ਪ੍ਰਤਾਪ ਸਿੰਘ, ਤਰਨਤਾਰਨ : ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਦਾਜ ਨਾ ਲਿਆਉਣ 'ਤੇ ਔਰਤ ਦੀ ਕੁੱਟਮਾਰ ਕਰਨ ਦੇ ਕਥਿਤ ਦੋਸ਼ ਤਹਿਤ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫਤ 'ਚੋਂ ਦੂਰ ਦੱਸੇ ਜਾ ਰਹੇ ਹਨ।

ਗੁਰਜੋਤਦੀਪ ਕੌਰ ਪੁੱਤਰੀ ਗੁਰਬਿੰਦਰ ਸਿੰਘ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਦੋਸ਼ ਲਗਾਇਆ ਕਿ ਉਸਦਾ ਵਿਆਹ ਲਵਪ੍ਰੀਤ ਸਿੰਘ ਪੁੱਤਰ ਕੰਵਲਜੀਤ ਸਿੰਘ ਵਾਸੀ ਗੀਲ ਫੂਲਾ ਸਿੰਘ ਵਾਲੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਤਰਨਤਾਰਨ ਦੇ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਉਸਦਾ ਪਤੀ ਲਵਪ੍ਰੀਤ ਸਿੰਘ, ਸਹੁਰਾ ਕੰਵਲਜੀਤ ਸਿੰਘ ਪੁੱਤਰ ਫੂਲਾ ਸਿੰਘ ਅਤੇ ਸੱਸ ਪ੍ਰਮਜੀਤ ਕੌਰ ਉਸ ਨੂੰ ਦਾਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਲੱਗ ਪਏ ਜਿਨ੍ਹਾਂਂ ਦੀ ਮੰਗ ਨੂੰ ਪੂਰਾ ਨਾ ਕਰਨ 'ਤੇ ਤਿੰਨਾਂ ਨੇ ਉਸਦੀ ਕੁੱਟਮਾਰ ਕਰਕੇ ਉਸ ਨੂੰ ਘਰੋਂ ਕੱਢ ਦਿੱਤਾ। ਇਸ ਸਬੰਧੀ ਸ਼ਿਕਾਇਤ ਉਨ੍ਹਾਂ ਨੇ ਐੱਸਪੀ ਸੁਰੱਖਿਆ ਰੀਚਾ ਅਗਨੀਹੋਤਰੀ ਨੂੰ ਕੀਤੀ। ਜਿਸ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐੱਸਆਈ ਬਲਵਿੰਦਰ ਲਾਲ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਦੀ ਭਾਲ ਵਿਚ ਲੱਗੀ ਹੋਈ ਹੈ।

Posted By: Jagjit Singh