਕਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਹਲਕਾ ਸੰਗਠਨ ਇੰਚਾਰਜ ਰੁਪਿੰਦਰ ਕੌਰ ਸੰਧੂ ਨੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਅਰੋੜਾ, ਸਮੂਹ ਆਗੂਆਂ, ਕੌਂਸਲਰਾਂ, ਚੇਅਰਮੈਨਾਂ ਤੇ ਜ਼ਿਲ੍ਹੇ ਭਰ ਤੋਂ ਪਹੁੰਚੇ ਮਹਿਲਾ ਵਿੰਗ ਦੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰੁਪਿੰਦਰ ਕੌਰ ਸੰਧੂ ਨੇ ਕਿਹਾ, ਆਮ ਆਦਮੀ ਪਾਰਟੀ ਵਿਚ ਮਹਿਲਾਵਾਂ ਨੂੰ ਸਿਰਫ਼ ਨੁਮਾਇੰਦਗੀ ਹੀ ਨਹੀਂ, ਸਗੋਂ ਫ਼ੈਸਲੇ ਲੈਣ ਵਿਚ ਵੀ ਅਹਿਮ ਭੂਮਿਕਾ ਦਿੱਤੀ ਜਾ ਰਹੀ ਹੈ। ਸਾਡਾ ਮਹਿਲਾ ਵਿੰਗ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਤੇ ਅਸੀਂ ਹਰ ਮਹਿਲਾ ਤਕ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਾਂਗੇ। ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਵਰਕਰ ਮਿਲ ਕੇ ਕੰਮ ਕਰੇਗਾ। ਇਸ ਉਪਰੰਤ ਰੁਪਿੰਦਰ ਕੌਰ ਸੰਧੂ ਨੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਅਰੋੜਾ ਦਾ ਸਨਮਾਨ ਕੀਤਾ। ਮੀਟਿੰਗ ਉਤਸ਼ਾਹਪੂਰਨ ਮਾਹੌਲ ਵਿਚ ਸੰਪੰਨ ਹੋਈ ਤੇ ਸਾਰੇ ਵਰਕਰਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਹੋਰ ਵੱਧ ਜੋਸ਼ ਨਾਲ ਕੰਮ ਕਰਨ ਦਾ ਸੰਕਲਪ ਲਿਆ।